CM Bhagwant Mann: ਸੀਐਮ ਭਗਵੰਤ ਮਾਨ ਨੇ ਕਿਹਾ ਕਿ ਸੱਪ ਹਮੇਸ਼ਾ ਸਿਰ ਵਾਲੇ ਪਾਸਿਉਂ ਮਰਦਾ ਹੁੰਦਾ। ਅਸੀਂ ਰਿਸ਼ਵਤ ਨੂੰ ਉਪਰੋਂ ਰੋਕਿਆ ਹੈ। ਇਸ ਕਰਕੇ ਥੱਲੇ ਕੋਈ ਵੀ ਰਿਸ਼ਵਤ ਲੈਣ ਦੀ ਹਿੰਮਤ ਨਹੀਂ ਕਰਦਾ। ਅਸੀਂ ਸਾਰੇ ਜ਼ਿਲ੍ਹਿਆਂ ਦੇ ਐਸਐਸਪੀ ਤੇ ਡੀਸੀ ਬਹੁਤ ਇਮਾਨਦਾਰ ਅਫ਼ਸਰਾਂ ਨੂੰ ਲਗਾਇਆ ਹੈ।
ਉਨ੍ਹਾਂ ਕਿਹਾ ਕਿ ਇੱਕ ਗੱਲ ਪੱਕੀ ਹੈ ਕਿ ਜਦੋਂ ਵੀ ਕੋਈ ਬੰਦਾ ਗਲਤ ਸਿਸਟਮ ਨੂੰ ਠੀਕ ਕਰਨ ਦੀ ਕੋਸ਼ਿਸ ਕਰਦਾ ਹੈ ਤਾਂ ਗਲਤ ਸਿਸਟਮ ਤੋਂ ਲਾਭ ਲੈਣ ਵਾਲੇ ਬਾਊਂਸ ਬੈਕ ਕਰਦੇ ਨੇ ਤੇ ਸਿਸਟਮ ਨੂੰ ਸਹੀ ਨਹੀਂ ਹੋਣ ਦਿੰਦੇ। ਸਾਡੇ ਯੋਧਿਆਂ ਨੇ ਕੁਰਬਾਨੀਆਂ ਇਸ ਕਰਕੇ ਹੀ ਦਿੱਤੀਆਂ ਸੀ ਤਾਂ ਜੋ ਸਾਡਾ ਸਿਸਟਮ ਠੀਕ ਹੋ ਸਕੇ।
ਦਰਅਸਲ ਪੰਜਾਬ ਸਰਕਾਰ ਤੇ ਪਟਵਾਰੀਆਂ ਵਿਚਾਲੇ ਚੱਲ ਰਹੇ ਵਿਵਾਦ ਦੌਰਾਨ ਅੱਜ ਮੁੱਖ ਮੰਤਰੀ ਭਗਵੰਤ ਮਾਨ ਨੇ ਟੈਸਟ ਪਾਸ ਕਰ ਚੁੱਕੇ 710 ਪਟਵਾਰੀਆਂ ਨੂੰ ਫੀਲਡ ਵਿੱਚ ਉਤਾਰ ਦਿੱਤਾ ਹੈ। ਉਨ੍ਹਾਂ ਨੇ ਚੰਡੀਗੜ੍ਹ ਦੇ ਟੈਗੋਰ ਥੀਏਟਰ ਵਿੱਚ ਇਨ੍ਹਾਂ ਪਟਵਾਰੀਆਂ ਨੂੰ ਨਿਯੁਕਤੀ ਪੱਤਰ ਸੌਂਪੇ। ਇਨ੍ਹਾਂ ਸਾਰੇ ਪਟਵਾਰੀਆਂ ਨੂੰ ਕੁੱਲ ਇੱਕ ਲੱਖ ਉਮੀਦਵਾਰਾਂ ਵਿੱਚੋਂ ਚੁਣਿਆ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਸਾਰੇ ਨਵ-ਨਿਯੁਕਤ ਪਟਵਾਰੀਆਂ ਨੂੰ ਪੰਜਾਬ ਸਰਕਾਰ ਦਾ ਹਿੱਸਾ ਬਣਨ 'ਤੇ ਵਧਾਈ ਦਿੱਤੀ।
ਇਸ ਮੌਕੇ ਸੀਐਮ ਮਾਨ ਨੇ ਕਿਹਾ ਕਿ ਭਰਤੀਆਂ ਪਹਿਲਾਂ ਵੀ ਹੁੰਦੀਆਂ ਸੀ ਪਰ ਉਸ ਸਮੇਂ ਸਿਫ਼ਾਰਸ਼ਾਂ ਚੱਲਦੀਆਂ ਸੀ ਤੇ ਚੜ੍ਹਾਵੇ ਚੜ੍ਹਾਉਣੇ ਪੈਂਦੇ ਸੀ। ਸਾਡੀ ਸਰਕਾਰ ‘ਚ ਕਿਸੇ ਦੀਆਂ ਵੀ ਸਿਫ਼ਾਰਸ਼ਾਂ ਨਹੀਂ ਚੱਲਦੀਆਂ। ਸਾਰਿਆਂ ਨੂੰ ਮੈਰਿਟ ‘ਤੇ ਨੌਕਰੀਆਂ ਮਿਲ ਰਹੀਆਂ ਹਨ। ਤੁਸੀਂ ਸਭ ਆਪਣੀ ਮਿਹਨਤ ਕਰਕੇ ਅੱਜ ਇਸ ਮੰਜ਼ਲ ‘ਤੇ ਪਹੁੰਚੇ ਹੋ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ : Refrigerator Using Mistakes: ਬਹੁਤੇ ਲੋਕ ਨਹੀਂ ਜਾਣਦੇ ਫਰਿੱਜ ਦੀ ਸਹੀ ਵਰਤੋਂ, ਅਕਸਰ ਕਰਦੇ 3 ਖਤਰਨਾਕ ਗਲਤੀਆਂ
ਇਹ ਵੀ ਪੜ੍ਹੋ : ਕੀਤੇ ਤੁਹਾਡਾ ਬੱਚਾ ਵੀ ਤਾਂ ਨਹੀਂ ਹੋ ਰਿਹਾ ਚਿੜਚਿੜਾ! ਇਸ ਵਿਟਾਮਿਨ ਦੀ ਹੋ ਸਕਦੀ ਹੈ ਕਮੀ, ਜਾਣੋ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ