ਹੜਤਾਲ 'ਤੇ ਗਏ ਅਫਸਰਾਂ ਖਿਲਾਫ਼ ਸੀਐਮ ਭਗਵੰਤ ਮਾਨ ਦਾ ਸਖ਼ਤ ਐਕਸ਼ਨ, ਹੜਤਾਲੀ ਅਫਸਰ ਹੋਣਗੇ ਸਸਪੈਂਡ
ਮੁੱਖ ਮੰਤਰੀ ਭਗਵੰਤ ਮਾਨ ਨੇ ਸਮੂਹਿਕ ਛੁੱਟੀ ਲੈ ਕੇ ਹੜਤਾਲ ਉੱਪਰ ਗਏ ਪੀਸੀਐਸ ਅਫਸਰਾਂ ਉੱਪਰ ਵੱਡਾ ਐਕਸ਼ਨ ਲਿਆ ਹੈ। ਉਨ੍ਹਾਂ ਨੇ ਹੜਤਾਲ ਨੂੰ ਗੈਰ-ਕਾਨੂੰਨੀ ਐਲਾਨ ਦਿੱਤਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਅੱਜ ਦੋ ਵਜੇ ਤੱਕ ਜਿਹੜੇ...
CM Bhagwant Mann: ਮੁੱਖ ਮੰਤਰੀ ਭਗਵੰਤ ਮਾਨ ਨੇ ਸਮੂਹਿਕ ਛੁੱਟੀ ਲੈ ਕੇ ਹੜਤਾਲ ਉੱਪਰ ਗਏ ਪੀਸੀਐਸ ਅਫਸਰਾਂ ਉੱਪਰ ਵੱਡਾ ਐਕਸ਼ਨ ਲਿਆ ਹੈ। ਉਨ੍ਹਾਂ ਨੇ ਹੜਤਾਲ ਨੂੰ ਗੈਰ-ਕਾਨੂੰਨੀ ਐਲਾਨ ਦਿੱਤਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਅੱਜ ਦੋ ਵਜੇ ਤੱਕ ਜਿਹੜੇ ਅਫਸਰ ਡਿਉਟੀ ਉੱਪਰ ਨਾ ਆਏ ਉਨ੍ਹਾਂ ਸਸਪੈਂਡ ਕਰ ਦਿੱਤਾ ਜਾਏਗਾ।
ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਸਰਕਾਰ ਦੀ ਭ੍ਰਿਸ਼ਟਾਚਾਰ ਖਿਲਾਫ ਜ਼ੀਰੋ ਟੌਲਰੈਂਸ ਨੀਤੀ ਹੈ। ਇਸ ਤਹਿਤ ਕੁਝ ਅਫਸਰਾਂ ਖਿਲਾਫ ਕੀਤੀ ਕਾਰਵਾਈ ਦਾ ਵਿਰੋਧ ਹੋ ਰਿਹਾ ਹੈ। ਇਹ ਲੋਕ ਸਰਕਾਰ ਨੂੰ ਬਲੈਕਮੇਲ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਇਸ ਨੂੰ ਕਿਸੇ ਵੀ ਕੀਮਤ ਉੱਪਰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
Chandigarh News: ਸੁਪਰੀਮ ਕੋਰਟ ਦਾ ਚੰਡੀਗੜ੍ਹੀਆਂ ਨੂੰ ਵੱਡਾ ਝਟਕਾ, ਮਕਾਨਾਂ ਨੂੰ ਅਪਾਰਟਮੈਂਟਾਂ ’ਚ ਬਦਲਣ ’ਤੇ ਰੋਕ
ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਕਿਹਾ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਕੋਈ ਵੀ ਬਖਸ਼ਿਆ ਨਹੀਂ ਜਾਵੇਗਾ ਭਾਵੇਂ ਮੰਤਰੀ ਹੋਵੇ, ਸੰਤਰੀ ਹੋਵੇ ਜਾਂ ਮੇਰਾ ਕੋਈ ਸਕਾ-ਸੰਬੰਧੀ…ਜਨਤਾ ਦੇ ਇੱਕ-ਇੱਕ ਪੈਸੇ ਦਾ ਹਿਸਾਬ ਲਿਆ ਜਾਵੇਗਾ।
ਭ੍ਵਿਸ਼ਟਾਚਾਰ ਦੇ ਮਾਮਲੇ ਚ ਕੋਈ ਵੀ ਬਖਸ਼ਿਆ ਨਹੀਂ ਜਾਵੇਗਾ ਭਾਵੇ ਮੰਤਰੀ ਹੋਵੇ ,ਸੰਤਰੀ ਹੋਵੇ ਜਾਂ ਮੇਰਾ ਕੋਈ ਸਕਾ-ਸੰਬੰਧੀ…ਜਨਤਾ ਦੇ ਇੱਕ-ਇੱਕ ਪੈਸੇ ਦਾ ਹਿਸਾਬ ਲਿਆ ਜਾਵੇਗਾ.. pic.twitter.com/bzc3aYGO9N
— Bhagwant Mann (@BhagwantMann) January 11, 2023
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ
Lowest Score In Cricket : 6 ਦੌੜਾਂ 'ਤੇ ਆਲ ਆਊਟ ਹੋ ਗਈ ਟੀਮ, ਕ੍ਰਿਕਟ ਦੇ ਮੈਦਾਨ 'ਚ ਬਣਿਆ ਅਜੀਬ ਰਿਕਾਰਡ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ