ਚੰਡੀਗੜ੍ਹ: ਨੌਕਰੀਆਂ ਤੇ ਬਿਜਲੀ ਮਾਫੀ ਸਣੇ ਕਈ ਮੁੱਦਿਆਂ ਉੱਪਰ ਖੂਬ ਅਲੋਚਨਾ ਹੋਣ ਤੋਂ ਮਗਰੋਂ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬੀਆਂ ਤੋਂ ਸਮਾਂ ਮੰਗਿਆ ਹੈ। ਆਮ ਆਦਮੀ ਪਾਰਟੀ ਦੇ ਫੇਸਬੁੱਕ ਪੇਜ਼ ਉੱਪਰ ਪੋਸਟ ਪਾ ਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬੀਓ ਥੋੜ੍ਹਾ ਸਮਾਂ ਦਿਓ।



ਉਨ੍ਹਾਂ ਨੇ ਅੱਗੇ ਲਿਖਿਆ ਹੈ ਕਿ ਥੋੜ੍ਹਾ ਸਬਰ ਕਰੋ। ਕੋਈ ਵੀ ਅਜਿਹੀ ਚੀਜ਼ ਨਹੀਂ ਜੋ ਮੈਨੂੰ ਮੂੰਹ ਜ਼ੁਬਾਨੀ ਯਾਦ ਨਾ ਹੋਵੇ। ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਵਿੱਚ ਜਲਦਬਾਜ਼ੀ ਨਾ ਕਰੀਏ। ਥੋੜ੍ਹਾ ਸਮਾਂ ਤਾਂ ਲੱਗੇਗਾ। ਸਭ ਦੇ ਮਸਲੇ ਹੱਲ ਹੋਣਗੇ। ਕੋਈ ਵੀ ਵਿਅਕਤੀ ਅਜਿਹਾ ਨਹੀਂ ਹੋਏਗਾ, ਜਿਸ ਦੀ ਨਹੀਂ ਸੁਣੀ ਜਾਏਗੀ।


ਦੱਸ ਦਈਏ ਕਿ ਆਮ ਆਦਮੀ ਪਾਰਟੀ ਨੇ ਚੋਣਾਂ ਤੋਂ ਪਹਿਲਾਂ ਜਨਤਾ ਨਾਲ ਕਾਫੀ ਵਾਅਦੇ ਕੀਤੇ ਹਨ। ਬੇਸ਼ੱਕ ਸਰਕਾਰ ਬਣੀ ਨੂੰ ਅਜੇ ਕੁਝ ਸਮਾਂ ਹੀ ਹੋਇਆ ਹੈ ਪਰ ਵਿਰੋਧੀ ਧਿਰਾਂ ਸਵਾਲ ਉਠਾ ਰਹੀਆਂ ਹਨ ਕਿ ਆਮ ਆਦਮੀ ਪਾਰਟੀ ਵਾਅਦਿਆਂ ਤੋਂ ਭੱਜ ਰਹੀ ਹੈ। ਇਸ ਲਈ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬੀਆਂ ਨੂੰ ਸਬਰ ਰੱਖਣ ਦੀ ਨਸੀਹਤ ਦਿੱਤੀ ਹੈ।



ਸੁਖਬੀਰ ਬਾਦਲ ਵੀ ਬੋਲੇ, ਹਾਲੇ ਨਵੀਂ ਸਰਕਾਰ, ਇਸ ਲਈ ਮੌਕਾ ਦੇਣਾ ਚਾਹੀਦਾ
ਉਧਰ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਵੀ ਕਿਹਾ ਹੈ ਕਿ ਪੰਜਾਬ ਵਿੱਚ ਹਾਲੇ ਨਵੀਂ ਸਰਕਾਰ ਹੈ ਜੋ ਬਦਲਾਅ ਦੀ ਗੱਲ ਕਰਦੀ ਹੈ। ਇਸ ਲਈ ਸਰਕਾਰ ਨੂੰ ਮੌਕਾ ਦੇਣਾ ਚਾਹੀਦਾ ਹੈ। ਸੂਬੇ ਵਿੱਚ ਅਮਨ-ਕਾਨੂੰਨ ਦੀ ਹਾਲਤ ਬਾਰੇ ਪੁੱਛੇ ਸਵਾਲ ਦੇ ਜਵਾਬ ਵਿੱਚ ਸੁਖਬੀਰ ਬਾਦਲ ਨੇ ਕਿਹਾ ਕਿ ਹਾਲੇ ਨਵੀਂ ਸਰਕਾਰ ਹੈ ਜੋ ਬਦਲਾਅ ਦੀ ਗੱਲ ਕਰਦੀ ਹੈ, ਸਰਕਾਰ ਨੂੰ ਮੌਕਾ ਦੇਣਾ ਚਾਹੀਦਾ ਹੈ।


 


ਸਾਬਕਾ ਵਿਧਾਇਕ ਸੁਰਜੀਤ ਧੀਮਾਨ ਨੇ ਕਾਂਗਰਸ 'ਚੋਂ ਕੱਢੇ ਜਾਣ ਦੀ ਖੁਸ਼ੀ ਲੱਡੂ ਵੰਡ ਕੇ ਮਨਾਈ, ਬੋਲੇ ਅਜਿਹਾ ਕਰਨ ਵਾਲੇ ਪਹਿਲੇ ਲੀਡਰ