CM Bhagwant Mann: 90 ਫ਼ੀਸਦੀ ਘਰਾਂ ਦਾ ਜ਼ੀਰੋ ਬਿੱਲ...ਲੋਕਾਂ ਨੂੰ ਸਹੂਲਤ ਦਿੱਤੀ ਤੇ ਬਿਜਲੀ ਬੋਰਡ ਦਾ ਖਜ਼ਾਨਾ ਵੀ ਫੁੱਲ...
CM Bhagwant Mann: ਮੁੱਖ ਮੰਤਰੀ ਭਗਵੰਤ ਮਾਨ ਅੱਜ ਰੱਖੜ ਪੁੰਨਿਆ ਮੌਕੇ ਨੌਂਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਚਰਨ ਛੋਹ ਪ੍ਰਾਪਤ ਪਵਿੱਤਰ ਧਰਤੀ ਬਾਬਾ ਬਕਾਲਾ ਦੇ ਇਤਿਹਾਸਕ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਏ।
CM Bhagwant Mann: ਮੁੱਖ ਮੰਤਰੀ ਭਗਵੰਤ ਮਾਨ ਅੱਜ ਰੱਖੜ ਪੁੰਨਿਆ ਮੌਕੇ ਨੌਂਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਚਰਨ ਛੋਹ ਪ੍ਰਾਪਤ ਪਵਿੱਤਰ ਧਰਤੀ ਬਾਬਾ ਬਕਾਲਾ ਦੇ ਇਤਿਹਾਸਕ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਏ। ਉਨ੍ਹਾਂ ਨੇ ਗੁਰੂ ਚਰਨਾਂ ‘ਚ ਮੱਥਾ ਟੇਕਿਆ ਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ।
ਇਸ ਤੋਂ ਉਪਰੰਤ ਉਨ੍ਹਾਂ ਨੇ ਰੱਖੜ ਪੁੰਨਿਆ ਦੇ ਸਬੰਧ 'ਚ ਰੱਖੇ ਪ੍ਰੋਗਰਾਮ 'ਚ ਸ਼ਿਰਕਤ ਕੀਤੀ। ਸੀਐਮ ਮਾਨ ਨੇ ਕਿਹਾ ਕਿ ਇਸ ਮੌਕੇ ਪਹੁੰਚੀ ਸੰਗਤ ਦੇ ਦਰਸ਼ਨ ਕਰਕੇ ਮਨ ਨੂੰ ਬਹੁਤ ਸਕੂਨ ਮਿਲਿਆ। ਰੱਬ ਅੱਗੇ ਅਰਦਾਸ ਕਰਦੇ ਹਾਂ ਕਿ ਗੁਰੂਆਂ-ਪੀਰਾਂ ਦੀ ਧਰਤੀ ਖੁਸ਼ਹਾਲ ਤੇ ਚੜ੍ਹਦੀ ਕਲਾ 'ਚ ਰਹੇ।
ਚੋਣਾਂ ਤੋਂ ਪਹਿਲਾਂ ਪੰਜਾਬੀਆਂ ਨੂੰ ਬਿਜਲੀ ਮੁਫ਼ਤ ਦੀ ਦਿੱਤੀ ਗਾਰੰਟੀ ਨੂੰ ਅਸੀਂ ਸਰਕਾਰ ਬਣਦੇ ਹੀ ਪੂਰਾ ਕੀਤਾ... ਹੁਣ 90 ਫ਼ੀਸਦੀ ਘਰਾਂ ਨੂੰ ਬਿਜਲੀ ਦਾ ਬਿੱਲ ਜ਼ੀਰੋ ਆ ਰਿਹਾ ਹੈ... ਅਸੀਂ ਲੋਕਾਂ ਨੂੰ ਸਹੂਲਤ ਤਾਂ ਦਿੱਤੀ ਹੀ ਹੈ ਪਰ ਬਿਜਲੀ ਬੋਰਡ ਨੂੰ ਵੀ ਘਾਟਾ ਨਹੀਂ ਪੈਣ ਦਿੱਤਾ... pic.twitter.com/dCNOW1sUJ5
— Bhagwant Mann (@BhagwantMann) August 19, 2024
ਸੀਐਮ ਭਗਵੰਤ ਮਾਨ ਨੇ ਕਿਹਾ ਕਿ ਅਸੀਂ ਚੋਣਾਂ ਤੋਂ ਪਹਿਲਾਂ ਪੰਜਾਬੀਆਂ ਨੂੰ ਬਿਜਲੀ ਮੁਫ਼ਤ ਦੀ ਗਾਰੰਟੀ ਦਿੱਤੀ ਸੀ। ਉਸ ਨੂੰ ਅਸੀਂ ਸਰਕਾਰ ਬਣਦੇ ਹੀ ਪੂਰਾ ਕੀਤਾ। ਹੁਣ 90 ਫ਼ੀਸਦੀ ਘਰਾਂ ਨੂੰ ਬਿਜਲੀ ਦਾ ਬਿੱਲ ਜ਼ੀਰੋ ਆ ਰਿਹਾ ਹੈ। ਅਸੀਂ ਲੋਕਾਂ ਨੂੰ ਸਹੂਲਤ ਤਾਂ ਦਿੱਤੀ ਹੀ ਹੈ ਪਰ ਬਿਜਲੀ ਬੋਰਡ ਨੂੰ ਵੀ ਘਾਟਾ ਨਹੀਂ ਪੈਣ ਦਿੱਤਾ।
ਉਨ੍ਹਾਂ ਨੇ ਕਿਹਾ ਕਿ ਬਾਬਾ ਬਕਾਲਾ ਸਾਹਿਬ ਉਹ ਪਵਿੱਤਰ ਧਰਤੀ ਹੈ ਜਿੱਥੇ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਨੇ ਭਾਈ ਮੱਖਣ ਸ਼ਾਹ ਲੁਬਾਣਾ ਨੂੰ ਦਰਸ਼ਨ ਦਿੱਤੇ। ਭਾਈ ਸਾਹਿਬ ਵੱਲੋਂ ਕੋਠੇ 'ਤੇ ਚੜ੍ਹ ਕੇ ‘ਸਾਚਾ ਗੁਰੂ ਲਾਧੋ ਰੇ’ ਦਾ ਹੋਕਾ ਦਿੱਤਾ ਗਿਆ। ਅੱਜ ਰੱਖੜ ਪੁੰਨਿਆ ਮੌਕੇ ਬਾਬਾ ਬਕਾਲਾ ਸਾਹਿਬ ਦੇ ਜੋੜ ਮੇਲੇ 'ਚ ਭਾਰੀ ਗਿਣਤੀ 'ਚ ਪਹੁੰਚੀਆਂ ਸੰਗਤਾਂ ਨੂੰ ਬਹੁਤ-ਬਹੁਤ ਵਧਾਈਆਂ।