Punjab University: ਹਰਿਆਣਾ ਵੱਲੋਂ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਉੱਪਰ ਦਾਅਵਾ ਠੋਕਣ ਮਗਰੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦੋ-ਟੁੱਕ ਜਵਾਬ ਦਿੱਤਾ ਹੈ। ਉਨ੍ਹਾਂ ਕਿਹਾ ਹੈ ਕਿ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀ ਵਿਰਾਸਤ ਹੈ, ਜਿਸ ’ਚ ਕਿਸੇ ਵੀ ਤਰ੍ਹਾਂ ਦਾ ਬਦਲਾਅ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਸੰਸਥਾ ਦੀ ਇਤਿਹਾਸਕ, ਸੱਭਿਆਚਾਰਕ ਤੇ ਸੂਬਾਈ ਅਹਿਮੀਅਤ ਦੇ ਮੱਦੇਨਜ਼ਰ ਪੰਜਾਬ ਦੇ ਲੋਕਾਂ ਨਾਲ ਇਸ ਦੀ ਦਿਲੀ ਤੇ ਜਜ਼ਬਾਤੀ ਸਾਂਝ ਹੈ। ਯੂਨੀਵਰਸਿਟੀ ਪੰਜਾਬ ਦੇ ਵਿਰਸੇ ਦਾ ਪ੍ਰਤੀਕ ਹੈ ਤੇ ਇਹ ਪੰਜਾਬ ਦੇ ਨਾਮ ਦੀ ਸਮਾਨਅਰਥੀ ਵੀ ਹੈ।
ਸਐਮ ਮਾਨ ਨੇ ਕਿਹਾ ਕਿ ਇਹ ਯੂਨੀਵਰਸਿਟੀ ਸਿਰਫ਼ ਪੰਜਾਬ ਤੇ ਇਸ ਦੀ ਰਾਜਧਾਨੀ ਚੰਡੀਗੜ੍ਹ ਦੀਆਂ ਜ਼ਰੂਰਤਾਂ ਪੂਰੀਆਂ ਕਰਦੀ ਹੈ ਤੇ ਉਸ ਦਾ ਮੌਜੂਦਾ ਕਾਨੂੰਨੀ ਤੇ ਪ੍ਰਬੰਧਕੀ ਦਰਜਾ ਬਹਾਲ ਰੱਖਿਆ ਜਾਣਾ ਚਾਹੀਦਾ ਹੈ। ਮਾਨ ਨੇ ਕਿਹਾ ਕਿ ਸਾਲ 1966 ਵਿਚ ਪੰਜਾਬ ਦੇ ਪੁਨਰਗਠਨ ਮੌਕੇ ਪੰਜਾਬ ਯੂਨੀਵਰਸਿਟੀ ਨੂੰ ਸੰਸਦ ਵੱਲੋਂ ਲਾਗੂ ਕੀਤੇ ਪੰਜਾਬ ਪੁਨਰਗਠਨ ਐਕਟ-1966 ਦੀ ਧਾਰਾ 72 (1) ਤਹਿਤ ‘ਇੰਟਰ ਸਟੇਟ ਬਾਡੀ ਕਾਰਪੋਰੇਟ’ ਐਲਾਨਿਆ ਗਿਆ ਸੀ।
ਉਨ੍ਹਾਂ ਕਿਹਾ ਕਿ ਪੰਜਾਬ ਯੂਨੀਵਰਸਿਟੀ ਆਪਣੀ ਸ਼ੁਰੂਆਤ ਤੋਂ ਲੈ ਕੇ ਪੰਜਾਬ ’ਚ ਆਪਣਾ ਕੰਮਕਾਜ ਨਿਰੰਤਰ ਅਤੇ ਬਿਨਾਂ ਕਿਸੇ ਰੁਕਾਵਟ ਤੋਂ ਕਰ ਰਹੀ ਹੈ। ਭਗਵੰਤ ਮਾਨ ਨੇ ਚੇਤੇ ਕਰਵਾਇਆ ਕਿ ਇਸ ਸੰਸਥਾ ਨੂੰ ਲਾਹੌਰ, ਜੋ ਉਸ ਵੇਲੇ ਸੰਗਠਿਤ ਪੰਜਾਬ ਦੀ ਰਾਜਧਾਨੀ ਸੀ, ਤੋਂ ਹੁਸ਼ਿਆਰਪੁਰ ਤਬਦੀਲ ਕਰ ਦਿੱਤਾ ਗਿਆ ਸੀ ਅਤੇ ਬਾਅਦ ’ਚ ਪੰਜਾਬ ਦੀ ਮੌਜੂਦਾ ਰਾਜਧਾਨੀ ਚੰਡੀਗੜ੍ਹ ’ਚ ਤਬਦੀਲ ਕਰ ਦਿੱਤਾ ਗਿਆ ਸੀ। ਉਨ੍ਹਾਂ ਕਿਹਾ ਕਿ ਇਸ ਵੇਲੇ ਯੂਨੀਵਰਸਿਟੀ ਤੋਂ ਪੰਜਾਬ ਦੇ 175 ਕਾਲਜ ਮਾਨਤਾ ਪ੍ਰਾਪਤ ਹਨ ਤੇ ਇਹ ਕਾਲਜ ਫਾਜ਼ਿਲਕਾ, ਫਿਰੋਜ਼ਪੁਰ, ਹੁਸ਼ਿਆਰਪੁਰ, ਲੁਧਿਆਣਾ, ਮੋਗਾ, ਸ੍ਰੀ ਮੁਕਤਸਰ ਸਾਹਿਬ ਤੇ ਐਸਬੀਐਸ ਨਗਰ ਵਿਚ ਸਥਿਤ ਹਨ।
ਦੱਸ ਦਈਏ ਕਿ ਪੰਜਾਬ ਦੇ ਪਾਣੀਆਂ ਤੋਂ ਬਾਅਦ ਹਰਿਆਣਾ ਨੇ ਹੁਣ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਉੱਪਰ ਦਾਅਵਾ ਠੋਕ ਦਿੱਤਾ ਹੈ। ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਉਪਰ ਵੀ ਹੱਕ ਜਤਾਇਆ ਹੈ। ਖੱਟਰ ਨੇ ਹਰਿਆਣਾ ਦੇ ਕਾਲਜਾਂ ਨੂੰ ਵੀ ਪੰਜਾਬ ਯੂਨੀਵਰਸਿਟੀ ਤੋਂ ਮਾਨਤਾ ਦੇਣ ਦੀ ਗੱਲ ਕਹੀ ਹੈ। ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਨੂੰ ਗ੍ਰਾਂਟਾਂ ਜਾਰੀ ਕਰਨ ਦੇ ਮੁੱਦੇ ’ਤੇ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਦੀ ਅਗਵਾਈ ਹੇਠ ਹੋਈ ਮੀਟਿੰਗ ਦੌਰਾਨ ਹਰਿਆਣਾ ਨੇ ਯੂਨੀਵਰਸਿਟੀ ’ਚ ਬਣਦੀ ਹਿੱਸੇਦਾਰੀ ਦੇਣ ਦੀ ਮੰਗ ਕੀਤੀ। ਅਹਿਮ ਗੱਲ ਹੈ ਇਹ ਮੰਗ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਹਾਜ਼ਰੀ ’ਚ ਰੱਖੀ।
Punjab University: ਹਰਿਆਣਾ ਦੇ ਸੀਐਮ ਖੱਟਰ ਨੂੰ ਭਗਵੰਤ ਮਾਨ ਦੀ ਦੋ-ਟੁੱਕ! ਪੰਜਾਬ ਯੂਨੀਵਰਸਿਟੀ ਸਾਡੇ ਵਿਰਸੇ ਦਾ ਪ੍ਰਤੀਕ, ਕਿਸੇ ਵੀ ਤਰ੍ਹਾਂ ਦਾ ਬਦਲਾਅ ਬਰਦਾਸ਼ਤ ਨਹੀਂ ਕਰਾਂਗੇ...
ABP Sanjha
Updated at:
02 Jun 2023 10:04 AM (IST)
Edited By: shankerd
Punjab University: ਹਰਿਆਣਾ ਵੱਲੋਂ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਉੱਪਰ ਦਾਅਵਾ ਠੋਕਣ ਮਗਰੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦੋ-ਟੁੱਕ ਜਵਾਬ ਦਿੱਤਾ ਹੈ। ਉਨ੍ਹਾਂ ਕਿਹਾ ਹੈ ਕਿ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀ ਵਿਰਾਸਤ ਹੈ, ਜਿਸ ’ਚ ਕਿਸੇ ਵੀ ਤਰ੍ਹਾਂ ਦਾ ਬਦਲਾਅ
CM Bhagwant Mann
NEXT
PREV
Published at:
02 Jun 2023 10:04 AM (IST)
- - - - - - - - - Advertisement - - - - - - - - -