ਪੜਚੋਲ ਕਰੋ

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ, '...ਸਿੱਖਾਂ ਦੀ ਪ੍ਰਮੁੱਖ ਸੰਸਥਾ ਹੁਣ ਆਪਣੇ ਆਕਾਵਾਂ ਦੇ ਹੱਥਾਂ ਦੀ ਕਠਪੁਤਲੀ ਬਣ ਕੇ ਰਹਿ ਗਈ'

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸ.ਜੀ.ਪੀ.ਸੀ.) ਸੋਮਵਾਰ ਨੂੰ ਆਪਣੇ ਆਕਾਵਾਂ ਦੇ ਨਿਰਦੇਸ਼ਾਂ ਅਨੁਸਾਰ ਪਹਿਲਾਂ ਤੋਂ ਤੈਅ ਕੀਤੇ ਗਏ ਫੈਸਲੇ ਦਾ ਐਲਾਨ ਕਰੇਗੀ।

Punjab news: ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸ.ਜੀ.ਪੀ.ਸੀ.) ਸੋਮਵਾਰ ਨੂੰ ਆਪਣੇ ਆਕਾਵਾਂ ਦੇ ਨਿਰਦੇਸ਼ਾਂ ਅਨੁਸਾਰ ਪਹਿਲਾਂ ਤੋਂ ਤੈਅ ਕੀਤੇ ਗਏ ਫੈਸਲੇ ਦਾ ਐਲਾਨ ਕਰੇਗੀ।

ਅੱਜ ਇੱਥੇ ਜਾਰੀ ਇੱਕ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਇਹ ਬਹੁਤ ਮੰਦਭਾਗੀ ਗੱਲ ਹੈ ਕਿ ਸਿੱਖਾਂ ਦੀ ਪ੍ਰਮੁੱਖ ਸੰਸਥਾ ਹੁਣ ਆਪਣੇ ਆਕਾਵਾਂ ਦੇ ਹੱਥਾਂ ਦੀ ਕਠਪੁਤਲੀ ਬਣ ਕੇ ਰਹਿ ਗਈ ਹੈ। ਉਨ੍ਹਾਂ ਕਿਹਾ ਕਿ ਇਹ ਮੀਟਿੰਗ ਸਿਰਫ਼ ਇੱਕ ਢੌਂਗ ਹੈ ਕਿਉਂਕਿ ਅਕਾਲੀ ਲੀਡਰਸ਼ਿਪ ਵੱਲੋਂ ਪਹਿਲਾਂ ਹੀ ਇਸ ਸਬੰਧੀ ਫੈਸਲਾ ਕੀਤਾ ਜਾ ਚੁੱਕਾ ਹੈ। ਭਗਵੰਤ ਮਾਨ ਨੇ ਕਿਹਾ ਕਿ ਇਸ ਬਾਰੇ ਫੈਸਲਾ ਹੋ ਚੁੱਕਾ ਹੈ ਅਤੇ ਐਲਾਨ ਸਿਰਫ਼ ਦਿਖਾਵੇ ਲਈ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਇਸ ਦਾ ਅੰਦਾਜ਼ਾ ਇਸ ਗੱਲ ਤੋਂ ਲਗਾਇਆ ਜਾ ਸਕਦਾ ਹੈ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਨੂੰ ਪਹਿਲਾਂ ਹੀ ਅਕਾਲੀ ਦਲ ਦੇ ਦਫ਼ਤਰ ਵਿੱਚ ਤਲਬ ਕੀਤਾ ਜਾ ਚੁੱਕਾ ਹੈ। ਉਨ੍ਹਾਂ ਕਿਹਾ ਕਿ ਮੀਟਿੰਗ ਵਿੱਚ ਹਾਜ਼ਰ ਅਕਾਲੀ ਆਗੂ ਮਲੂਕਾ, ਚੰਦੂਮਾਜਰਾ, ਭੂੰਦੜ, ਚੀਮਾ, ਗਾਬੜੀਆ ਅਤੇ ਹੋਰਾਂ ਵੱਲੋਂ ਪ੍ਰਧਾਨ ਨੂੰ ਸਿਰਫ਼ ਬਾਦਲ ਪਰਿਵਾਰ ਦੇ ਫੈਸਲੇ ਤੋਂ ਜਾਣੂੰ ਕਰਵਾਇਆ ਗਿਆ। ਭਗਵੰਤ ਮਾਨ ਨੇ ਕਿਹਾ ਕਿ ਇਹ ਆਗੂ ਸਿੱਖ ਗੁਰਦੁਆਰਾ ਸੋਧ ਬਿੱਲ 2023 ਦੇ ਵਿਰੋਧ ਸਬੰਧੀ ਬਾਦਲ ਪਰਿਵਾਰ ਦੇ ਫੈਸਲੇ ਤੋਂ ਪ੍ਰਧਾਨ ਨੂੰ ਜਾਣੂ ਕਰਵਾ ਰਹੇ ਹਨ।

ਇਹ ਵੀ ਪੜ੍ਹੋ: ਲਖਬੀਰ ਸਿੰਘ ਉਰਫ਼ ਲੰਡਾ ਤੇ ਹਰਵਿੰਦਰ ਸਿੰਘ ਉਰਫ਼ ਰਿੰਦਾ ਦੇ ਸਾਥੀਆਂ ਦੇ ਸ਼ੱਕੀ ਟਿਕਾਣਿਆਂ 'ਤੇ ਕੀਤੀ ਛਾਪੇਮਾਰੀ, ਰਿੰਦਾ ਦੇ 2 ਸਾਥੀਆਂ ਨੂੰ ਵੀ ਕੀਤਾ ਗ੍ਰਿਫ਼ਤਾਰ

ਮੁੱਖ ਮੰਤਰੀ ਨੇ ਕਿਹਾ ਕਿ ਇਹ ਫੈਸਲਾ ਬਾਦਲ ਪਰਿਵਾਰ ਵੱਲੋਂ ਹੀ ਤੈਅ ਕੀਤਾ ਅਤੇ ਸੁਣਾਇਆ ਜਾ ਚੁੱਕਾ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਵੱਲੋਂ ਭਲਕੇ ਪਹਿਲਾਂ ਤੋਂ ਨਿਰਧਾਰਤ ਫੈਸਲੇ ਦਾ ਐਲਾਨ ਕੀਤਾ ਜਾਵੇਗਾ। ਭਗਵੰਤ ਮਾਨ ਨੇ ਕਿਹਾ ਕਿ ਫੈਸਲਾ ਤਾਂ ਹੋ ਹੀ ਚੁੱਕਾ ਹੈ ਅਤੇ ਭਲਕੇ ਪ੍ਰਧਾਨ ਵੱਲੋਂ ਇਸ ਬਾਰੇ ਸਿਰਫ਼ ਐਲਾਨ ਕੀਤਾ ਜਾਵੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਵਿਧਾਨ ਸਭਾ ਪਹਿਲਾਂ ਹੀ ਸਿੱਖ ਗੁਰਦੁਆਰਾ ਸੋਧ ਬਿੱਲ 2023 ਪਾਸ ਕਰ ਚੁੱਕੀ ਹੈ ਜਿਸ ਨੂੰ ਪ੍ਰਵਾਨਗੀ ਲਈ ਰਾਜਪਾਲ ਨੂੰ ਭੇਜਿਆ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਬਿੱਲ ਸ੍ਰੀ ਹਰਿਮੰਦਰ ਸਾਹਿਬ ਤੋਂ ਪਵਿੱਤਰ ਗੁਰਬਾਣੀ ਦਾ ਪ੍ਰਸਾਰਣ ਸਾਰੇ ਆਡੀਓ/ਵੀਡੀਓ ਪਲੇਟਫਾਰਮਾਂ ‘ਤੇ ਮੁਫ਼ਤ ਕਰਨ ਬਾਰੇ ਹੈ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਦੇ ਇਸ ਫੈਸਲੇ ਦਾ ਪਹਿਲਾਂ ਹੀ ਸਮਾਜ ਦੇ ਹਰ ਵਰਗ ਵੱਲੋਂ ਸਵਾਗਤ ਕੀਤਾ ਜਾ ਰਿਹਾ ਹੈ।  

ਇਹ ਵੀ ਪੜ੍ਹੋ: ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਨਾਂਅ 'ਤੇ ਫਿਰੌਤੀ ਮੰਗਣ ਵਾਲੇ ਗਿਰੋਹ ਦਾ ਇੱਕ ਮੈਂਬਰ ਗ੍ਰਿਫ਼ਤਾਰ, ਪਿਸਤੌਲ ਤੇ ਜ਼ਿਦਾ ਕਾਰਤੂਸ ਕੀਤੇ ਬਰਾਮਦ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 18-12-2024

ਘਰੋਂ ਨਿਕਲਣ ਤੋਂ ਪਹਿਲਾਂ ਜ਼ਰੂਰ ਪੜ੍ਹ ਲਓ ਆਹ ਖ਼ਬਰ, 48 ਥਾਵਾਂ 'ਤੇ ਤਿੰਨ ਘੰਟੇ ਰੇਲਾਂ ਰੋਕਣਗੇ ਕਿਸਾਨ

ਕੀ ਤੁਸੀਂ ਵੀ ਬੜੇ ਮਜ਼ੇ ਨਾਲ ਖਾਂਦੇ ਹੋ ਰੈਡੀ ਟੂ ਈਟ ਸਨੈਕਸ? ਜਾਣ ਲਓ ਇਸ ਨਾਲ ਹੋਣ ਵਾਲੇ ਨੁਕਸਾਨ

Sikh News: ਬੀਬੀ ਜਗੀਰ ਕੌਰ ਨੂੰ ਗਾਲ੍ਹ ਕੱਢਣ ਬਾਅਦ ਧਾਮੀ  ਖ਼ਿਲਾਫ਼ ਹੋਏ SGPC ਮੈਂਬਰ ! ਜਥੇਦਾਰ ਤੋਂ ਕੀਤੀ ਕਾਰਵਾਈ ਦੀ ਮੰਗ, ਜਾਣੋ ਪੂਰਾ ਮਾਮਲਾ

ABP Premium

ਵੀਡੀਓਜ਼

Farmers Protest |ਕਿਸਾਨਾਂ ਨੂੰ ਮਿਲੇਗਾ MSP ਕੇਂਦਰੀ ਖੇਤੀਬਾੜੀ ਮੰਤਰੀ ਦਾ ਵੱਡਾ ਭਰੋਸਾ! | jagjit Singh DallewalMc Election | ਨਗਰ ਨਿਗਮ ਚੋਣਾਂ 'ਤੇ ਸਖ਼ਤ ਹੋਈ ਹਾਈਕੋਰਟ! |Abp Sanjha |HighcourtFarmers Protest |Dallewal ਦੇ ਪੱਖ 'ਚ ਆਏ ਦਾਦੂਵਾਲ ਹਰਿਆਣਾ ਪ੍ਰਸਾਸ਼ਨ 'ਤੇ ਚੁੱਕੇ ਸਵਾਲ |Baljit Singh Daduwalਸ਼ੋਅ ਤੋਂ ਬਾਅਦ ਕਿੱਥੇ ਗਏ ਦਿਲਜੀਤ ਦੋਸਾਂਝ , ਸੁਕੂਨ ਆਏਗਾ ਵੀਡੀਓ ਵੇਖ ਕੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 18-12-2024
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 18-12-2024
ਘਰੋਂ ਨਿਕਲਣ ਤੋਂ ਪਹਿਲਾਂ ਜ਼ਰੂਰ ਪੜ੍ਹ ਲਓ ਆਹ ਖ਼ਬਰ, 48 ਥਾਵਾਂ 'ਤੇ ਤਿੰਨ ਘੰਟੇ ਰੇਲਾਂ ਰੋਕਣਗੇ ਕਿਸਾਨ
ਘਰੋਂ ਨਿਕਲਣ ਤੋਂ ਪਹਿਲਾਂ ਜ਼ਰੂਰ ਪੜ੍ਹ ਲਓ ਆਹ ਖ਼ਬਰ, 48 ਥਾਵਾਂ 'ਤੇ ਤਿੰਨ ਘੰਟੇ ਰੇਲਾਂ ਰੋਕਣਗੇ ਕਿਸਾਨ
ਕੀ ਤੁਸੀਂ ਵੀ ਬੜੇ ਮਜ਼ੇ ਨਾਲ ਖਾਂਦੇ ਹੋ ਰੈਡੀ ਟੂ ਈਟ ਸਨੈਕਸ? ਜਾਣ ਲਓ ਇਸ ਨਾਲ ਹੋਣ ਵਾਲੇ ਨੁਕਸਾਨ
ਕੀ ਤੁਸੀਂ ਵੀ ਬੜੇ ਮਜ਼ੇ ਨਾਲ ਖਾਂਦੇ ਹੋ ਰੈਡੀ ਟੂ ਈਟ ਸਨੈਕਸ? ਜਾਣ ਲਓ ਇਸ ਨਾਲ ਹੋਣ ਵਾਲੇ ਨੁਕਸਾਨ
Sikh News: ਬੀਬੀ ਜਗੀਰ ਕੌਰ ਨੂੰ ਗਾਲ੍ਹ ਕੱਢਣ ਬਾਅਦ ਧਾਮੀ  ਖ਼ਿਲਾਫ਼ ਹੋਏ SGPC ਮੈਂਬਰ ! ਜਥੇਦਾਰ ਤੋਂ ਕੀਤੀ ਕਾਰਵਾਈ ਦੀ ਮੰਗ, ਜਾਣੋ ਪੂਰਾ ਮਾਮਲਾ
Sikh News: ਬੀਬੀ ਜਗੀਰ ਕੌਰ ਨੂੰ ਗਾਲ੍ਹ ਕੱਢਣ ਬਾਅਦ ਧਾਮੀ ਖ਼ਿਲਾਫ਼ ਹੋਏ SGPC ਮੈਂਬਰ ! ਜਥੇਦਾਰ ਤੋਂ ਕੀਤੀ ਕਾਰਵਾਈ ਦੀ ਮੰਗ, ਜਾਣੋ ਪੂਰਾ ਮਾਮਲਾ
Farmer Protest: ਜਥੇਦਾਰ ਹਰਪ੍ਰੀਤ ਸਿੰਘ ਨੇ ਖਨੌਰੀ ਬਾਰਡਰ ਦੀ ਸਟੇਜ ਤੋਂ ਕੀਤੀ ਜ਼ਬਰਦਸਤ ਤਕਰੀਰ, ਕਿਹਾ-ਜੇ ਪੰਜਾਬੀ ਇੱਕ ਬੜਕ ਮਾਰ ਦੇਵੇ ਤਾਂ ਦਿੱਲੀ ਹਿੱਲ ਜਾਂਦੀ ਪਰ...

One Nation One Election:  ਬਿੱਲ ਪਾਸ ਹੋਣ 'ਤੇ ਵੀ 2034 ਤੋਂ ਪਹਿਲਾਂ ਦੇਸ਼ 'ਚ ਇੱਕੋ ਸਮੇਂ ਨਹੀਂ ਹੋ ਸਕਦੀਆਂ ਚੋਣਾਂ, ਜਾਣੋ ਕੀ ਹੈ ਵਜ੍ਹਾ ?

Amritsar News: ਪੁਲਿਸ ਹੀ ਹੋ ਰਹੀ ਗੈਂਗਸਟਰਾਂ ਦੇ ਹਮਲਿਆਂ ਦੀ ਸ਼ਿਕਾਰ, ਪੰਜਾਬ ਦਾ ਤਾਂ ਰੱਬ ਹੀ ਰਾਖਾ, ਮਜੀਠੀਆ ਨੇ ਘੇਰੀ ਪੰਜਾਬ ਸਰਕਾਰ, ਜਾਣੋ ਕੀ ਕੁਝ ਕਿਹਾ ?

Rapper Badshah: ਰੈਪਰ ਬਾਦਸ਼ਾਹ ਦਾ 15000 ਰੁਪਏ ਕੱਟਿਆ ਗਿਆ ਚਲਾਨ, ਗਾਇਕ ਨੂੰ ਇਹ ਗਲਤੀ ਪਈ ਮਹਿੰਗੀ

Embed widget