ਫਰੈਂਕਫਰਟ ਹਵਾਈ ਅੱਡੇ ’ਤੇ ਜੋ ਹੋਇਆ, ਇਸ ਮਗਰੋਂ ਸੀਐਮ ਭਗਵੰਤ ਮਾਨ ਨੂੰ ਨੈਤਿਕ ਤੌਰ ’ਤੇ ਅਸਤੀਫਾ ਦੇ ਦੇਣਾ ਚਾਹੀਦਾ: ਬਾਜਵਾ
ਪ੍ਰਤਾਪ ਸਿੰਘ ਬਾਜਵਾ ਨੇ ਮੰਗ ਕੀਤੀ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਨੈਤਿਕ ਤੌਰ ’ਤੇ ਅਸਤੀਫਾ ਦੇ ਦੇਣਾ ਚਾਹੀਦਾ ਹੈ
Punjab News: ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਲੀਡਰ ਪ੍ਰਤਾਪ ਸਿੰਘ ਬਾਜਵਾ ਨੇ ਮੰਗ ਕੀਤੀ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਨੈਤਿਕ ਤੌਰ ’ਤੇ ਅਸਤੀਫਾ ਦੇ ਦੇਣਾ ਚਾਹੀਦਾ ਹੈ ਕਿਉਂਕਿ ਉਨ੍ਹਾਂ ਨੂੰ ਫਰੈਂਕਫਰਟ ਦੇ ਹਵਾਈ ਅੱਡੇ ’ਤੇ ਇਸ ਕਰਕੇ ਜਹਾਜ਼ ਵਿੱਚ ਨਹੀਂ ਚੜ੍ਹਨ ਦਿੱਤਾ ਗਿਆ ਕਿਉਂਕਿ ਉਹ ਹਵਾਈ ਸਫ਼ਰ ਕਰਨ ਦੀ ਹਾਲਤ ਵਿੱਚ ਨਹੀਂ ਸਨ। ਬਾਜਵਾ ਨੇ ਕੇਂਦਰੀ ਹਵਾਬਾਜ਼ੀ ਮੰਤਰੀ ਨੂੰ ਚਿੱਠੀ ਲਿਖ ਕੇ ਇਸ ਮਾਮਲੇ ਵਿੱਚ ਤੱਥਾਂ ਦਾ ਪਤਾ ਲਾਉਣ ਲਈ ਬੇਨਤੀ ਕੀਤੀ ਹੈ।
My letter to Civil Aviation Minister @JM_Scindia ji requesting him to initiate an enquiry to verify the facts regarding Punjab CM being deplaned in Frankfurt. pic.twitter.com/7PrTcFTZQw
— Partap Singh Bajwa (@Partap_Sbajwa) September 19, 2022
ਜਰਮਨੀ ਤੋਂ ਪਰਤਣ ਮਗਰੋਂ ਐਕਸ਼ਨ ਮੋਡ 'ਚ ਸੀਐਮ ਭਗਵੰਤ ਮਾਨ, ਅੱਜ ਬੁਲਾਈ ਕੈਬਨਿਟ ਮੀਟਿੰਗ, 22 ਨੂੰ ਸੱਦਿਆ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੰਗਲਵਾਰ ਨੂੰ ਪੰਜਾਬ ਕੈਬਨਿਟ ਦੀ ਮੀਟਿੰਗ ਸੱਦ ਲਈ ਹੈ। ਇਹ ਮੀਟਿੰਗ ਸਵੇਰੇ 10 ਵਜੇ ਹੋਵੇਗੀ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਹੋਣ ਵਾਲੀ ਕੈਬਨਿਟ ਮੀਟਿੰਗ ਵਿੱਚ ਪੰਜਾਬ ਸਰਕਾਰ ਵੱਲੋਂ 22 ਸਤੰਬਰ ਨੂੰ ਸੱਦੇ ਗਏ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਬਾਰੇ ਪ੍ਰਵਾਨਗੀ ਲਈ ਜਾਵੇਗੀ। ਵਿਧਾਨ ਸਭਾ ਸੈਸ਼ਨ ਵਿੱਚ ਪੰਜਾਬ ਸਰਕਾਰ ਵਿਸ਼ਵਾਸ ਮਤਾ ਪੇਸ਼ ਕਰੇਗੀ। ਇਸ ਤੋਂ ਇਲਾਵਾ ਪੰਜਾਬ ਕੈਬਨਿਟ ਵੱਲੋਂ ਸਿਵਲ ਏਵੀਏਸ਼ਨ ਸਲਾਹਕਾਰ ਦੀ ਪੋਸਟ ਨੂੰ 2024 ਤੱਕ ਵਧਾਏ ਜਾਣ ਸਬੰਧੀ ਵਿਚਾਰ-ਚਰਚਾ ਕੀਤੀ ਜਾਵੇਗੀ।
ਸੀਐਮ ਭਗਵੰਤ ਮਾਨ ਦੀ 'ਜ਼ਿਆਦਾ ਖਾਧੀ-ਪੀਤੀ' 'ਤੇ ਮੱਚਿਆ ਬਵਾਲ, 'ਆਪ' ਨੇ ਬੋਲਿਆ ਖਹਿਰਾ 'ਤੇ ਹਮਲਾ, ਬੋਲੇ, 'ਬਦਨਾਮ ਕਰਨ ਲਈ ਜਾਅਲੀ ਖ਼ਬਰਾਂ ਦੇ ਸੌਦਾਗਰ'
ਆਮ ਆਦਮੀ ਪਾਰਟੀ ਦੇ ਆਗੂ ਮਲਵਿੰਦਰ ਕੰਗ (Malwinder Singh Kang) ਨੇ ਟਵੀਟ ਕਰਕੇ ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ 'ਤੇ ਨਿਸ਼ਾਨਾ ਸਾਧਿਆ ਹੈ। ਮਲਵਿੰਦਰ ਕੰਗ ਨੇ ਮੁੱਖ ਮੰਤਰੀ ਭਗਵੰਤ ਮਾਨ ਦਾ ਪੱਖ ਪੂਰਦਿਆਂ ਕਿਹਾ ਹੈ ਕਿ ਸੁਖਪਾਲ ਖਹਿਰਾ, ਮਾਨਯੋਗ ਮੁੱਖ ਮੰਤਰੀ ਭਗਵੰਤ ਮਾਨ ਨੂੰ ਬਦਨਾਮ ਕਰਨ ਲਈ ਜਾਅਲੀ ਖ਼ਬਰਾਂ ਦੇ ਸੌਦਾਗਰ ਤੇ ਝੂਠ ਦਾ ਚਸ਼ਮਾ ਹਨ। ਜਦੋਂ ਤੱਕ ਤੁਸੀਂ ਬਤਮੀਜ਼ੀ ਕਰਦੇ ਰਹੋਗੇ ਤੇ ਉਹ ਪੰਜਾਬ ਦੇ ਹਿੱਤਾਂ ਦੀ ਸੇਵਾ ਕਰਦੇ ਰਹਿਣਗੇ।
ਸੁਖਪਾਲ ਖਹਿਰਾ ਨੇ ਕੱਲ ਟਵੀਟ ਕੀਤਾ ਕਿ ਮੈਂ @mealibdelhi ਨੂੰ ਇਹ ਸਪੱਸ਼ਟ ਕਰਨ ਦੀ ਬੇਨਤੀ ਕਰਦਾ ਹਾਂ ਕਿ ਸੀਐਮ ਭਗਵੰਤ ਮਾਨ ਨੂੰ ਫ੍ਰੈਂਕਫਰਟ ਤੋਂ ਦਿੱਲੀ ਵਾਪਸੀ ਯਾਤਰਾ ਦੌਰਾਨ ਕਿਉਂ ਉਤਾਰਿਆ ਗਿਆ ਸੀ ਕਿਉਂਕਿ ਭਾਰਤੀ ਕੌਂਸਲ ਜਨਰਲ ਜਰਮਨੀ ਨੂੰ ਇਸ ਬਾਰੇ ਜਾਣੂ ਕਰਵਾਉਣਾ ਚਾਹੀਦਾ ਕਿਉਂਕਿ ਉਨ੍ਹਾਂ ਦੇ ਅਧਿਕਾਰੀ ਸੀਐਮ ਭਗਵੰਤ ਮਾਨ ਵਰਗੇ ਪਤਵੰਤੇ ਵਿਅਕਤੀ ਦੇ ਨਾਲ ਜਾਂਦੇ ਹਨ? ਆਪ' ਦੇ ਬੁਲਾਰੇ ਟਿੱਪਣੀ ਕਰਨ ਦੇ ਅਧਿਕਾਰਤ ਨਹੀਂ ਹਨ।