CM Bhagwant Mann: ਮੁੱਖ ਮੰਤਰੀ ਭਗਵੰਤ ਮਾਨ ਨੇ ਸਮੂਹਿਕ ਛੁੱਟੀ ਲੈ ਕੇ ਹੜਤਾਲ ਉੱਪਰ ਗਏ ਪੀਸੀਐਸ ਅਫਸਰਾਂ ਉੱਪਰ ਵੱਡਾ ਐਕਸ਼ਨ ਲਿਆ ਹੈ। ਉਨ੍ਹਾਂ ਨੇ ਹੜਤਾਲ ਨੂੰ ਗੈਰ-ਕਾਨੂੰਨੀ ਐਲਾਨ ਦਿੱਤਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਅੱਜ ਦੋ ਵਜੇ ਤੱਕ ਜਿਹੜੇ ਅਫਸਰ ਡਿਉਟੀ ਉੱਪਰ ਨਾ ਆਏ ਉਨ੍ਹਾਂ ਸਸਪੈਂਡ ਕਰ ਦਿੱਤਾ ਜਾਏਗਾ। 


ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਸਰਕਾਰ ਦੀ ਭ੍ਰਿਸ਼ਟਾਚਾਰ ਖਿਲਾਫ ਜ਼ੀਰੋ ਟੌਲਰੈਂਸ ਨੀਤੀ ਹੈ। ਇਸ ਤਹਿਤ ਕੁਝ ਅਫਸਰਾਂ ਖਿਲਾਫ ਕੀਤੀ ਕਾਰਵਾਈ ਦਾ ਵਿਰੋਧ ਹੋ ਰਿਹਾ ਹੈ। ਇਹ ਲੋਕ ਸਰਕਾਰ ਨੂੰ ਬਲੈਕਮੇਲ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਇਸ ਨੂੰ ਕਿਸੇ ਵੀ ਕੀਮਤ ਉੱਪਰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। 


Chandigarh News: ਸੁਪਰੀਮ ਕੋਰਟ ਦਾ ਚੰਡੀਗੜ੍ਹੀਆਂ ਨੂੰ ਵੱਡਾ ਝਟਕਾ, ਮਕਾਨਾਂ ਨੂੰ ਅਪਾਰਟਮੈਂਟਾਂ ’ਚ ਬਦਲਣ ’ਤੇ ਰੋਕ


ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਕਿਹਾ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਕੋਈ ਵੀ ਬਖਸ਼ਿਆ ਨਹੀਂ ਜਾਵੇਗਾ ਭਾਵੇਂ ਮੰਤਰੀ ਹੋਵੇ, ਸੰਤਰੀ ਹੋਵੇ ਜਾਂ ਮੇਰਾ ਕੋਈ ਸਕਾ-ਸੰਬੰਧੀ…ਜਨਤਾ ਦੇ ਇੱਕ-ਇੱਕ ਪੈਸੇ ਦਾ ਹਿਸਾਬ ਲਿਆ ਜਾਵੇਗਾ।