ਪੜਚੋਲ ਕਰੋ
Advertisement
Baba Farid University V-C : CM ਭਗਵੰਤ ਮਾਨ ਨੂੰ ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੂੰ ਬਰਖਾਸਤ ਕਰਨਾ ਚਾਹੀਦਾ : ਹਰਸਿਮਰਤ ਕੌਰ ਬਾਦਲ
ਪੰਜਾਬ ਦੇ ਨਵੇਂ ਸਿਹਤ ਮੰਤਰੀ ਚੇਤਨ ਸਿੰਘ ਜੌੜੇਮਾਜਰਾ ਵੱਲੋਂ ਬਾਬਾ ਫ਼ਰੀਦ ਮੈਡੀਕਲ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਰਾਜ ਬਹਾਦਰ ਨੂੰ ਵਾਰਡ ‘ਚ ਗੰਦੇ ਗੱਦੇ ‘ਤੇ ਲਿਟਾਉਣ ਦਾ ਮਾਮਲਾ ਬਹੁਤ ਗਰਮਾ ਗਿਆ ਹੈ।
ਸ਼ੰਕਰ ਦਾਸ ਦੀ ਰਿਪੋਰਟ
ਚੰਡੀਗੜ੍ਹ : ਪੰਜਾਬ ਦੇ ਨਵੇਂ ਸਿਹਤ ਮੰਤਰੀ ਚੇਤਨ ਸਿੰਘ ਜੌੜੇਮਾਜਰਾ ਵੱਲੋਂ ਬਾਬਾ ਫ਼ਰੀਦ ਮੈਡੀਕਲ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਰਾਜ ਬਹਾਦਰ ਨੂੰ ਵਾਰਡ ‘ਚ ਗੰਦੇ ਗੱਦੇ ‘ਤੇ ਲਿਟਾਉਣ ਦਾ ਮਾਮਲਾ ਬਹੁਤ ਗਰਮਾ ਗਿਆ ਹੈ। ਸਿਹਤ ਮੰਤਰੀ ਚੇਤਨ ਸਿੰਘ ਜੌੜੇਮਾਜਰਾ ਨੇ ਬਾਬਾ ਫ਼ਰੀਦ ਮੈਡੀਕਲ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ: ਰਾਜ ਬਹਾਦਰ ਨੂੰ ਗੰਦੇ ਗੱਦੇ ‘ਤੇ ਲੇਟਣ ਦਾ ਹੁਕਮ ਦਿੱਤਾ ਸੀ। ਜਿਸ ਤੋਂ ਬਾਅਦ ਵਿਰੋਧੀ ਧਿਰਾਂ ਨੇ ਭਗਵੰਤ ਮਾਨ ਸਰਕਾਰ ਨੂੰ ਘੇਰਿਆ ਹੈ।
ਇਸ ਦੌਰਾਨ ਬਠਿੰਡਾ ਤੋਂ ਸੰਸਦ ਮੈਂਬਰ ਬੀਬੀ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੂੰ ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੂੰ ਬਰਖਾਸਤ ਕਰਨਾ ਚਾਹੀਦਾ ਹੈ। ਸਿਹਤ ਮੰਤਰੀ ਨੂੰ ਤੁਰੰਤ ਮੁਆਫੀ ਮੰਗਣੀ ਚਾਹੀਦੀ ਹੈ। ਸਰਕਾਰ ਨੂੰ ਵਾਈਸ ਚਾਂਸਲਰ ਨਾਲ ਗੱਲ ਕਰਨੀ ਚਾਹੀਦੀ ਹੈ ਅਤੇ ਉਨ੍ਹਾਂ ਦਾ ਅਸਤੀਫਾ ਵਾਪਸ ਲੈਣਾ ਚਾਹੀਦਾ ਹੈ ਨਹੀਂ ਤਾਂ ਪੰਜਾਬ ਵਿੱਚ ਸਿਹਤ ਸਹੂਲਤ ਖਤਰੇ ਵਿੱਚ ਪੈ ਜਾਵੇਗੀ।
I request @BhagwantMann to dismiss power drunk health min Jauramajra for misbehaving with BFUHS VC Dr Raj Bahadur & tender apology to renowned surgeon besides requesting him to withdraw resignation. Any delay will demoralise med fraternity & jeopardise health services in Pb. 1/2
— Harsimrat Kaur Badal (@HarsimratBadal_) July 30, 2022
ਉਨ੍ਹਾਂ ਕਿਹਾ ਕਿ ਜੇਕਰ ਲੋਕਾਂ ਨੇ ਮੰਤਰੀ ਬਣਨ ਦਾ ਮੌਕਾ ਦਿੱਤਾ ਹੈ ਤਾਂ ਇਸ ਦਾ ਮਤਲਬ ਇਹ ਹਰਗਿਜ਼ ਨਹੀਂ ਕਿ ਤੁਸੀਂ ਕਿਸੇ ਦੂਜੇ ਸਤਿਕਾਰਤ ਅਹੁਦੇਦਾਰ ਨਾਲ ਬਦਸਲੂਕੀ ਕਰੋਂ। ਬਾਬਾ ਫ਼ਰੀਦ ਯੂਨੀਵਰਸਿਟੀ ਦੇ ਉਪ-ਕੁਲਪਤੀ ਡਾ. ਰਾਜ ਬਹਾਦੁਰ ਨਾਲ ਸਿਹਤ ਮੰਤਰੀ ਦਾ ਵਤੀਰਾ ਸੱਤਾ ਦੇ ਹੰਕਾਰ ਦਾ ਪ੍ਰਗਟਾਵਾ ਕਰਦਾ ਹੈ। ਜੋੜੇਮਾਜਰਾ ਪਹਿਲਾਂ ਪੰਜਾਬ ਦੇ ਲੋਕਾਂ ਨੂੰ ਇਸ ਗੱਲ ਦਾ ਜਵਾਬ ਦੇਣ ਕਿ ਆਯੂਸ਼ਮਾਨ ਭਾਰਤ ਯੋਜਨਾ ਅਧੀਨ ਇਲਾਜ ਦੀ ਸੁਵਿਧਾ ਬੰਦ ਕਰਨ ਅਤੇ ਏਮਜ਼ ਬਠਿੰਡਾ 'ਚ ਲੋੜੀਂਦੇ ਸਾਜ਼ੋ-ਸਮਾਨ ਦੀ ਪੂਰਤੀ ਨਾ ਹੋਣ ਕਰਕੇ ਜਿਹਨਾਂ ਲੋਕਾਂ ਨੂੰ ਇਲਾਜ ਦੀ ਪੂਰੀ ਸੁਵਿਧਾ ਨਹੀਂ ਮਿਲ ਰਹੀ, ਉਹਨਾਂ ਪ੍ਰਤੀ ਜ਼ਿੰਮੇਵਾਰੀ ਕਿਸ ਦੀ ਹੈ ? ਜੇ 'ਬਦਲਾਅ' ਦਾ ਮਤਲਬ ਮੰਤਰੀਆਂ ਵੱਲੋਂ ਸਤਿਕਾਰਤ ਸ਼ਖ਼ਸੀਅਤਾਂ ਨਾਲ ਬਦਸਲੂਕੀ ਹੀ ਹੈ ਤਾਂ ਇਹ ਬਦਲਾਅ ਪੰਜਾਬੀਆਂ ਨੂੰ ਨਹੀਂ ਚਾਹੀਦਾ।
ਦੱਸ ਦੇਈਏ ਕਿ ਸ਼ੁੱਕਰਵਾਰ ਨੂੰ ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਫਰੀਦਕੋਟ ਦੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਹਸਪਤਾਲ ਦਾ ਦੌਰਾ ਕਰਨ ਗਏ ਸਨ। ਇਸ ਦੌਰਾਨ ਸਿਹਤ ਮੰਤਰੀ ਜੌੜਾਮਾਜਰਾ ਇਕ ਵਾਰਡ ‘ਚ ਬੈੱਡ ‘ਤੇ ਪਏ ਇਕ ਫਟੇ ਹੋਏ ਪੁਰਾਣੇ ਗੱਦੇ ਨੂੰ ਦੇਖ ਕੇ ਭੜਕ ਗਏ। ਇਸ ਦੌਰਾਨ ਉਨ੍ਹਾਂ ਦੇ ਨਾਲ ਮੌਜੂਦ ਬਾਬਾ ਫ਼ਰੀਦ ਯੂਨੀਵਰਸਿਟੀ ਦੇ ਵੀਸੀ ਡਾ: ਰਾਜ ਬਹਾਦਰ ਨੂੰ ਇਸ ਗੱਦੇ ‘ਤੇ ਲੇਟਣ ਲਈ ਕਿਹਾ ਗਿਆ ਅਤੇ ਉਨ੍ਹਾਂ ਨਾਲ ਬੁਰਾ ਵਿਵਹਾਰ ਕੀਤਾ।
ਸਿਹਤ ਮੰਤਰੀ ਦੇ ਵਿਵਹਾਰ ਤੋਂ ਦੁਖੀ ਹੋ ਕੇ ਫਰੀਦਕੋਟ ਬਾਬਾ ਫ਼ਰੀਦ ਮੈਡੀਕਲ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਰਾਜ ਬਹਾਦਰ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਵਾਈਸ ਚਾਂਸਲਰ ਨੇ ਆਪਣਾ ਅਸਤੀਫਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਭੇਜਣ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਆਪਣੇ ਜੀਵਨ ’ਚ ਪਹਿਲੀ ਵਾਰ ਅਜਿਹੇ ਬੁਰੇ ਵਿਵਹਾਰ ਦਾ ਸਾਹਮਣਾ ਕੀਤਾ ਹੈ, ਜਿਸ ਤੋਂ ਨਿਰਾਸ਼ ਹੋ ਕੇ ਉਹ ਅਸਤੀਫਾ ਦੇ ਰਹੇ ਹਨ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਲੁਧਿਆਣਾ
ਸਿੱਖਿਆ
ਕਾਰੋਬਾਰ
ਪੰਜਾਬ
Advertisement