AAP ਨੇ 2027 ਚੋਣਾਂ ਦੀ ਖਿੱਚ ਲਈ ਤਿਆਰੀ, ਬਣਾਇਆ SC ਵਿੰਗ, ਸਾਬਕਾ ਵਿਧਾਇਕ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ
Punjab News: ਆਮ ਆਦਮੀ ਪਾਰਟੀ (AAP) ਨੇ ਆਪਣੇ ਸੰਗਠਨ ਦਾ ਵਿਸਥਾਰ ਕੀਤਾ ਹੈ। ਹੁਣ ਹੋਰ ਵਿੰਗਾਂ ਦੀ ਤਰ੍ਹਾਂ ਐਸਸੀ ਵਿੰਗ (SC Wing) ਵੀ ਬਣਾਇਆ ਗਿਆ ਹੈ।

Punjab News: ਆਮ ਆਦਮੀ ਪਾਰਟੀ (AAP) ਨੇ ਆਪਣੇ ਸੰਗਠਨ ਦਾ ਵਿਸਥਾਰ ਕੀਤਾ ਹੈ। ਹੁਣ ਹੋਰ ਵਿੰਗਾਂ ਦੀ ਤਰ੍ਹਾਂ ਐਸਸੀ ਵਿੰਗ (SC Wing) ਵੀ ਬਣਾਇਆ ਗਿਆ ਹੈ। ਦੱਸ ਦਈਏ ਕਿ ਸਾਬਕਾ ਵਿਧਾਇਕ ਅਤੇ ਫਤਿਹਗੜ੍ਹ ਸਾਹਿਬ ਤੋਂ ਲੋਕ ਸਭਾ ਉਮੀਦਵਾਰ ਗੁਰਪ੍ਰੀਤ ਸਿੰਘ ਜੀਪੀ ਸਿੰਘ ਨੂੰ ਐਸ ਸੀ ਵਿੰਗ ਦਾ ਪ੍ਰਧਾਨ ਬਣਾਇਆ ਗਿਆ ਹੈ।
ਆਮ ਆਦਮੀ ਪਾਰਟੀ ਪੰਜਾਬ ਐੱਸ.ਸੀ (SC) ਵਿੰਗ ਦੇ ਅਹੁਦੇਦਾਰਾਂ ਦਾ ਐਲਾਨ ਕਰਦੀ ਹੈ। ਸਾਰੇ ਅਹੁਦੇਦਾਰਾਂ ਨੂੰ ਨਵੀਂ ਜ਼ਿੰਮੇਵਾਰੀ ਲਈ ਸ਼ੁਭਕਾਮਨਾਵਾਂ। pic.twitter.com/ISOKa7HTpS
— AAP Punjab (@AAPPunjab) August 16, 2025
ਜਾਣਕਾਰੀ ਅਨੁਸਾਰ ਪਾਰਟੀ ਨੇ ਪੂਰੀ ਰਣਨੀਤੀ ਨਾਲ SC Wing ਦਾ ਗਠਨ ਕੀਤਾ ਹੈ। ਦੋਆਬਾ, ਮਾਝਾ, ਮਾਲਵਾ ਸੈਂਟਰਲ, ਮਾਲਵਾ ਪੂਰਬੀ ਅਤੇ ਮਾਲਵਾ ਪੱਛਮੀ ਵਿੱਚ 11 ਸੂਬਾ ਸਕੱਤਰ ਨਿਯੁਕਤ ਕੀਤੇ ਗਏ ਹਨ, ਜਦੋਂ ਕਿ ਸਾਰੇ 23 ਜ਼ਿਲ੍ਹਿਆਂ ਲਈ ਇੰਚਾਰਜ ਵੀ ਨਿਯੁਕਤ ਕੀਤੇ ਗਏ ਹਨ। ਇਸ ਤੋਂ ਪਹਿਲਾਂ ਪਾਰਟੀ ਵੱਲੋਂ ਸਾਰੇ ਵਿੰਗ ਬਣਾਏ ਜਾ ਚੁੱਕੇ ਹਨ। ਇਸ ਦੇ ਨਾਲ ਹੀ ਬੋਰਡਾਂ ਅਤੇ ਕਾਰਪੋਰੇਸ਼ਨਾਂ ਦੇ ਚੇਅਰਮੈਨ ਅਤੇ ਡਾਇਰੈਕਟਰ ਵੀ ਨਿਯੁਕਤ ਕੀਤੇ ਗਏ ਹਨ।






















