ਚੰਡੀਗੜ੍ਹ ਯੂਨੀਵਰਸਿਟੀ ਮਾਮਲਾ: ਮੁੱਖ ਮੰਤਰੀ ਮਾਨ ਨੇ ਉੱਚ ਪੱਧਰੀ ਜਾਂਚ ਦੇ ਦਿੱਤੇ ਆਦੇਸ਼, ਕਿਹਾ, ਅਫ਼ਵਾਹਾਂ 'ਤੇ ਨਾ ਦਿਓ ਧਿਆਨ
ਸੀਐੱਮ ਭਗਵੰਤ ਮਾਨ ਨੇ ਲੋਕਾਂ ਨੂੰ ਅਫਵਾਹਾਂ 'ਤੇ ਧਿਆਨ ਨਾ ਦੇਣ ਦੀ ਅਪੀਲ ਕੀਤੀ। ਮੁੱਖ ਮੰਤਰੀ ਨੇ ਇੱਕ ਟਵੀਟ ਵਿੱਚ ਕਿਹਾ ਕਿ ਉਹ ਸਥਾਨਕ ਪ੍ਰਸ਼ਾਸਨ ਦੇ ਸੰਪਰਕ ਵਿੱਚ ਹਨ।
ਮੋਹਾਲੀ, ਚੰਡੀਗੜ੍ਹ ਯੂਨੀਵਰਸਿਟੀ ਵਿੱਚ ਵਿਦਿਆਰਥਣਾਂ ਦੀ ਕਥਿਤ ਇਤਰਾਜ਼ਯੋਗ ਵੀਡੀਓ ਸਾਹਮਣੇ ਆਉਣ ਦੇ ਮਾਮਲੇ ਵਿੱਚ ਸੀਐੱਮ ਭਗਵੰਤ ਮਾਨ ਨੇ ਪ੍ਰਤੀਕਿਰਿਆ ਦਿੱਤੀ ਹੈ। ਉਨ੍ਹਾਂ ਲੋਕਾਂ ਨੂੰ ਅਫਵਾਹਾਂ 'ਤੇ ਧਿਆਨ ਨਾ ਦੇਣ ਦੀ ਅਪੀਲ ਕੀਤੀ। ਮੁੱਖ ਮੰਤਰੀ ਨੇ ਇੱਕ ਟਵੀਟ ਵਿੱਚ ਕਿਹਾ ਕਿ ਉਹ ਸਥਾਨਕ ਪ੍ਰਸ਼ਾਸਨ ਦੇ ਸੰਪਰਕ ਵਿੱਚ ਹਨ।
ਭਗਵੰਤ ਮਾਨ ਨੇ ਕਿਹਾ, "ਚੰਡੀਗੜ੍ਹ ਯੂਨੀਵਰਸਿਟੀ ਦੀ ਮੰਦਭਾਗੀ ਘਟਨਾ ਬਾਰੇ ਸੁਣ ਕੇ ਬਹੁਤ ਦੁੱਖ ਹੋਇਆ। ਸਾਡੀਆਂ ਧੀਆਂ ਦੀ ਇੱਜ਼ਤ ਹੈ। ਇਸ ਘਟਨਾ ਦੀ ਉੱਚ ਪੱਧਰੀ ਜਾਂਚ ਦੇ ਹੁਕਮ ਦੇ ਦਿੱਤੇ ਗਏ ਹਨ ਅਤੇ ਜੋ ਵੀ ਦੋਸ਼ੀ ਪਾਇਆ ਗਿਆ ਉਸ ਖ਼ਿਲਾਫ਼ ਸਖਤ ਕਾਰਵਾਈ ਕੀਤੀ ਜਾਵੇਗੀ। ਮੈਂ ਪ੍ਰਸ਼ਾਸਨ ਦੇ ਸੰਪਰਕ ਵਿੱਚ ਹਾਂ ਅਤੇ ਸਾਰਿਆਂ ਨੂੰ ਅਫਵਾਹਾਂ ਤੋਂ ਬਚਣ ਦੀ ਅਪੀਲ ਕਰਦਾ ਹਾਂ"
ਚੰਡੀਗੜ੍ਹ ਯੂਨੀਵਰਸਿਟੀ ਵਿਖੇ ਵਾਪਰੀ ਮੰਦਭਾਗੀ ਘਟਨਾ ਸੁਣ ਕੇ ਦੁੱਖ ਲੱਗਿਆ…ਸਾਡੀਆਂ ਧੀਆਂ ਸਾਡੀ ਇੱਜ਼ਤ ਨੇ…ਘਟਨਾ ਦੀ ਉੱਚ-ਪੱਧਰੀ ਜਾਂਚ ਦੇ ਹੁਕਮ ਦੇ ਦਿੱਤੇ ਗਏ ਨੇ…ਜੋ ਵੀ ਦੋਸ਼ੀ ਹੋਇਆ ਸਖ਼ਤ ਕਾਰਵਾਈ ਕਰਾਂਗੇ…
— Bhagwant Mann (@BhagwantMann) September 18, 2022
ਮੈਂ ਪ੍ਰਸ਼ਾਸਨ ਨਾਲ ਰਾਬਤੇ ‘ਚ ਹਾਂ…ਮੈਂ ਸਾਰਿਆਂ ਨੂੰ ਅਪੀਲ ਕਰਦਾਂ ਹਾਂ ਕਿ ਅਫ਼ਵਾਹਾਂ ਤੋਂ ਬਚੋ…
ਹਰਸਿਮਰਤ ਕੌਰ ਬਾਦਲ ਨੇ ਕੀਤਾ ਟਵੀਟਇਸ ਮਾਮਲੇ ਨੂੰ ਲੈ ਕੇ ਬਠਿੰਡਾ ਤੋਂ ਲੋਕ ਸਭਾ ਮੈਂਬਰ ਤੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਵੀ ਟਵੀਟ ਕਰਦਿਆਂ ਕਿਹਾ ਕਿ ਉਹ ਮੁੱਖ ਮੰਤਰੀ ਨੂੰ ਅਪੀਲ ਕਰਦੇ ਹਨ ਕਿ ਸੋਸ਼ਲ ਮੀਡੀਆ ਤੋਂ ਛੇਤੀ ਇਹ ਵੀਡਿਓ ਹਟਵਾਈਆਂ ਜਾਣ ਤੇ ਦੋਸ਼ੀਆਂ ਦੇ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ। ਇਸ ਦੇ ਨਾਲ ਹੀ ਉਨ੍ਹਾਂ ਯੂਨੀਵਰਸਿਟੀ ਪ੍ਰਸ਼ਾਸਨ ਬਾਬਤ ਕਿਹਾ ਕਿ ਉਹ ਤੱਥਾਂ ਨੂੰ ਦਬਾਉਣ ਦੀ ਕੋਸ਼ਿਸ਼ ਨਾ ਕਰਨ ਸਗੋਂ ਸਭ ਕੁਝ ਜਨਤਕ ਕੀਤਾ ਜਾਵੇ।
I urge @BhagwantMann to move quickly& ensure dignity of girl students is not compromised on the Internet by getting all objectionable videos removed imm besides taking strict actions agnst culprits. Chd Uni authorities shud also make all facts public¬ try to suppress anything. pic.twitter.com/vNMSbzZs9E
— Harsimrat Kaur Badal (@HarsimratBadal_) September 18, 2022