Punjab News: ਪੰਜਾਬ ਦੇ ਕਿਸਾਨਾਂ ਨੂੰ ਪ੍ਰਤੀ ਕੁਇੰਟਲ ਗੰਨੇ ਦਾ ਰੇਟ 416 ਰੁਪਏ ਮਿਲੇਗਾ। ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰਦਾਸਪੁਰ ਵਿੱਚ ਇਸ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਇਹ ਕੀਮਤ ਪੂਰੇ ਦੇਸ਼ ਵਿੱਚੋਂ ਸਭ ਤੋਂ ਵੱਧ ਹੈ।
ਉਨ੍ਹਾਂ ਅੱਗੇ ਕਿਹਾ ਕਿ ਮੁੱਖ ਤੌਰ 'ਤੇ ਮੁਕਾਬਲਾ ਹਰਿਆਣਾ ਨਾਲ ਹੁੰਦਾ ਹੈ ਅਤੇ ਇਹ ਰੇਟ ਹਰਿਆਣਾ ਤੋਂ ਵੀ ਜ਼ਿਆਦਾ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਪਿਛਲੇ ਸਾਲ ਨਾਲੋਂ 15 ਰੁਪਏ ਵੱਧ ਹੈ। ਪਿਛਲੇ ਸਾਲ, ਦਰ 401 ਰੁਪਏ ਪ੍ਰਤੀ ਕੁਇੰਟਲ ਨਿਰਧਾਰਤ ਕੀਤੀ ਗਈ ਸੀ।