CM Bhagwant Mann: ਮੁੱਖ ਮੰਤਰੀ ਭਗਵੰਤ ਮਾਨ ਨੇ ਜੰਗ ਦੇ ਮਾਹੌਲ ਦੌਰਾਨ ਰਾਜਸਥਾਨ ਨੂੰ ਵਾਧੂ ਪਾਣੀ ਤੁਰੰਤ ਦੇਣ ਦਾ ਨਿਰਦੇਸ਼ ਦਿੱਤਾ ਹੈ। ਉੱਥੇ ਹੀ ਮੁੱਖ ਮੰਤਰੀ ਮਾਨ ਨੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ 'ਤੇ ਟਵੀਟ ਕਰਦਿਆਂ ਦੱਸਿਆ, "ਅੱਜ ਰਾਜਸਥਾਨ ਸਰਕਾਰ ਵੱਲੋਂ ਪੰਜਾਬ ਦੇ ਕੋਟੇ ਵਿੱਚੋਂ ਹੋਰ ਪਾਣੀ ਦੇਣ ਦੀ ਮੰਗ ਕੀਤੀ ਗਈ। ਦੇਸ਼ ਦੀ ਸੁਰੱਖਿਆ 'ਚ ਰਾਜਸਥਾਨ ਬਾਰਡਰ 'ਤੇ ਤਾਇਨਾਤ ਫੌਜ ਨੂੰ ਵਾਧੂ ਪਾਣੀ ਦੀ ਲੋੜ ਹੈ।

ਜਦੋਂ ਵੀ ਦੇਸ਼ ਹਿੱਤ ਦੀ ਗੱਲ ਆਉਂਦੀ ਹੈ ਤਾਂ ਪੰਜਾਬ ਕਦੇ ਵੀ ਪਿੱਛੇ ਨਹੀਂ ਹੱਟਦਾ। ਦੇਸ਼ ਦੀ ਬਹਾਦਰ ਫੌਜ ਲਈ ਪੰਜਾਬ ਦਾ ਪਾਣੀ ਤਾਂ ਕਿਆ ਸਾਡਾ ਖੂਨ ਵੀ ਹਾਜ਼ਰ ਹੈ। ਫੌਜ ਦੇ ਜਵਾਨਾਂ ਦੀ ਜ਼ਰੂਰਤ ਨੂੰ ਧਿਆਨ ਵਿੱਚ ਰੱਖਦੇ ਹੋਏ ਮੈਂ ਰਾਜਸਥਾਨ ਨੂੰ ਵਾਧੂ ਪਾਣੀ ਤੁਰੰਤ ਦੇਣ ਦਾ ਨਿਰਦੇਸ਼ ਦਿੱਤਾ ਹੈ।"

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।