ਸੀਐਮ ਭਗਵੰਤ ਮਾਨ ਸਿੱਖਾਂ ਦੇ ਪਵਿੱਤਰ ਧਾਰਮਿਕ ਮਾਮਲਿਆਂ ‘ਚ ਦਖਲਅੰਦਾਜ਼ੀ ਬੰਦ ਕਰਨ : ਸੁਖਬੀਰ ਬਾਦਲ
Punjab News : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਲ ਸਰਦਾਰ ਸੁਖਬੀਰ ਸਿੰਘ ਬਾਦਲ (Sukhbir Singh Badal) ਨੇ ਅੱਜ ਇਥੇ ਕਿਹਾ ਕਿ ਸਿੱਖ ਆਪਣੇ ਧਾਰਮਿਕ ਮਾਮਲਿਆਂ ਵਿਚ ਦਖਲਅੰਦਾਜ਼ੀ ਕਦੇ ਵੀਬਰਦਾਸ਼ਤ ਨ
Punjab News : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਲ ਸਰਦਾਰ ਸੁਖਬੀਰ ਸਿੰਘ ਬਾਦਲ (Sukhbir Singh Badal) ਨੇ ਅੱਜ ਇਥੇ ਕਿਹਾ ਕਿ ਸਿੱਖ ਆਪਣੇ ਧਾਰਮਿਕ ਮਾਮਲਿਆਂ ਵਿਚ ਦਖਲਅੰਦਾਜ਼ੀ ਕਦੇ ਵੀਬਰਦਾਸ਼ਤ ਨਹੀਂ ਕਰਨਗੇ ਅਤੇ ਖਾਲਸਾ ਪੰਥ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪਿਛਲੇ ਦਰਵਾਜ਼ੇ ਰਾਹੀਂ ਪਵਿੱਤਰ ਸਿੱਖ ਸੰਸਥਾਵਾਂ ’ਤੇ ਕਬਜ਼ੇ ਦੇ ਯਤਨਾਂ ਦਾ ਮੂੰਹ ਤੋੜ ਜਵਾਬ ਦੇਵੇਗਾ।
ਬਾਦਲ ਨੇ ਕਿਹਾ ਕਿ ਭਗਵੰਤ ਮਾਨ ਕਈ ਸਿੱਖ ਵਿਰੋਧੀ ਤਾਨਾਸ਼ਾਹਾਂ ਤੇ ਉਹਨਾਂ ਦੀਆਂ ਕਠਪੁਤਲੀਆਂ ਦੇ ਰਾਹ ਚਲ ਰਹੇ ਹਨ ਜਿਹਨਾਂ ਨੇ ਖਾਲਸਾ ਪੰਥ ਨੂੰ ਧਮਕਾਉਣ ਅਤੇ ਇਸਦੀਆਂ ਪਵਿੱਤਰ ਧਾਰਮਿਕ ਸੰਸਥਾਵਾਂ ’ਤੇ ਕਬਜ਼ਾ ਕਰਨਦਾ ਯਤਨ ਕੀਤਾ। ਸਪਸ਼ਟ ਤੌਰ ’ਤੇ ਉਹਨਾਂ ਕੋਲ ਇੰਨੀ ਵਿਹਲ ਤੇ ਚੰਗਾ ਸਮਾਂ ਨਹੀਂ ਕਿ ਉਹ ਸਿੱਖ ਇਤਿਹਾਸ ਤੋਂ ਸਬਕ ਲੈ ਸਕਣ। ਅਕਾਲੀ ਦਲ ਦੇ ਮੁਖੀ ਨੇ ਭਗਵੰਤ ਮਾਨ ਨੂੰ ਚੁਣੌਤੀ ਦਿੱਤੀ ਕਿ ਉਹ ਹਿੰਦੂਆਂ, ਮੁਸਲਮਾਨਾਂ, ਇਸਾਈਆਂ ਜਾਂ ਕਿਸੇ ਹੋਰ ਦੇ ਧਾਰਮਿਕ ਮਾਮਲਿਆਂ ਵਿਚ ਦਖਲ ਦੇ ਕੇ ਵਿਖਾਉਣ ਦੀ ਜੁਰੱਅਤ ਕਰਨ।
ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸਰਦਾਰ ਬਾਦਲ ਨੇ ਕਿਹਾ ਕਿ ਗੁਰਬਾਣੀ ਦੇ ਪ੍ਰਸਾਰਣ ਦੇ ਮਾਮਲੇ ’ਤੇ ਖਾਲਸਾ ਪੰਥ ਨੂੰ ਧਮਕਾਉਣ ਵਿਚ ਅਸਫਲ ਰਹਿਣ ਮਗਰੋਂ ਭਗਵੰਤ ਮਾਨ ਹੁਣ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਇਸਦੇ ਸੇਵਾਦਾਰਾਂ ਤੇ ਮੁਲਾਜ਼ਮਾਂ ਵੱਲੋਂ ਇਕ ਸਦੀ ਤੋਂ ਕੀਤੀ ਜਾ ਰਹੀ ਸੇਵਾ ਵਿਚ ਵਿਘਨ ਪਾਉਣ ਲਈ ਘਟੀਆ ਹੱਥਕੰਢੇ ਅਪਣਾ ਰਹੇ ਹਨ ਤੇ ਕੋਝੀਆਂ ਸਾਜ਼ਿਸ਼ਾਂ ਰਚ ਰਹੇ ਹਨ।
ਉਹਨਾਂ (Sukhbir Singh Badal) ਕਿਹਾ ਕਿ ਉਹਨਾਂ ਨੇ ਆਪਣੇ ਅਹੁਦੇ ਦਾ ਨਿਰਾਦਰ ਕੀਤਾ ਹੈ ਤੇ ਉਹ ਇੰਨਾ ਜ਼ਿਆਦਾ ਡਿੱਗ ਗਏ ਹਨ ਕਿ ਸਿੱਖਾਂ ਦੇ ਪਵਿੱਤਰ ਗੁਰਧਾਮ ਸੱਚਖੰਡ ਸ੍ਰੀ ਹਰਿਮੰਦਿਰ ਸਾਹਿਬ ਦੇ ਮੁਲਾਜ਼ਮਾਂ ਨੂੰ ਭੜਕਾ ਰਹੇ ਹਨ ਤੇ ਸਪਾਂਸਰ ਕਰ ਰਹੇ ਹਨ ਤੇ ਯੂਨੀਅਨ ਦੀ ਰਜਿਸਟਰੇਸ਼ਨ ਕਰਨ ਦੀ ਕੋਸ਼ਿਸ਼ ਕਰ ਰਹੇ ਹਨ ਜਿਸਨੂੰ ਇਹਨਾਂ ਨੇ ਸ਼੍ਰੋਮਣੀ ਕਮੇਟੀ ਦੇ ਮੁਲਾਜ਼ਮਾਂ ਦੇ ਇਕ ਵਰਗ ਨੂੰ ਗੁੰਮਰਾਹ ਕਰਕੇ ਸਪਾਂਸਰ ਕੀਤਾ ਹੈ। ਉਹਨਾਂ ਕਿਹਾ ਕਿ ਇਹ ਸਿੱਖ ਕੌਮ ਨੂੰ ਵੰਡਣ ਤੇ ਰਾਜ ਕਰਨ ਦੀਆਂ ਪੁਰਾਣੀਆਂ ਨੀਤੀਆਂ ਦਾ ਅਗਲਾ ਪੜਾਅ ਹੀ ਹੈ। ਬਾਦਲ ਨੇ ਕਿਹਾ ਕਿ ਇਹ ਸਰਕਾਰੀ ਸਪਾਂਸਰ ਯੂਨੀਅਨ ਭਗਵੰਤ ਮਾਨ ਦੀ ਧਾਰਮਿਕ ਮਾਮਲਿਆਂ ਵਿਚ ਦਖਲ ਦੀ ਤਾਜ਼ਾ ਤੇ ਲਾਚਾਰ ਕੋਸ਼ਿਸਸ਼ ਹੈ ਜਦੋਂ ਕਿ ਉਹ ਸਿੱਖ ਧਰਮ ਦੀ ਬੁਨਿਆਦੀ ਰਹਿਤ ਮਰਿਆਦਾ ਵੀ ਨਹੀਂ ਜਾਣਦੇ।
ਉਹਨਾਂ ਕਿਹਾ ਕਿ ਉਹ ਤਾਂ ਸਿੱਖ ਰਵਾਇਤਾਂ ਮੁਤਾਬਕ ਜੀਵਨ ਵੀ ਨਹੀਂ ਜਿਉਂ ਰਹੇ। ਉਹਨਾਂ ਕਿਹਾਕਿ ਹੈਰਾਨੀ ਵਾਲੀ ਗੱਲ ਹੈ ਕਿ ਉਹਨਾਂ ਨੂੰ ਦਾਹੜਾ ਸਾਹਿਬ ਸਮੇਤ ਪਵਿੱਤਰ ਧਾਰਮਿਕ ਕੱਕਾਰਾਂ ਜੋ ਸਿੱਖ ਨੂੰ ਦਸ਼ਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਨੇ ਬਖਸ਼ਿਸ਼ ਕੀਤੇ ਹਨ, ਦਾ ਨਿਰਾਦਰ ਕਰਨ ਵਿਚ ਵੀ ਕੋਈ ਵੀ ਝਿੱਜਕ ਜਾਂ ਸ਼ਰਮ ਮਹਿਸੂਸ ਨਹੀਂ ਹੁੰਦੀ। ਉਹਨਾਂ ਨੂੰ ਸ਼ਰਾਬ ਪੀ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ ਵਿਚ ਸਾਡੇ ਪਵਿੱਤਰ ਗੁਰਧਾਮਾਂ ਵਿਚ ਜਾ ਕੇ ਉਹਨਾਂ ਦੀ ਬੇਅਦਬੀ ਕਰਨ ਵਿਚ ਵੀ ਕੋਈ ਸ਼ਰਮ ਮਹਿਸੂਸ ਨਹੀਂ ਹੋ ਰਹੀ।
ਅਕਾਲੀ ਦਲ ਦੇ ਪ੍ਰਧਾਨ ਨੇ ਹੋਰ ਕਿਹਾਕਿ ਜਦੋਂ ਦੇ ਮੁੱਖ ਮੰਤਰੀ ਬਣੇ ਹਨ ਭਗਵੰਤ ਮਾਨ ਨੂੰ ਹਮੇਸ਼ਾ ਸਿੱਖ ਕੌਮ ਦੇ ਧਾਰਮਿਕ ਮਾਮਲਿਆਂ ਵਿਚ ਦਖਲ ਦੇਣ ਅਤੇ ਸਥਾਪਿਤ ਸਿੱਖ ਰਵਾਇਤਾਂ ਤੇ ਸੰਸਥਾਵਾਂ ਨੂੰ ਕਮਜ਼ੋਰ ਕਰਨ ਦਾ ਜ਼ਿਆਦਾ ਹੀ ਚਾਅ ਚੜ੍ਹਿਆ ਰਹਿੰਦਾ ਹੈ। ਨਾ ਤਾਂ ਉਹਨਾਂ ਤੇ ਨਾ ਹੀ ਪੰਜਾਬ ਸਰਕਾਰ ਨੂੰ ਆਨੰਦ ਮੈਰਿਜ ਐਕਟ ਵਿਚ ਸੋਧ ਦੀਆਂ ਸਿਫਾਰਸ਼ਾਂ ਕਰਨ ਦਾ ਕੋਈ ਅਧਿਕਾਰ ਹੈ ਪਰ ਫਿਰ ਵੀ ਉਹਨਾਂ ਨੇ ਮਾਮਲੇ ਵਿਚ ਲੱਤ ਅੜਾਉਣ ਦੀ ਅਸਫਲ ਕੋਸ਼ਿਸ਼ ਕੀਤੀ ਕਿਉਂਕਿ ਉਹਨਾਂ ਨੂੰ ਦਿੱਲੀ ਬੈਠੇ ਉਹਨਾਂ ਦੇ ਗੈਰ ਸਿੱਖ ਤੇ ਸਿੱਖ ਵਿਰੋਧੀ ਆਕਾਵਾਂ ਨੇ ਹੁਕਮ ਦਿੱਤੇ ਸਨ। ਉਹਨਾਂ ਕਿਹਾ ਕਿ ਸੋਧਾਂ ਦੀ ਸਿਫਾਰਸ਼ ਸਿਰਫ ਚੁਣੇ ਹੋਏ ਧਾਰਮਿਕ ਪ੍ਰਤੀਨਿਧ ਹੀ ਕਰ ਸਕਦੇ ਹਨ।
ਅਕਾਲੀ ਦਲ ਦੇ ਪ੍ਰਧਾਨ ਨੇ ਹੋਰ ਕਿਹਾ ਕਿ ਸਿੱਖ ਕੌਮ ਨੂੰ ਕੇਜਰੀਵਾਲ ਤੇ ਭਗਵੰਤ ਮਾਨ ਦੀ ਨਵੀਂ ਚੁਣੌਤੀ ਪ੍ਰਵਾਨ ਹੈ। ਅਸੀਂ ਸਾਡੇ ਧਾਰਮਿਕ ਮਾਮਲਿਆਂ ਵਿਚ ਦਖਲ ਦੇਣ ਲਈ ਕੌਮ ਦੀ ਪੂਰੀ ਤਾਕਤਾਂ ਨਾਲ ਮੋੜਵਾਂ ਜਵਾਬ ਦਿਆਂਗੇ। ਅਕਾਲੀ ਦਲ ਹਮੇਸ਼ਾ ਖਾਲਸਾ ਪੰਥ ਦੀਆਂ ਧਾਰਮਿਕ ਭਾਵਨਾਵਾਂ ਦਾ ਪ੍ਰਤੀਨਿਧ ਰਿਹਾ ਹੈ ਤੇ ਇਹ ਸੋਮਵਾਰ ਤੋਂ ਸੂਬੇ ਭਰ ਵਿਚ ਰੋਸ ਪ੍ਰਦਰਸ਼ਨ ਸ਼ੁਰੂ ਕਰੇਗਾ ਤੇ ਜ਼ਿਲ੍ਹਾ ਹੈਡਕੁਆਰਟਰਾਂ ’ਤੇ ਮੁੱਖ ਮੰਤਰੀ ਦੇ ਪੁਤਲੇ ਸਾੜ ਕੇ ਉਹਨਾਂ ਅਤੇ ਉਹਨਾਂ ਦੀਸਰਕਾਰ ਦੇ ਖਾਲਸਾ ਪੰਥ ਦੇ ਧਾਰਮਿਕ ਮਾਮਲਿਆਂ ਵਿਚ ਗੈਰ ਕਾਨੂੰਨੀ ਦਖਲ ਦਾ ਵਿਰੋਧ ਕੀਤਾ ਜਾਵੇਗਾ।
ਬਾਦਲ ਨੇ ਇਹ ਵੀ ਐਲਾਨ ਕੀਤਾ ਕਿ ਸ਼ਨੀਵਾਰ ਨੂੰ ਸ਼੍ਰੋਮਣੀ ਅਕਾਲੀ ਦਲ ਦਾ ਉਚ ਪੱਧਰੀ ਵਫਦ ਰਾਜਪਾਲ ਨਾਲ ਮੁਲਾਕਾਤ ਕਰੇਗਾ ਤੇ ਉਹਨਾਂ ਨੂੰ ਮੁੱਖ ਮੰਤਰੀ ਨੂੰ ਖਾਲਸਾ ਪੰਥ ਨਾਲ ਟਕਰਾਅ ਦਾ ਰਸਤਾ ਛੱਡਣ ਤੇ ਸਿੱਖਾਂ ਦੇ ਧਾਰਮਿਕ ਮਾਮਲਿਆਂ ਵਿਚ ਦਖਲ ਦੇਣਾ ਬੰਦ ਕਰਨ ਲਈ ਰਾਜ਼ੀ ਕਰਨ ਦੀ ਅਪੀਲ ਕਰੇਗਾ