ਪੜਚੋਲ ਕਰੋ

Punjab News: ਕੇਜਰੀਵਾਲ ਬਣਨਗੇ ਪੰਜਾਬ ਦੇ ਮੁੱਖ ਮੰਤਰੀ? ਆਖਰ ਸੀਐਮ ਭਗਵੰਤ ਮਾਨ ਨੇ ਦੱਸੀ ਅਸਲ ਗੱਲ

Punjab News: ਦਿੱਲੀ ਚੋਣਾਂ ਤੋਂ ਬਾਅਦ ਪੰਜਾਬ ਵਿੱਚ ਲੀਡਰਸ਼ਿਪ ਤਬਦੀਲੀ ਦੀਆਂ ਕਿਆਸਅਰਾਈਆਂ ਵਿਚਕਾਰ ਪਹਿਲੀ ਵਾਰ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੀ ਚੁੱਪੀ ਤੋੜੀ ਹੈ। ਸੀਐਮ ਮਾਨ ਨੇ ਸਪਸ਼ਟ ਕੀਤਾ ਕਿ ਅਰਵਿੰਦ ਕੇਜਰੀਵਾਲ ਕਦੇ ਵੀ ਪੰਜਾਬ ਦੇ ਮੁੱਖ ਮੰਤਰੀ ਨਹੀਂ ਬਣਨਗੇ।

Punjab News: ਦਿੱਲੀ ਚੋਣਾਂ ਤੋਂ ਬਾਅਦ ਪੰਜਾਬ ਵਿੱਚ ਲੀਡਰਸ਼ਿਪ ਤਬਦੀਲੀ ਦੀਆਂ ਕਿਆਸਅਰਾਈਆਂ ਵਿਚਕਾਰ ਪਹਿਲੀ ਵਾਰ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੀ ਚੁੱਪੀ ਤੋੜੀ ਹੈ। ਸੀਐਮ ਮਾਨ ਨੇ ਸਪਸ਼ਟ ਕੀਤਾ ਕਿ ਅਰਵਿੰਦ ਕੇਜਰੀਵਾਲ ਕਦੇ ਵੀ ਪੰਜਾਬ ਦੇ ਮੁੱਖ ਮੰਤਰੀ ਨਹੀਂ ਬਣਨਗੇ। ਇਹ ਸਭ ਅਫਵਾਹਾਂ ਫੈਲਾਈਆਂ ਜਾ ਰਹੀਆਂ ਹਨ ਜੋ ਬੇਬੁਨਿਆਦ ਹਨ। ਇਨ੍ਹਾਂ ਗੱਲਾਂ ਵਿੱਚ ਕੋਈ ਸੱਚਾਈ ਨਹੀਂ। ਮੁੱਖ ਮੰਤਰੀ ਨੇ ਮੰਗਲਵਾਰ ਨੂੰ ਸਰਦੂਲਗੜ੍ਹ ਵਿੱਚ ਤਹਿਸੀਲ ਦੇ ਕੰਮਕਾਜ ਦਾ ਨਿਰੀਖਣ ਕਰਦੇ ਹੋਏ ਇਹ ਗੱਲ ਕਹੀ।

ਦੱਸ ਦਈਏ ਕਿ ਦਿੱਲੀ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ (ਆਪ) ਦੀ ਹਾਰ ਤੋਂ ਬਾਅਦ ਇਹ ਚਰਚਾ ਜ਼ੋਰਾਂ 'ਤੇ ਹੈ ਕਿ ਪੰਜਾਬ ਦਾ ਮੁੱਖ ਮੰਤਰੀ ਬਦਲਿਆ ਜਾ ਰਿਹਾ ਹੈ। ਇਸ ਬਾਰੇ ਵਿਰੋਧੀ ਪਾਰਟੀ ਦੇ ਸੀਨੀਅਰ ਆਗੂਆਂ ਵੱਲੋਂ ਲਗਾਤਾਰ ਬਿਆਨ ਦਾਗੇ ਜਾ ਰਹੇ ਹਨ। ਇਸ ਦਾ ਜਵਾਬ ਦਿੰਦਿਆਂ ਸੀਐਮ ਮਾਨ ਨੇ ਕਿਹਾ ਕਿ ਉਹ ਪਹਿਲਾਂ ਵੀ ਇਹੀ ਕਹਿੰਦੇ ਆ ਰਹੇ ਹਨ। ਕੇਜਰੀਵਾਲ ਸਾਡੀ ਪਾਰਟੀ ਦੇ ਕਨਵੀਨਰ ਹਨ। ਉਹ ਸਾਡੀ ਰਾਸ਼ਟਰੀ ਪਾਰਟੀ ਦੇ ਨੇਤਾ ਹਨ। ਉਨ੍ਹਾਂ ਨੇ ਦੇਸ਼ ਭਰ ਵਿੱਚ ਪਾਰਟੀ ਚਲਾਉਣੀ ਹੈ। ਉਨ੍ਹਾਂ ਦਾ ਪ੍ਰੋਗਰਾਮ ਕਦੇ ਗੁਜਰਾਤ ਵਿੱਚ ਹੁੰਦਾ ਹੈ ਤੇ ਕਦੇ ਛੱਤੀਸਗੜ੍ਹ ਵਿੱਚ। ਇਸ ਲਈ ਬੇਬੁਨਿਆਦ ਅਫਵਾਹਾਂ ਫੈਲਾਈਆਂ ਜਾ ਰਹੀਆਂ ਹਨ।

ਦਰਅਸਲ ਦਿੱਲੀ ਚੋਣਾਂ ਦੇ ਨਤੀਜੇ ਆਉਣ ਤੋਂ ਬਾਅਦ ਪੰਜਾਬ ਕਾਂਗਰਸ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਦਾਅਵਾ ਕੀਤਾ ਸੀ ਕਿ ਆਮ ਆਦਮੀ ਪਾਰਟੀ (ਆਪ) ਦੇ 30 ਵਿਧਾਇਕ ਉਨ੍ਹਾਂ ਦੇ ਸੰਪਰਕ ਵਿੱਚ ਹਨ। ਇਸ ਤੋਂ ਬਾਅਦ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ'ਆਪ' ਆਗੂਆਂ ਦੀ ਇੱਕ ਮੀਟਿੰਗ ਬੁਲਾਈ। ਇਸ ਤੋਂ ਬਾਅਦ ਮਾਮਲਾ ਹੋਰ ਗਰਮਾ ਗਿਆ। 

ਹਾਲਾਂਕਿ, ਆਮ ਆਦਮੀ ਪਾਰਟੀ ਦੇ ਨੇਤਾਵਾਂ ਨੇ ਸ਼ੁਰੂ ਤੋਂ ਹੀ ਇਸ ਨੂੰ ਅਫਵਾਹ ਦੱਸਿਆ ਸੀ। ਸਾਲ 2022 ਵਿੱਚ ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ਲਈ ਚੋਣਾਂ ਹੋਈਆਂ, ਜਿਸ ਵਿੱਚ 'ਆਪ' ਨੇ 92, ਕਾਂਗਰਸ ਨੇ 18, ਭਾਜਪਾ ਨੇ 2, ਸ਼੍ਰੋਮਣੀ ਅਕਾਲੀ ਦਲ ਨੇ 3 ਤੇ ਬਸਪਾ ਨੇ 1 ਸੀਟ ਜਿੱਤੀ। ਪੰਜਾਬ ਵਿੱਚ ਬਹੁਮਤ ਦਾ ਅੰਕੜਾ 59 ਹੈ। ਅਜਿਹੀ ਸਥਿਤੀ ਵਿੱਚ ਜੇਕਰ 30 ਵਿਧਾਇਕ ਪਾਰਟੀ ਛੱਡ ਵੀ ਦਿੰਦੇ ਹਨ ਤਾਂ ਵੀ 'ਆਪ' ਕੋਲ 62 ਵਿਧਾਇਕ ਹੀ ਰਹਿਣਗੇ ਤੇ ਸਰਕਾਰ ਨੂੰ ਕੋਈ ਖ਼ਤਰਾ ਨਹੀਂ।

ਦੱਸ਼ ਦਈਏ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੰਗਲਵਾਰ ਨੂੰ ਚੀਮਾ ਵਿਖੇ ਨਵੇਂ ਬਣੇ ਸਬ-ਤਹਿਸੀਲ ਕੰਪਲੈਕਸ ਤੇ ਹਸਪਤਾਲ ਤੇ ਸਰਦੂਲਗੜ੍ਹ ਦੇ ਤਹਿਸੀਲ ਕੰਪਲੈਕਸ ਦਾ ਅਚਨਚੇਤੀ ਦੌਰਾ ਕੀਤਾ ਤਾਂ ਜੋ ਜ਼ਮੀਨੀ ਪੱਧਰ 'ਤੇ ਦਿੱਤੀਆਂ ਜਾ ਰਹੀਆਂ ਨਾਗਰਿਕ-ਕੇਂਦ੍ਰਿਤ ਸੇਵਾਵਾਂ ਦਾ ਮੌਕੇ ਉਤੇ ਜਾ ਕੇ ਜਾਇਜ਼ਾ ਲਿਆ ਜਾ ਸਕੇ। ਮੁੱਖ ਮੰਤਰੀ ਚੀਮਾ ਦੇ ਸਬ-ਤਹਿਸੀਲ ਕੰਪਲੈਕਸ ਪਹੁੰਚੇ ਤੇ ਹਾਜ਼ਰ ਲੋਕਾਂ ਨਾਲ ਗੱਲਬਾਤ ਕੀਤੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੇ ਪ੍ਰਭਾਵੀ ਕੰਮਕਾਜ ਲਈ ਲੋਕਾਂ ਦੀ ਫੀਡਬੈਕ ਬਹੁਤ ਮਹੱਤਵ ਰੱਖਦੀ ਹੈ। 

ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਨੇ ਲੋਕਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਕੰਪਲੈਕਸ ਦਾ ਦੌਰਾ ਕੀਤਾ ਹੈ ਕਿ ਕੀ ਉਨ੍ਹਾਂ ਦੇ ਕੰਮ ਸੁਚਾਰੂ ਢੰਗ ਨਾਲ ਬਿਨਾਂ ਕਿਸੇ ਪ੍ਰੇਸ਼ਾਨੀ ਤੋਂ ਹੋ ਰਹੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਇਸ ਦੌਰੇ ਦਾ ਉਦੇਸ਼ ਅਧਿਕਾਰੀਆਂ ਵਿੱਚ ਕੋਈ ਨੁਕਸ ਕੱਢਣਾ ਨਹੀਂ ਹੈ ਸਗੋਂ ਸਰਕਾਰੀ ਦਫ਼ਤਰਾਂ ਵਿੱਚ ਕੰਮ ਨੂੰ ਹੋਰ ਸੁਚਾਰੂ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕਾਂ ਨੇ ਇਹ ਪਹਿਲੀ ਵਾਰ ਦੇਖਿਆ ਹੈ ਕਿ ਕੋਈ ਮੁੱਖ ਮੰਤਰੀ ਸਰਕਾਰੀ ਦਫ਼ਤਰਾਂ ਦਾ ਖੁਦ ਦੌਰਾ ਕਰ ਰਿਹਾ ਹੈ। ਭਗਵੰਤ ਮਾਨ ਨੇ ਕਿਹਾ ਕਿ ਇਸ ਦਾ ਉਦੇਸ਼ ਸਿਰਫ਼ ਸੂਬੇ ਦੇ ਲੋਕਾਂ ਨੂੰ ਹਰ ਤਰ੍ਹਾਂ ਨਾਲ ਨਾਗਰਿਕ ਕੇਂਦਰਿਤ ਸੇਵਾਵਾਂ ਪ੍ਰਦਾਨ ਕਰਕੇ ਉਨ੍ਹਾਂ ਦੀ ਭਲਾਈ ਨੂੰ ਯਕੀਨੀ ਬਣਾਉਣਾ ਹੈ।

ਟਾਪ ਹੈਡਲਾਈਨ

SAD BJP Alliance : 2027 ਤੋਂ ਪਹਿਲਾਂ ਵੱਡਾ ਸਿਆਸੀ ਧਮਾਕਾ !  ਕੀ ਭਾਜਪਾ ਅਤੇ ਅਕਾਲੀ ਦਲ ਵਿਚਾਲੇ ਗਠਜੋੜ ਤੈਅ ? 
SAD BJP Alliance : 2027 ਤੋਂ ਪਹਿਲਾਂ ਵੱਡਾ ਸਿਆਸੀ ਧਮਾਕਾ !  ਕੀ ਭਾਜਪਾ ਅਤੇ ਅਕਾਲੀ ਦਲ ਵਿਚਾਲੇ ਗਠਜੋੜ ਤੈਅ ? 
ਪੰਜਾਬ ਦੇ 12 ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਰੀਟੋਰੀਅਸ ਸਰਵਿਸ ਮੈਡਲ; ਸ਼ਾਨਦਾਰ ਸੇਵਾਵਾਂ ਲਈ ਦਿੱਤੇ ਜਾਣਗੇ ਪੁਰਸਕਾਰ
ਪੰਜਾਬ ਦੇ 12 ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਰੀਟੋਰੀਅਸ ਸਰਵਿਸ ਮੈਡਲ; ਸ਼ਾਨਦਾਰ ਸੇਵਾਵਾਂ ਲਈ ਦਿੱਤੇ ਜਾਣਗੇ ਪੁਰਸਕਾਰ
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?
ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?
Embed widget