Punjab News: ਅੱਜ ਮਾਨਸਾ ਦੌਰੇ 'ਤੇ ਜਾਣਗੇ ਸੀਐੱਮ ਭਗਵੰਤ ਮਾਨ, ਕਿਸਾਨਾਂ ਨੂੰ ਦੇਣਗੇ 1 ਅਰਬ ਦਾ ਮੁਆਵਜ਼ਾ
Punjab News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਮਾਨਸਾ ਜ਼ਿਲ੍ਹੇ ਦੇ ਦੌਰੇ 'ਤੇ ਜਾਣਗੇ। ਜ਼ਿਲ੍ਹੇ ਵਿੱਚ ਨਰਮੇ ਦੀ ਖਰਾਬ ਹੋਈ ਫਸਲ ਦਾ ਦਾ ਮੁਆਵਜ਼ਾ ਦੇਣ ਲਈ ਮਾਨ ਕਿਸਾਨਾਂ ਨਾਲ ਵੀ ਮੁਲਾਕਾਤ ਕਰਨਗੇ
Punjab News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਮਾਨਸਾ ਜ਼ਿਲ੍ਹੇ ਦੇ ਦੌਰੇ 'ਤੇ ਜਾਣਗੇ। ਜ਼ਿਲ੍ਹੇ ਵਿੱਚ ਨਰਮੇ ਦੀ ਖਰਾਬ ਹੋਈ ਫਸਲ ਦਾ ਦਾ ਮੁਆਵਜ਼ਾ ਦੇਣ ਲਈ ਮਾਨ ਕਿਸਾਨਾਂ ਨਾਲ ਵੀ ਮੁਲਾਕਾਤ ਕਰਨਗੇ। ਕਰੀਬ ਦੁਪਹਿਰ 1:00 ਵਜੇ ਸੀਐੱਮ ਮਾਨਸਾ ਦੀ ਅਨਾਜ ਮੰਡੀ ਵਿੱਚ ਪਹੁੰਚਣਗੇ।
ਮੁੱਖ ਮੰਤਰੀ ਬਣਨ ਤੋਂ ਬਾਅਦ ਭਗਵੰਤ ਮਾਨ ਦਾ ਇਹ ਪਹਿਲਾ ਜਨਤਕ ਪ੍ਰੋਗਰਾਮ ਹੋਵੇਗਾ। ਅਨਾਜ ਮੰਡੀ ਵਿੱਚ ਉਹਨਾਂ ਵੱਲੋਂ ਕਿਸਾਨਾਂ ਨੂੰ 1 ਅਰਬ ਤੋਂ ਵੱਧ ਦਾ ਮੁਆਵਜ਼ਾ ਵੰਡਿਆ ਜਾਵੇਗਾ। ਪਿਛਲੇ ਸਾਲ ਗੁਲਾਬੀ ਸੁੰਡੀ ਕਾਰਨ ਵੱਡੇ ਪੱਧਰ 'ਤੇ ਕਿਸਾਨਾਂ ਦੀ ਨਰਮੇ ਦੀ ਫ਼ਸਲ ਨੂੰ ਨੁਕਸਾਨ ਪਹੁੰਚਿਆ ਸੀ।
ਸਰਕਾਰ ਬਣਨ ਤੋਂ ਬਾਅਦ ਕਿਸਾਨਾਂ ਦੇ ਹੱਕ 'ਚ ਲਿਆ ਸੀ ਪਹਿਲਾ ਫੈਸਲਾ
ਸੀ.ਐੱਮ ਅਹੁਦੇ ਦੀ ਸਹੁੰ ਚੁੱਕਣ ਤੋਂ ਬਾਅਦ ਮਾਨ ਨੇ ਗੁਲਾਬੀ ਸੁੰਡੀ ਕਾਰਨ ਨੁਕਸਾਨੀ ਫਸਲ ਲਈ 1 ਅਰਬ ਤੋਂ ਵੱਧ ਦੇ ਮੁਆਵਜ਼ੇ ਦਾ ਐਲਾਨ ਕੀਤਾ ਸੀ। ਇਹ ਮੁਆਵਜ਼ਾ ਸਿਰਫ਼ ਮਾਨਸਾ ਜ਼ਿਲ੍ਹੇ ਨੂੰ ਮਿਲਿਆ ਹੈ। ਇਸ ਵਿੱਚ ਸਾਢੇ 7 ਕਰੋੜ ਤੋਂ ਵੱਧ ਦੀ ਰਕਮ ਨਰਮਾ ਚੁਗਣ ਵਾਲੇ ਮਜ਼ਦੂਰਾਂ ਦਾ ਹੈ। ਬਾਕੀ ਪੈਸਾ ਕਿਸਾਨਾਂ ਨੂੰ ਜਾਵੇਗਾ।
ਮੁਆਵਜ਼ੇ ਲਈ ਵਿਰੋਧ
ਸੰਯੁਕਤ ਕਿਸਾਨ ਮੋਰਚਾ (ਐਸਕੇਐਮ) ਮਾਨਸਾ ਵਿੱਚ ਮੁਆਵਜ਼ੇ ਲਈ ਧਰਨਾ ਦੇ ਰਿਹਾ ਹੈ। ਉਸ ਦਾ ਕਹਿਣਾ ਹੈ ਕਿ ਜਦੋਂ ਤੱਕ ਕਿਸਾਨਾਂ ਨੂੰ ਮੁਆਵਜ਼ਾ ਨਹੀਂ ਮਿਲਦਾ ਉਹ ਧਰਨਾ ਖਤਮ ਨਹੀਂ ਕਰਨਗੇ। ਇਸ ਦੇ ਨਾਲ ਹੀ ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਗਰੁੱਪ ਨੇ ਕੁਝ ਦਿਨ ਪਹਿਲਾਂ ਮੁਆਵਜ਼ੇ ਦਾ ਐਲਾਨ ਹੁੰਦਿਆਂ ਹੀ ਹੜਤਾਲ ਖ਼ਤਮ ਕਰ ਦਿੱਤੀ ਸੀ ਅਤੇ ਅੱਜ ਕਿਸਾਨਾਂ ਨੂੰ ਮਿਲ ਕੇ ਸੀਐੱਮ ਮਾਨ ਕਿਸਾਨਾਂ ਨਾਲ ਆਪਣਾ ਵਾਅਦਾ ਪੂਰਾ ਕਰਨਗੇ।
ਸਰਕਾਰ ਬਣਦੇ ਹੀ ਭਗਵੰਤ ਮਾਨ ਸਰਕਾਰ ਨੇ 101 ਕਰੋੜ ਦੀ ਰਾਸ਼ੀ ਜਾਰੀ ਕੀਤੀ ਸੀ। ਆਪ ਸਰਕਾਰ ਨੇ ਗੁਲਾਬੀ ਸੁੰਡੀ ਨਾਲ ਖ਼ਰਾਬ ਹੋਈ ਫ਼ਸਲ ਲਈ 1 ਅਰਬ,1 ਕਰੋੜ, 39 ਲੱਖ 45 ਹਜ਼ਾਰ 87 ਰੁਪਏ (1,01,39,45,087/-) ਮੁਆਵਜ਼ਾ ਜਾਰੀ ਕੀਤਾ ।ਆਪ ਵਿਧਾਇਕਾਂ ਦਾ ਕਹਿਣਾ ਹੈ ਕਿ ਇਸ ਤੋਂ ਪਿਛਲੀ ਸਰਕਾਰ ਨੇ ਇਸ ਸਬੰਧੀ ਫੋਕੀ ਇਸ਼ਤਿਹਾਰਬਾਜ਼ੀ ਕੀਤੀ ਪਰ ਅਮਲੀ ਜਾਮਾ ਇਸ ਨੂੰ ਮਾਨ ਸਰਕਾਰ ਨੇ ਪਵਾਇਆ ਹੈ।