(Source: ECI/ABP News)
Cm Bhagwant mann: ਦੋ ਦਿਨ ਗੁਜਰਾਤ 'ਚ ਗੱਜਣਗੇ ਮੁੱਖ ਮੰਤਰੀ ਮਾਨ, ਪਾਰਟੀ ਦੇ ਹੱਕ 'ਚ ਕਰਨਗੇ ਰੋਡ ਸ਼ੋਅ
Cm Bhagwant mann in gujarat: ਮੁੱਖ ਮੰਤਰੀ ਭਗਵੰਤ ਮਾਨ ਨੇ ਆਮ ਆਦਮੀ ਪਾਰਟੀ ਦੀ ਮਜ਼ਬੂਤੀ ਲਈ ਮੋਰਚਾ ਸੰਭਾਲਿਆ ਹੋਇਆ ਹੈ। ਉਹ ਅੱਜ 2 ਦਿਨਾਂ ਦੇ ਗੁਜਰਾਤ ਦੌਰੇ 'ਤੇ ਹਨ।
![Cm Bhagwant mann: ਦੋ ਦਿਨ ਗੁਜਰਾਤ 'ਚ ਗੱਜਣਗੇ ਮੁੱਖ ਮੰਤਰੀ ਮਾਨ, ਪਾਰਟੀ ਦੇ ਹੱਕ 'ਚ ਕਰਨਗੇ ਰੋਡ ਸ਼ੋਅ Cm bhagwant mann visits gujarat Cm Bhagwant mann: ਦੋ ਦਿਨ ਗੁਜਰਾਤ 'ਚ ਗੱਜਣਗੇ ਮੁੱਖ ਮੰਤਰੀ ਮਾਨ, ਪਾਰਟੀ ਦੇ ਹੱਕ 'ਚ ਕਰਨਗੇ ਰੋਡ ਸ਼ੋਅ](https://feeds.abplive.com/onecms/images/uploaded-images/2024/04/16/41ebd862dc006ba5e3590b22c51200e91713238728451647_original.png?impolicy=abp_cdn&imwidth=1200&height=675)
Cm Bhagwant mann in gujarat: ਮੁੱਖ ਮੰਤਰੀ ਭਗਵੰਤ ਮਾਨ ਨੇ ਆਮ ਆਦਮੀ ਪਾਰਟੀ ਦੀ ਮਜ਼ਬੂਤੀ ਲਈ ਮੋਰਚਾ ਸੰਭਾਲਿਆ ਹੋਇਆ ਹੈ। ਉਹ ਅੱਜ 2 ਦਿਨਾਂ ਦੇ ਗੁਜਰਾਤ ਦੌਰੇ 'ਤੇ ਹਨ। ਦੱਸ ਦਈਏ ਕਿ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਤੋਂ ਬਾਅਦ ਪਾਰਟੀ ਦੀ ਸਾਰੀ ਜ਼ਿੰਮੇਵਾਰੀ ਮੁੱਖ ਮੰਤਰੀ ਮਾਨ ਦੇ ਮੋਢਿਆਂ 'ਤੇ ਪੈ ਗਈ ਹੈ। ਮੁੱਖ ਮੰਤਰੀ ਮਾਨ ਗੁਜਰਾਤ ਦੇ ਭਾਵਨਗਰ ਅਤੇ ਬੁੱਧਵਾਰ ਨੂੰ ਭਰੂਚ ਵਿੱਚ ਚੈਤਵ ਵਸਾਵਾ ਲਈ ਪ੍ਰਚਾਰ ਕਰਨਗੇ।
ਇੱਕ ਪਾਸੇ ਜਿੱਥੇ ਉਹ ਪਾਰਟੀ ਦੇ ਉਮੀਦਵਾਰਾਂ ਦੇ ਪੱਖ ਵਿੱਚ ਰੈਲੀਆਂ ਕਰਨਗੇ, ਉੱਥੇ ਹੀ ਆਮ ਆਦਮੀ ਪਾਰਟੀ ਲੁਧਿਆਣਾ ਅਤੇ ਜਲੰਧਰ ਤੋਂ ਉਮੀਦਵਾਰਾਂ ਦਾ ਐਲਾਨ ਕਰ ਸਕਦੀ ਹੈ। ਇਸ ਦਾ ਐਲਾਨ ਸੀਐਮ ਭਗਵੰਤ ਮਾਨ ਖੁਦ ਕਰ ਚੁੱਕੇ ਹਨ।
ਉੱਥੇ ਹੀ ਚਰਚਾ ਚੱਲ ਰਹੀ ਹੈ ਕਿ ਦੋ ਦਿਨ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਤੋਂ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਪਵਨ ਕੁਮਾਰ ਟੀਨੂੰ ਨੂੰ ਜਲੰਧਰ ਤੋਂ ਉਮੀਦਵਾਰ ਬਣਾਇਆ ਜਾ ਸਕਦਾ ਹੈ। ਇਸ ਦੇ ਨਾਲ ਹੀ ਲੁਧਿਆਣਾ ਵਿੱਚ ਕਈ ਨਾਵਾਂ 'ਤੇ ਚਰਚਾ ਚੱਲ ਰਹੀ ਹੈ, ਇਸ ਬਾਰੇ ਵੀ ਛੇਤੀ ਹੀ ਪਤਾ ਲੱਗ ਜਾਵੇਗਾ।
ਇਹ ਵੀ ਪੜ੍ਹੋ: Lok Sabha: ਜਲੰਧਰ ਤੇ ਲੁਧਿਆਣਾ ਦਾ ਰੇੜਕਾ ਅੱਜ ਹੋਵੇਗਾ ਖ਼ਤਮ, ਭਗਵੰਤ ਮਾਨ ਐਲਾਨ ਕਰਨ ਜਾ ਰਹੇ ਉਮੀਦਵਾਰ, ਰੇਸ 'ਚ ਸਭ ਤੋਂ ਅੱਗੇ ਆਹ ਚਿਹਰੇ
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
ਇਹ ਵੀ ਪੜ੍ਹੋ: IMD Monsoon: ਇਸ ਵਾਰ ਮਾਨਸੂਨ ਤੋੜੇਗਾ 50 ਸਾਲਾਂ ਦੇ ਰਿਕਾਰਡ, 1 ਜੂਨ ਤੋਂ ਦੇਵੇਗਾ ਦਸਤਕ ਇਸ ਤਰੀਕ ਤੱਕ ਰਹੇਗਾ
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)