ਪੜਚੋਲ ਕਰੋ

ਸ਼ਹੀਦ ਊਧਮ ਸਿੰਘ ਦੀ ਮਹਾਨ ਕੁਰਬਾਨੀ ਨੌਜਵਾਨਾਂ ਨੂੰ ਸਦਾ ਦੇਸ਼ ਸੇਵਾ ਲਈ ਪ੍ਰੇਰਦੀ ਰਹੇਗੀ : ਸੀਐਮ ਭਗਵੰਤ ਮਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਮਹਾਨ ਸ਼ਹੀਦ ਊਧਮ ਸਿੰਘ ਵੱਲੋਂ ਦਿੱਤੀ ਗਈ ਕੁਰਬਾਨੀ ਨੌਜਵਾਨਾਂ ਨੂੰ ਦੇਸ਼ ਦੀ ਨਿਰਸਵਾਰਥ ਸੇਵਾ ਲਈ ਸਦਾ ਪ੍ਰੇਰਿਤ ਕਰਦੀ ਰਹੇਗੀ। ਸ਼ਹੀਦ ਊਧਮ ਸਿੰਘ ਦੇ ਜਨਮ ਦਿਵਸ 'ਤੇ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਮਹਾਨ ਸ਼ਹੀਦ ਊਧਮ ਸਿੰਘ ਵੱਲੋਂ ਦਿੱਤੀ ਗਈ ਕੁਰਬਾਨੀ ਨੌਜਵਾਨਾਂ ਨੂੰ ਦੇਸ਼ ਦੀ ਨਿਰਸਵਾਰਥ ਸੇਵਾ ਲਈ ਸਦਾ ਪ੍ਰੇਰਿਤ ਕਰਦੀ ਰਹੇਗੀ। ਸ਼ਹੀਦ ਊਧਮ ਸਿੰਘ ਦੇ ਜਨਮ ਦਿਵਸ 'ਤੇ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਦੇਸ਼ ਵਾਸੀ ਅੱਜ ਅਜਿਹੇ ਮਹਾਨ ਨਾਇਕਾਂ ਦੀਆਂ ਬੇਮਿਸਾਲ ਕੁਰਬਾਨੀਆਂ ਸਦਕਾ ਅਜ਼ਾਦੀ ਦਾ ਨਿੱਘ ਮਾਣ ਰਹੇ ਹਨ। 

ਉਨ੍ਹਾਂ ਕਿਹਾ ਕਿ ਸ਼ਹੀਦ ਊਧਮ ਸਿੰਘ ਮਿੱਟੀ ਦਾ ਸੱਚਾ ਸਪੂਤ ਸੀ, ਜਿਸ ਨੇ ਜਲ੍ਹਿਆਂਵਾਲਾ ਬਾਗ ਦੇ ਸਾਕੇ ਦੇ ਮੁੱਖ ਦੋਸ਼ੀ ਮਾਈਕਲ ਓ ਐਡਵਾਇਰ ਤੋਂ ਬਦਲਾ ਲੈ ਕੇ ਲਾਸਾਨੀ ਬਹਾਦਰੀ ਦਾ ਪ੍ਰਗਟਾਵਾ ਕੀਤਾ ਸੀ। ਭਗਵੰਤ ਮਾਨ ਨੇ ਕਿਹਾ ਕਿ ਕੌਮੀ ਆਜ਼ਾਦੀ ਸੰਘਰਸ਼ ਦੇ ਇਸ ਮਹਾਨ ਸ਼ਹੀਦ ਦੀ ਬੇਮਿਸਾਲ ਕੁਰਬਾਨੀ ਨੇ ਦੇਸ਼ ਨੂੰ ਬਰਤਾਨਵੀ ਸਾਮਰਾਜਵਾਦ ਦੀ ਗੁਲਾਮੀ ਤੋਂ ਮੁਕਤ ਕਰਵਾਇਆ।

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸ਼ਹੀਦ ਊਧਮ ਸਿੰਘ ਨੇ ਜਲਿਆਂਵਾਲਾ ਬਾਗ ਵਿਖੇ ਹੋਏ ਸਾਕੇ ਦਾ ਬਦਲਾ ਲੈਣ ਲਈ 21 ਸਾਲ ਉਡੀਕ ਕੀਤੀ ਅਤੇ ਦੇਸ਼ ਦੀ ਆਜ਼ਾਦੀ ਦੀ ਨੀਂਹ ਰੱਖੀ। ਉਨ੍ਹਾਂ ਨੇ ਨੌਜਵਾਨਾਂ ਨੂੰ ਸਮਾਜ ਵਿੱਚੋਂ ਨਸ਼ਿਆਂ ਅਤੇ ਹੋਰ ਸਮਾਜਿਕ ਬੁਰਾਈਆਂ ਦੇ ਖਾਤਮੇ ਲਈ ਸ਼ਹੀਦ ਊਧਮ ਸਿੰਘ ਅਤੇ ਹੋਰ ਕੌਮੀ ਨਾਇਕਾਂ ਦੀਆਂ ਕੁਰਬਾਨੀਆਂ ਤੋਂ ਸੇਧ ਲੈਣ ਲਈ ਪ੍ਰੇਰਿਤ ਕੀਤਾ। ਭਗਵੰਤ ਮਾਨ ਨੇ ਇਹ ਵੀ ਕਿਹਾ ਕਿ ਸ਼ਹੀਦ ਊਧਮ ਸਿੰਘ ਆਪਣੀ ਵਿਦੇਸ਼ ਯਾਤਰਾ ਦੌਰਾਨ ਹਮੇਸ਼ਾ ਭਾਈਚਾਰਕ ਸਾਂਝ ਲਈ ਡਟੇ ਰਹੇ ਤਾਂ ਜੋ ਲੋਕਾਂ ਨੂੰ ਇਕੱਠੇ ਹੋ ਕੇ ਆਜ਼ਾਦੀ ਦੀ ਲਹਿਰ ਵਿੱਚ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ ਜਾ ਸਕੇ।

 ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਕੌਮੀ ਆਜ਼ਾਦੀ ਸੰਘਰਸ਼ ਵਿੱਚ ਪੰਜਾਬੀਆਂ ਦਾ ਅਹਿਮ ਸਥਾਨ ਹੈ ਅਤੇ ਸਾਨੂੰ ਉਨ੍ਹਾਂ ਦੇ ਬਹਾਦਰੀ ਅਤੇ ਵਿਲੱਖਣ ਯੋਗਦਾਨ 'ਤੇ ਮਾਣ ਹੈ। ਭਗਵੰਤ ਮਾਨ ਨੇ ਕਿਹਾ ਕਿ ਉਹ ਭਾਰਤ ਦੇ ਆਜ਼ਾਦੀ ਸੰਗਰਾਮ ਦੇ ਅਜਿਹੇ ਮਹਾਨ ਸ਼ਹੀਦਾਂ ਅਤੇ ਦੇਸ਼ ਭਗਤਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਦੇ ਹਨ, ਜਿਨ੍ਹਾਂ ਨੇ ਬਹਾਦਰੀ ਦਾ ਪ੍ਰਗਟਾਵਾ ਕਰਦਿਆਂ ਦੇਸ਼ ਦੀ ਆਜ਼ਾਦੀ ਲਈ ਲਾਮਿਸਾਲ ਕੁਰਬਾਨੀਆਂ ਦਿੱਤੀਆਂ। ਉਨ੍ਹਾਂ ਕਿਹਾ ਕਿ ਸ਼ਹੀਦਾਂ ਦੀਆਂ ਬੇਮਿਸਾਲ ਕੁਰਬਾਨੀਆਂ ਦੀ ਅਮੀਰ ਵਿਰਾਸਤ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਸੇਧ ਦੇਣ ਲਈ ਚਾਨਣ ਮੁਨਾਰਾ ਬਣੇਗੀ।
 
ਟਾਪ ਹੈਡਲਾਈਨ

ਸੁਲਤਾਨਪੁਰ ਲੋਧੀ 'ਚ ਚੌਲਾਂ ਦੀ ਮਿੱਲ 'ਚ ਵਾਪਰਿਆ ਭਿਆਨਕ ਹਾਦਸਾ, 25 ਫੁੱਟ ਡੂੰਘੇ ਟੋਏ 'ਚ ਡਿੱਗੇ ਮਜ਼ਦੂਰ
ਸੁਲਤਾਨਪੁਰ ਲੋਧੀ 'ਚ ਚੌਲਾਂ ਦੀ ਮਿੱਲ 'ਚ ਵਾਪਰਿਆ ਭਿਆਨਕ ਹਾਦਸਾ, 25 ਫੁੱਟ ਡੂੰਘੇ ਟੋਏ 'ਚ ਡਿੱਗੇ ਮਜ਼ਦੂਰ
ਬਰਨਾਲਾ 'ਚ ਡਿਊਟੀ ਦੌਰਾਨ ਅਗਨੀਵੀਰ ਫੌਜੀ ਹੋਇਆ ਸ਼ਹੀਦ! ਪਰਿਵਾਰ 'ਚ ਸੋਗ ਦੀ ਲਹਿਰ; 3 ਸਾਲ ਪਹਿਲਾਂ ਹੋਇਆ ਸੀ ਭਰਤੀ
ਬਰਨਾਲਾ 'ਚ ਡਿਊਟੀ ਦੌਰਾਨ ਅਗਨੀਵੀਰ ਫੌਜੀ ਹੋਇਆ ਸ਼ਹੀਦ! ਪਰਿਵਾਰ 'ਚ ਸੋਗ ਦੀ ਲਹਿਰ; 3 ਸਾਲ ਪਹਿਲਾਂ ਹੋਇਆ ਸੀ ਭਰਤੀ
Punjab News: ਪੰਜਾਬ ਭਾਜਪਾ ਵੱਲੋਂ ਚੋਣਾਂ 'ਚ ਜਿੱਤ ਲਈ ਰਣਨੀਤੀ, ਜ਼ਿਲ੍ਹਾ ਇੰਚਾਰਜ-ਸਹਿ-ਇੰਚਾਰਜ ਦਾ ਐਲਾਨ; ਸਾਬਕਾ ਮੰਤਰੀਆਂ ਅਤੇ ਸੰਸਦ ਮੈਂਬਰਾਂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਕਾਂਗਰਸ-ਆਪ-ਅਕਾਲੀ ਦਲ ਤੋਂ...
ਪੰਜਾਬ ਭਾਜਪਾ ਵੱਲੋਂ ਚੋਣਾਂ 'ਚ ਜਿੱਤ ਲਈ ਰਣਨੀਤੀ, ਜ਼ਿਲ੍ਹਾ ਇੰਚਾਰਜ-ਸਹਿ-ਇੰਚਾਰਜ ਦਾ ਐਲਾਨ; ਸਾਬਕਾ ਮੰਤਰੀਆਂ ਅਤੇ ਸੰਸਦ ਮੈਂਬਰਾਂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਕਾਂਗਰਸ-ਆਪ-ਅਕਾਲੀ ਦਲ ਤੋਂ...
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ
Embed widget