CM ਭਗਵੰਤ ਮਾਨ ਪਰਿਵਾਰ ਸਣੇ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਹੋਏ ਨਤਮਸਤਕ
Punjab News: ਦਸ਼ਮੇਸ਼ ਪਿਤਾ ਸਰਬੰਸ ਦਾਨੀ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜੋਰਾਵਰ ਸਿੰਘ, ਬਾਬਾ ਫਤਿਹ ਸਿੰਘ ਅਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਦੀ ਯਾਦ ਵਿਚ ਸ਼ਹੀਦੀ ਜੋੜ ਮੇਲੇ ਦਾ ਅੱਜ ਦੂਜਾ ਦਿਨ ਹੈ।

Punjab News: ਦਸ਼ਮੇਸ਼ ਪਿਤਾ ਸਰਬੰਸ ਦਾਨੀ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜੋਰਾਵਰ ਸਿੰਘ, ਬਾਬਾ ਫਤਿਹ ਸਿੰਘ ਅਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਦੀ ਯਾਦ ਵਿਚ ਸ਼ਹੀਦੀ ਜੋੜ ਮੇਲੇ ਦਾ ਅੱਜ ਦੂਜਾ ਦਿਨ ਹੈ।
ਉੱਥੇ ਹੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਆਪਣੇ ਪਰਿਵਾਰ ਸਣੇ ਮੱਥਾ ਟੇਕਣ ਪਹੁੰਚੇ। ਇਸ ਬਾਰੇ ਉਨ੍ਹਾਂ ਨੇ ਆਪਣੀ ਟਵਿੱਟਰ ਅਕਾਊਂਟ 'ਤੇ ਜਾਣਕਾਰੀ ਸਾਂਝੀ ਕੀਤੀ ਹੈ। ਦਸ਼ਮੇਸ਼ ਪਿਤਾ ਧੰਨ ਧੰਨ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਫ਼ਰਜ਼ੰਦ ਬਾਬਾ ਜ਼ੋਰਾਵਰ ਸਿੰਘ ਜੀ, ਬਾਬਾ ਫ਼ਤਿਹ ਸਿੰਘ ਜੀ ਤੇ ਮਾਤਾ ਗੁਜਰ ਕੌਰ ਜੀ ਦੀ ਸ਼ਹਾਦਤ ਦੀ ਯਾਦ ‘ਚ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਸਾਲਾਨਾ ਜੋੜ ਮੇਲ ਮੌਕੇ ਅੱਜ ਪਰਿਵਾਰ ਸਮੇਤ ਨਤਮਸਤਕ ਹੋਣ ਦਾ ਸੁਭਾਗਾ ਸਮਾਂ ਮਿਲਿਆ।
ਗੁਰੂ ਚਰਨਾਂ ‘ਚ ਮੱਥਾ ਟੇਕਿਆ ਅਤੇ ਨਾਨਕ ਨਾਮ ਲੇਵਾ ਸੰਗਤਾਂ ਦੇ ਦਰਸ਼ਨ ਦੀਦਾਰ ਕੀਤੇ। ਛੋਟੇ ਫ਼ਰਜ਼ੰਦਾਂ ਦੀ ਕੌਮ ਪ੍ਰਤੀ ਸ਼ਹਾਦਤ ਦੀ ਮਿਸਾਲ ਦੁਨੀਆ ਦੇ ਇਤਿਹਾਸ ‘ਚ ਕਿਤੇ ਨਹੀਂ ਮਿਲਦੀ। ਉਹਨਾਂ ਦੇ ਦ੍ਰਿੜ ਇਰਾਦੇ-ਜਜ਼ਬੇ ਰਹਿੰਦੀ ਦੁਨੀਆ ਤੀਕ ਸਾਡੀਆਂ ਪੀੜ੍ਹੀਆਂ ਨੂੰ ਪ੍ਰੇਰਿਤ ਕਰਦੇ ਰਹਿਣਗੇ।
ਦਸ਼ਮੇਸ਼ ਪਿਤਾ ਧੰਨ ਧੰਨ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਫ਼ਰਜ਼ੰਦ ਬਾਬਾ ਜ਼ੋਰਾਵਰ ਸਿੰਘ ਜੀ, ਬਾਬਾ ਫ਼ਤਿਹ ਸਿੰਘ ਜੀ ਤੇ ਮਾਤਾ ਗੁਜਰ ਕੌਰ ਜੀ ਦੀ ਸ਼ਹਾਦਤ ਦੀ ਯਾਦ ‘ਚ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਸਾਲਾਨਾ ਜੋੜ ਮੇਲ ਮੌਕੇ ਅੱਜ ਪਰਿਵਾਰ ਸਮੇਤ ਨਤਮਸਤਕ ਹੋਣ ਦਾ ਸੁਭਾਗਾ ਸਮਾਂ ਮਿਲਿਆ। ਗੁਰੂ ਚਰਨਾਂ ‘ਚ ਮੱਥਾ ਟੇਕਿਆ ਅਤੇ ਨਾਨਕ ਨਾਮ… pic.twitter.com/28KNACwhO7
— Bhagwant Mann (@BhagwantMann) December 26, 2025
Before You Go
Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
ਟ੍ਰੈਂਡਿੰਗ ਟੌਪਿਕ















