Jalandhar News: ਸੀਐਮ ਭਗਵੰਤ ਮਾਨ ਦੇ ਹਰਿਆਣਾ 'ਚ ਫੋਕੇ ਸਿੱਖਿਆ ਮਾਡਲ ਦੇ ਜੁਮਲੇ...ਆਹ ਵੇਖ ਲਵੋ ਪੰਜਾਬ ਦਾ ਹਾਲ: ਪਰਗਟ ਸਿੰਘ
Jalandhar News: ਸਾਬਕਾ ਮੰਤਰੀ ਪਰਗਟ ਸਿੰਘ ਨੇ ਕੰਪਿਊਟਰ ਅਧਿਆਪਕਾਂ ਦੇ ਵਿਰੋਧ ਪ੍ਰਦਰਸ਼ਨ ਦਾ ਹਵਾਲਾ ਦਿੰਦਿਆ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਹਰਿਆਣਾ ਵਿੱਚ ਫੋਕੇ ਸਿੱਖਿਆ ਮਾਡਲ ਦੇ ਜੁਮਲੇ ਸੁਣਾ ਰਹੇ ਪਰ ਪੰਜਾਬ ਦੇ ਅਧਿਆਪਕ ਰੁਲ ਰਹੇ ਹਨ।
Jalandhar News: ਕਾਂਗਰਸ ਦੇ ਸੀਨੀਅਰ ਲੀਡਰ ਤੇ ਸਾਬਕਾ ਮੰਤਰੀ ਪਰਗਟ ਸਿੰਘ ਨੇ ਭਗਵੰਤ ਮਾਨ ਸਰਕਾਰ ਉਪਰ ਹਮਲਾ ਬੋਲਿਆ ਹੈ। ਉਨ੍ਹਾਂ ਨੇ ਕੰਪਿਊਟਰ ਅਧਿਆਪਕਾਂ ਦੇ ਵਿਰੋਧ ਪ੍ਰਦਰਸ਼ਨ ਦਾ ਹਵਾਲਾ ਦਿੰਦਿਆ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਹਰਿਆਣਾ ਵਿੱਚ ਫੋਕੇ ਸਿੱਖਿਆ ਮਾਡਲ ਦੇ ਜੁਮਲੇ ਸੁਣਾ ਰਹੇ ਪਰ ਪੰਜਾਬ ਦੇ ਅਧਿਆਪਕ ਰੁਲ ਰਹੇ ਹਨ।
ਸਾਬਕਾ ਸਿੱਖਿਆ ਮੰਤਰੀ ਪਰਗਟ ਸਿੰਘ ਨੇ ਆਪਣੇ ਸੋਸ਼ਲ ਮੀਡੀਆ ਹੈਂਡਲ ਐਕਸ ਉਪਰ ਲਿਖਿਆ...15 ਸਤੰਬਰ 2022 ਨੂੰ ਕੰਪਿਊਟਰ ਅਧਿਆਪਕਾਂ ਨੂੰ ਦੀਵਾਲੀ ਤੋਹਫ਼ੇ ਵਜੋਂ ਕੀਤਾ ਐਲਾਨ ਮਜ਼ਾਕ ਬਣ ਕੇ ਰਹਿ ਗਿਆ। ਆਪਣੀਆਂ ਮੰਗਾਂ ਮਨਵਾਉਣ ਲਈ ਮੀਟਿੰਗਾਂ ਕਰਦੇ ਕੰਪਿਊਟਰ ਅਧਿਆਪਕਾਂ ਨੂੰ ਡੇਢ ਸਾਲ ਬੀਤ ਗਿਆ।
ਮੰਤਰੀ ਐਲਾਨ ਵਾਲਾ ਟਵੀਟ ਡਿਲੀਟ ਕਰ ਗਏ ਅਤੇ ਮੁੱਖ ਮੰਤਰੀ ਭਗਵੰਤ ਮਾਨ ਮੀਟਿੰਗਾਂ ਦਾ ਸਮਾਂ ਦੇ ਕੇ ਹਰ ਵਾਰ ਦੂਜੇ ਸੂਬਿਆਂ ਵਿੱਚ ਪ੍ਰਚਾਰ ਤੇ ਚਲੇ ਜਾਂਦੇ। ਅੱਜ ਵੀ ਕੰਪਿਊਟਰ ਅਧਿਆਪਕ ਮੁੱਖ ਮੰਤਰੀ ਦੀ ਰਿਹਾਇਸ਼ ਤੇ ਪਹੁੰਚੇ ਪਰ ਮੁੱਖ ਮੰਤਰੀ ਅੱਜ ਵੀ ਹਰਿਆਣਾ ਵਿੱਚ ਫੋਕੇ ਸਿੱਖਿਆ ਮਾਡਲ ਦੇ ਜੁਮਲੇ ਸੁਣਾ ਰਹੇ ਸਨ।
15 ਸਤੰਬਰ 2022 ਨੂੰ ਕੰਪਿਊਟਰ ਅਧਿਆਪਕਾਂ ਨੂੰ ਦੀਵਾਲੀ ਤੋਹਫ਼ੇ ਵਜੋਂ ਕੀਤਾ ਐਲਾਨ ਮਜ਼ਾਕ ਬਣ ਕੇ ਰਹਿ ਗਿਆ। ਆਪਣੀਆਂ ਮੰਗਾਂ ਮਨਵਾਉਣ ਲਈ ਮੀਟਿੰਗਾਂ ਕਰਦੇ ਕੰਪਿਊਟਰ ਅਧਿਆਪਕਾਂ ਨੂੰ ਡੇਢ ਸਾਲ ਬੀਤ ਗਿਆ।
— Pargat Singh (@PargatSOfficial) March 10, 2024
ਮੰਤਰੀ ਐਲਾਨ ਵਾਲਾ ਟਵੀਟ ਡਿਲੀਟ ਕਰ ਗਏ ਅਤੇ ਮੁੱਖ ਮੰਤਰੀ @BhagwantMann ਮੀਟਿੰਗਾਂ ਦਾ ਸਮਾਂ ਦੇਕੇ ਹਰ ਵਾਰ ਦੂਜੇ ਸੂਬਿਆਂ ਵਿੱਚ ਪ੍ਰਚਾਰ… pic.twitter.com/n27GHuTO4Y
ਦੱਸ ਦਈਏ ਕਿ ਐਤਵਾਰ ਨੂੰ ਕੰਪਿਊਟਰ ਅਧਿਆਪਕ ਯੂਨੀਅਨ ਪੰਜਾਬ ਦੀ ਅਗਵਾਈ ਹੇਠ ਸੂਬੇ ਭਰ ਦੇ ਕੰਪਿਊਟਰ ਅਧਿਆਪਕਾਂ ਨੇ ਸੰਗਰੂਰ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਥਾਨਕ ਰਿਹਾਇਸ਼ ਵਾਲੀ ਕਲੋਨੀ ਦੇ ਗੇਟ ਅੱਗੇ ਧਰਨਾ ਦਿੱਤਾ ਤੇ ਪੰਜਾਬ ਸਰਕਾਰ ਦੀ ਵਾਅਦਾਖ਼ਿਲਾਫ਼ੀ ਦੇ ਵਿਰੋਧ ’ਚ ਨਾਅਰੇਬਾਜ਼ੀ ਕੀਤੀ।
ਯੂਨੀਅਨ ਦੇ ਸੂਬਾ ਪ੍ਰਧਾਨ ਗੁਰਵਿੰਦਰ ਸਿੰਘ ਤਰਨ ਤਾਰਨ ਨੇ ਕਿਹਾ ਕਿ ‘ਆਪ’ ਨੇ ਆਪਣੇ ਚੋਣ ਮਨੋਰਥ ਪੱਤਰ ਵਿੱਚ ਕੰਪਿਊਟਰ ਅਧਿਆਪਕਾਂ ਨੂੰ ਸਿੱਖਿਆ ਵਿਭਾਗ ਵਿੱਚ ਤਬਦੀਲ ਕਰਨ ਦਾ ਵਾਅਦਾ ਕੀਤਾ ਸੀ, ਜੋ ਹਾਲੇ ਤੱਕ ਪੂਰਾ ਨਹੀਂ ਹੋਇਆ। ਉਨ੍ਹਾਂ ਮੰਗ ਕੀਤੀ ਕਿ ਛੇਵੇਂ ਪੇਅ ਕਮਿਸ਼ਨ ਦਾ ਲਾਭ ਦਿੰਦੇ ਹੋਏ ਉਨ੍ਹਾਂ ਦੇ ਰੈਗੂਲਰ ਆਰਡਰਾਂ ਵਿੱਚ ਦਰਜ ਸਾਰੇ ਲਾਭ ਬਹਾਲ ਕੀਤੇ ਜਾਣ ਤੇ ਬਿਨਾਂ ਸ਼ਰਤ ਸਿੱਖਿਆ ਵਿਭਾਗ ਵਿੱਚ ਮਰਜ ਕੀਤਾ ਜਾਵੇ।