CM Bhagwant Mann on Goldy Brar: ਮੁੱਖ ਮੰਤਰੀ ਭਗਵੰਤ ਮਾਨ ਗੈਂਗਸਟਰ ਗੋਲਡੀ ਬਰਾੜ ਦੀ ਗ੍ਰਿਫਤਾਰੀ ਦੀ ਪੁਸ਼ਟੀ ਕੀਤੀ ਹੈ। ਮੀਡੀਆ ਵਿੱਚ ਗੋਲਡੀ ਬਰਾੜ ਦੀ ਗ੍ਰਿਫਤਾਰੀ ਬਾਰੇ ਰੌਲੇ ਮਗਰੋਂ ਗੁਜਰਾਤ ਦੌਰੇ ਉੱਪਰ ਗਏ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਗੈਂਗਸਟਰ ਗੋਲਡੀ ਬਰਾੜ ਨੂੰ ਅਮਰੀਕਾ ਵਿੱਚ ਗ੍ਰਿਫਤਾਰ ਕਰ ਲਿਆ ਗਿਆ ਹੈ। 



ਉਨ੍ਹਾਂ ਕਿਹਾ ਕਿ ਅਸੀਂ ਗੋਲਡੀ ਬਰਾੜ ਖਿਲਾਫ ਰੈੱਡ ਕਾਰਨਰ ਨੋਟਿਸ ਜਾਰੀ ਕੀਤਾ ਸੀ। ਹੁਣ ਗੋਲਡੀ ਬਰਾੜ ਅਮਰੀਕੀ ਪੁਲਿਸ ਦੀ ਹਿਰਾਸਤ ਵਿੱਚ ਹੈ। ਉਸ ਨੂੰ ਜਲਦ ਹੀ ਭਾਰਤ ਲਿਆਂਦਾ ਜਾਏਗਾ ਤੇ ਪੀੜਤ ਪਰਿਵਾਰਾਂ ਨੂੰ ਇਨਸਾਫ ਮਿਲੇਗਾ।










ਦੱਸ ਦਈਏ ਕਿ ਗੈਂਗਸਟਰ ਗੋਲਡੀ ਬਰਾੜ ਖਿਲਾਫ ਅਮਰੀਕਾ ਵਿੱਚ ਹੋਏ ਐਕਸ਼ਨ ਉੱਪਰ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦਾ ਖਾਸ ਪ੍ਰਤੀਕਰਮ ਸਾਹਮਣੇ ਆਇਆ ਹੈ। ਸਿੱਧੂ ਦੇ ਪਿਤਾ ਨੇ ਕਿਹਾ ਕਿ ਗੋਲਡੀ ਬਰਾੜ ਬਾਰੇ ਜਾਣਕਾਰੀ ਮੀਡੀਆ ਵਿੱਚ ਆਈ ਹੈ ਪਰ ਹੁਣ ਤੱਕ ਸਰਕਾਰ ਦੇ ਕਿਸੇ ਵੀ ਵਿਅਕਤੀ ਨੇ ਮੈਨੂੰ ਕੋਈ ਜਾਣਕਾਰੀ ਨਹੀਂ ਦਿੱਤੀ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਤੇ ਸਰਕਾਰ ਵੱਲੋਂ ਮੈਨੂੰ ਕੋਈ ਜਾਣਕਾਰੀ ਨਹੀਂ ਦਿੱਤੀ ਗਈ। ਇਸ ਮਗਰੋਂ ਹੀ ਸੀਐਮ ਭਗਵੰਤ ਮਾਨ ਦਾ ਬਿਆਨ ਆਇਆ ਹੈ।


ਉਨ੍ਹਾਂ ਕਿਹਾ ਕਿ ਵਾਹਿਗੁਰੂ ਮਿਹਰ ਕਰੇ ਤੇ ਇਹ ਖਬਰ ਸੱਚੀ ਹੋਵੇ। ਇਸ ਨਾਲ ਮਨ ਨੂੰ ਕੁਝ ਸਕੂਨ ਮਿਲਿਆ ਹੈ। ਉਨ੍ਹਾਂ ਕਿਹਾ ਕਿ ਗ੍ਰਿਫਤਾਰ ਕੀਤੇ ਗਏ ਮੁਲਜ਼ਮਾਂ ਤੋਂ ਕੋਈ ਪੁੱਛਗਿੱਛ ਨਹੀਂ ਕੀਤੀ ਗਈ। ਮੈਂ ਬੇਨਤੀ ਕਰਦਾ ਹਾਂ ਕਿ ਉਨ੍ਹਾਂ ਨੂੰ ਦੁਬਾਰਾ ਲਿਆ ਕੇ ਪੁੱਛਗਿੱਛ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਮੁਲਜ਼ਮਾਂ ਦਾ ਨਾਰਕੋ ਟੈਸਟ ਕਰਵਾਇਆ ਜਾਵੇ ਤਾਂ ਹੀ ਸੱਚਾਈ ਸਾਹਮਣੇ ਆਵੇਗੀ।


 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।


ਇਹ ਵੀ ਪੜ੍ਹੋ




ਦਿੱਲੀ ਸ਼ਰਾਬ ਘੁਟਾਲੇ 'ਚ ਇਕ ਹੋਰ ਗ੍ਰਿਫਤਾਰੀ, ED ਨੇ ਕਾਰੋਬਾਰੀ ਅਮਿਤ ਅਰੋੜਾ ਨੂੰ ਕੀਤਾ ਗ੍ਰਿਫਤਾਰ , BJP ਦੇ ਸਟਿੰਗ ਆਪ੍ਰੇਸ਼ਨ 'ਚ ਦਿਖਿਆ ਸੀ



ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


 


Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ