ਚੋਣਾਂ ਤੋਂ ਪਹਿਲਾਂ ਕਾਂਗਰਸ ਨੂੰ ਲੱਗਿਆ ਵੱਡਾ ਝਟਕਾ, ਕਈ ਪਰਿਵਾਰ 'ਆਪ' 'ਚ ਹੋਏ ਸ਼ਾਮਲ, ਮੁੱਖ ਮੰਤਰੀ ਨੇ ਵਿਰੋਧੀਆਂ ਨੂੰ ਸੁਣਾਈਆਂ ਖਰੀਆਂ-ਖਰੀਆਂ
ਮੁੱਖ ਮੰਤਰੀ ਦੇ ਲੁਧਿਆਣਾ ਪਹੁੰਚੇ ‘ਤੇ ਕਾਂਗਰਸ ਨੂੰ ਵੱਡਾ ਝਟਕਾ ਲੱਗਿਆ ਹੈ, ਦੱਸ ਦਈਏ ਕਿ 32 ਦੇ ਕਰੀਬ ਪਰਿਵਾਰ ਕਾਂਗਰਸ ਨੂੰ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਹਨ, ਇਨ੍ਹਾਂ ਵਿਚੋਂ ਜ਼ਿਆਦਾਤਰ ਔਰਤਾਂ ਹਨ।

CM Bhagwant Mann: ਮੁੱਖ ਮੰਤਰੀ ਭਗਵੰਤ ਮਾਨ ਜ਼ਿਮਨੀ ਚੋਣਾਂ ਤੋਂ ਪਹਿਲਾਂ ਲੁਧਿਆਣਾ ਪਹੁੰਚੇ। ਇਸ ਦੌਰਾਨ ਉਨ੍ਹਾਂ ਨੇ ਚੋਣ ਪ੍ਰਚਾਰ ਕੀਤਾ ਤੇ ਹੈਬੋਵਾਲ ਇਲਾਕੇ ਵਿੱਚ ਵਾਰਡ ਸਭਾਵਾਂ ਵਿੱਚ ਸ਼ਿਰਕਤ ਵੀ ਕੀਤੀ। ਮੁੱਖ ਮੰਤਰੀ ਦੇ ਲੁਧਿਆਣਾ ਪਹੁੰਚੇ ‘ਤੇ ਕਾਂਗਰਸ ਨੂੰ ਵੱਡਾ ਝਟਕਾ ਲੱਗਿਆ ਹੈ, ਦੱਸ ਦਈਏ ਕਿ 32 ਦੇ ਕਰੀਬ ਪਰਿਵਾਰ ਕਾਂਗਰਸ ਨੂੰ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਹਨ, ਇਨ੍ਹਾਂ ਵਿਚੋਂ ਜ਼ਿਆਦਾਤਰ ਔਰਤਾਂ ਹਨ।
ਮੁੱਖ ਮੰਤਰੀ ਮਾਨ ਨੇ ਕਿਹਾ ਕਿ ਅੱਜ ਲੁਧਿਆਣਾ ਵਿਖੇ ਕਈ ਪਰਿਵਾਰ ਜਿਨ੍ਹਾਂ ਵਿੱਚ ਜ਼ਿਆਦਾਤਰ ਮਹਿਲਾਵਾਂ ਹਨ, ਕਾਂਗਰਸ ਨੂੰ ਛੱਡ ਕੇ ਆਮ ਆਦਮੀ ਪਾਰਟੀ ਦੇ ਇਨਕਲਾਬ ਵਿੱਚ ਸ਼ਾਮਲ ਹੋਏ ਹਨ, ਸਾਰਿਆਂ ਦਾ ਨਿੱਘਾ ਸਵਾਗਤ ਹੈ। ਲੋਕਾਂ ਵੱਲੋਂ ਮਿਲ ਰਿਹਾ ਪਿਆਰ ਇਸ ਗੱਲ ਦੀ ਗਵਾਹੀ ਭਰਦਾ ਹੈ ਕਿ ਲੁਧਿਆਣਾ ਪੱਛਮੀ ਤੋਂ ਇਸ ਵਾਰ ਵੀ ਆਮ ਆਦਮੀ ਪਾਰਟੀ ਹੀ ਜਿੱਤੇਗੀ।
ਅੱਜ ਲੁਧਿਆਣਾ ਵਿਖੇ ਕਈ ਪਰਿਵਾਰ ਜਿਨ੍ਹਾਂ ਵਿੱਚ ਜ਼ਿਆਦਾਤਰ ਮਹਿਲਾਵਾਂ ਹਨ, ਕਾਂਗਰਸ ਨੂੰ ਛੱਡ ਕੇ ਆਮ ਆਦਮੀ ਪਾਰਟੀ ਦੇ ਇਨਕਲਾਬ ਵਿੱਚ ਸ਼ਾਮਲ ਹੋਏ ਹਨ, ਸਾਰਿਆਂ ਦਾ ਨਿੱਘਾ ਸਵਾਗਤ ਹੈ। ਲੋਕਾਂ ਵੱਲੋਂ ਮਿਲ ਰਿਹਾ ਪਿਆਰ ਇਸ ਗੱਲ ਦੀ ਗਵਾਹੀ ਭਰਦਾ ਹੈ ਕਿ ਲੁਧਿਆਣਾ ਪੱਛਮੀ ਤੋਂ ਇਸ ਵਾਰ ਵੀ ਆਮ ਆਦਮੀ ਪਾਰਟੀ ਹੀ ਜਿੱਤੇਗੀ।
— Bhagwant Mann (@BhagwantMann) June 5, 2025
----
आज लुधियाना में कई… pic.twitter.com/X1rultQFbT
ਗੱਲਬਾਤ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅੱਜ ਆਮ ਆਦਮੀ ਪਾਰਟੀ ਦਾ ਪਰਿਵਾਰ ਵਧਿਆ ਹੈ। ਅੱਜ ਲੁਧਿਆਣਾ ਦੀ ਮਹਿਲਾ ਸ਼ਕਤੀ ਵੀ ਆਪਣੇ ਪਰਿਵਾਰਾਂ ਸਮੇਤ 'ਆਪ' ਵਿੱਚ ਸ਼ਾਮਲ ਹੋ ਗਈ ਹੈ। ਅੱਜ ਸ਼ਾਮਲ ਹੋਣ ਵਾਲੇ ਜ਼ਿਆਦਾਤਰ ਲੋਕ ਔਰਤਾਂ ਹਨ। ਜੇਕਰ ਘਰ ਔਰਤਾਂ ਤੋਂ ਬਿਨਾਂ ਨਹੀਂ ਚੱਲ ਸਕਦਾ, ਉਸੇ ਤਰ੍ਹਾਂ ਦੇਸ਼ ਔਰਤਾਂ ਤੋਂ ਬਿਨਾਂ ਨਹੀਂ ਚੱਲ ਸਕਦਾ।
ਮੁੱਖ ਮੰਤਰੀ ਮਾਨ ਨੇ ਕਿਹਾ ਕਿ ਮੈਂ ਹੁਣ ਲਗਾਤਾਰ 3 ਦਿਨਲੁਧਿਆਣਾ ਵਿੱਚ ਹੀ ਹਾਂ। ਬਹੁਤ ਸਾਰੇ ਸਰਵੇਖਣ ਕੀਤੇ ਗਏ ਹਨ, ਲੋਕ ਆਮ ਆਦਮੀ ਪਾਰਟੀ ਤੋਂ ਖੁਸ਼ ਹਨ। ਲੋਕ ਸਰਕਾਰ ਦੀ ਸਿੱਖਿਆ ਨੀਤੀ, ਬਿਜਲੀ ਨੀਤੀ ਅਤੇ ਕਾਰੋਬਾਰੀ ਨੀਤੀ ਤੋਂ ਪੂਰੀ ਤਰ੍ਹਾਂ ਖੁਸ਼ ਹਨ। ਸਰਕਾਰ ਪੰਜਾਬ ਦੇ ਵਾਤਾਵਰਣ ਨੂੰ ਬਚਾਉਣ ਲਈ ਹਰ ਸੰਭਵ ਕੋਸ਼ਿਸ਼ ਕਰ ਰਹੀ ਹੈ। ਅੱਜ ਪੰਜਾਬ ਦੇ 44 ਬੱਚਿਆਂ ਨੇ ਜੇਈਈ ਐਡਵਾਂਸਡ ਪੇਪਰ ਪਾਸ ਕੀਤਾ ਹੈ।
ਅੱਜ ਉਨ੍ਹਾਂ ਨੂੰ ਸਨਮਾਨਿਤ ਵੀ ਕੀਤਾ ਗਿਆ ਹੈ। ਸਾਰੇ ਬੱਚੇ ਆਮ ਪਰਿਵਾਰਾਂ ਦੇ ਹਨ। ਇਨ੍ਹਾਂ ਵਿੱਚੋਂ ਜ਼ਿਆਦਾਤਰ ਬੱਚੇ ਸਰਕਾਰੀ ਸਕੂਲਾਂ ਵਿੱਚ ਪੜ੍ਹੇ ਹਨ ਜਾਂ ਮੈਰੀਟੋਰੀਅਸ ਹਨ। ਸਰਕਾਰ ਨੇ ਇਨ੍ਹਾਂ ਸਾਰੇ ਬੱਚਿਆਂ ਨੂੰ ਮੁਫ਼ਤ ਸਿੱਖਿਆ ਦਿੱਤੀ ਹੈ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਸਾਡੀ ਪਾਰਟੀ ਨੇ ਹਾਲੇ 10 ਜਾਂ 12 ਸਾਲ ਹੋਏ ਹਨ। ਇਸ ਕਾਰਨ ਲੋਕ ਹੁਣ ਹੌਲੀ-ਹੌਲੀ ਸ਼ਾਮਲ ਹੋ ਰਹੇ ਹਨ। ਅਸੀਂ ਹਰ ਗਲੀ ਅਤੇ ਮੁਹੱਲੇ ਵਿੱਚ ਜਾ ਕੇ ਚੋਣਾਂ ਲਈ ਪ੍ਰਚਾਰ ਕਰਾਂਗੇ।
ਮਾਨ ਨੇ ਕਿਹਾ ਕਿ ਵਿਰੋਧੀਆਂ ਦੀਆਂ ਆਪਸ ਵਿੱਚ ਰੰਜਿਸ਼ਾਂ ਖ਼ਤਮ ਨਹੀਂ ਹੋ ਰਹੀਆਂ ਹਨ। ਭਾਜਪਾ ਪਹਿਲਾਂ ਹੀ ਇਹ ਚੋਣ ਹਾਰ ਚੁੱਕੀ ਹੈ। ਭਾਜਪਾ ਕਹਿ ਰਹੀ ਹੈ ਕਿ ਜੇਕਰ ਕੋਈ ਸਾਨੂੰ ਵੋਟ ਨਹੀਂ ਪਾਉਣ ਚਾਹੁੰਦਾ ਨਾ ਪਾਵੇ ਪਰ ਕੋਈ ਆਮ ਆਦਮੀ ਪਾਰਟੀ ਨੂੰ ਨਾ ਵੋਟ ਪਾਵੇ। ਪਹਿਲਾਂ ਗੁਰਪ੍ਰੀਤ ਗੋਗੀ ਜੀ ਨੇ ਲੋਕਾਂ ਦੇ ਆਸ਼ੀਰਵਾਦ ਨਾਲ ਹੰਕਾਰ ਨੂੰ ਹਰਾਇਆ ਸੀ। ਹੁਣ ਸੰਜੀਵ ਅਰੋੜਾ ਹੰਕਾਰ ਨੂੰ ਹਰਾ ਦੇਣਗੇ।






















