Khanna news: ਖੰਨਾ ਦੇ ਪਿੰਡ ਈਸੜੂ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਗੋਆ ਦੀ ਆਜ਼ਾਦੀ ਦੇ ਮਹਾਨ ਸ਼ਹੀਦ ਕਰਨੈਲ ਸਿੰਘ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਪਹੁੰਚੇ। ਇਸ ਦੌਰਾਨ ਭਗਵੰਤ ਮਾਨ ਨੇ ਸ਼ਹੀਦ ਦੀ ਪਤਨੀ ਚਰਨਜੀਤ ਕੌਰ ਨੂੰ ਸਨਮਾਨਿਤ ਕੀਤਾ।


ਉੱਥੇ ਹੀ ਆਪਣੇ ਸੰਬੋਧਨ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪਿਛਲੇ ਮੁੱਖ ਮੰਤਰੀ ਮੁਗਲਾਂ ਦਾ ਸਾਥ ਦੇਣ ਵਾਲੇ ਪਰਿਵਾਰਾਂ ਵਿੱਚੋਂ ਹਨ। ਜਿਨ੍ਹਾਂ ਨੇ ਕਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਨਹੀਂ ਦਿੱਤੀ। ਉਹ ਭਗਤ ਸਿੰਘ ਨੂੰ ਵੀ ਅੱਤਵਾਦੀ ਕਹਿੰਦੇ ਰਹੇ ਹਨ। ਇਹ ਸਿਰਫ ਆਮ ਆਦਮੀ ਪਾਰਟੀ ਹੈ ਜੋ ਸ਼ਹੀਦਾਂ ਦੀ ਸੋਚ ਦੀ ਰਾਖੀ ਕਰ ਰਹੀ ਹੈ।


ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਖੁਦ ਸ਼ਹੀਦਾਂ ਨੂੰ ਬਣਦਾ ਸਨਮਾਨ ਦਿੰਦੇ ਹਨ। ਸ਼ਹੀਦਾਂ ਦੇ ਪਰਿਵਾਰਾਂ ਦੀ ਪੂਰੀ ਮਦਦ ਕੀਤੀ ਜਾਂਦੀ ਹੈ। ਹਾਦਸਿਆਂ ਵਿੱਚ ਜਾਨ ਗੁਆਉਣ ਵਾਲੇ ਫੌਜੀ ਜਵਾਨਾਂ ਨੂੰ ਪਹਿਲਾਂ ਸ਼ਹੀਦ ਦਾ ਦਰਜਾ ਨਹੀਂ ਦਿੱਤਾ ਜਾਂਦਾ ਸੀ। ਉਨ੍ਹਾਂ ਦੀ ਸਰਕਾਰ 'ਚ ਡਿਊਟੀ ਦੌਰਾਨ ਮਰਨ ਵਾਲਿਆਂ ਨੂੰ ਸ਼ਹੀਦ ਐਲਾਨਿਆ ਜਾਂਦਾ ਹੈ ਅਤੇ ਪਰਿਵਾਰ ਨੂੰ 1 ਕਰੋੜ ਰੁਪਏ ਦਿੱਤੇ ਜਾਂਦੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਅੱਜ ਤੱਕ ਇਤਿਹਾਸ ਦੀ ਸਹੀ ਜਾਣਕਾਰੀ ਨਹੀਂ ਦਿੱਤੀ ਗਈ। ਬੱਚਿਆਂ ਨੂੰ ਵੀ ਪੂਰਾ ਇਤਿਹਾਸ ਨਹੀਂ ਦੱਸਿਆ ਗਿਆ। ਇਸ ਕਰਕੇ ਆਉਣ ਵਾਲੀ ਪੀੜ੍ਹੀ ਨੂੰ ਸ਼ਹੀਦਾਂ ਬਾਰੇ ਸਹੀ ਜਾਣਕਾਰੀ ਨਹੀਂ ਹੈ। ਆਮ ਆਦਮੀ ਪਾਰਟੀ ਦੇ ਆਗੂ ਹਰ ਸਟੇਜ ਤੋਂ ਸ਼ਹੀਦਾਂ ਦੇ ਬਾਰੇ ਵਿੱਚ ਦੱਸਦੇ ਹਨ।


ਇਹ ਵੀ ਪੜ੍ਹੋ: Amritsar news: ਗੁਰੂ ਨਾਨਕ ਦੇਵ ਸਟੇਡੀਅਮ 'ਚ ਹਰਪਾਲ ਚੀਮਾ ਨੇ ਲਹਿਰਾਇਆ ਤਿਰੰਗਾ, ਪੰਜਾਬ ਗਵਰਨਰ ਨੂੰ ਦਿੱਤੀ ਇਹ ਸਲਾਹ


ਕੋਰੋਨਾ ਵਾਰੀਅਰਸ ਹੋਣਗੇ ਰੈਗੂਲਰ


ਆਜ਼ਾਦੀ ਦਿਹਾੜੇ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਐਲਾਨ ਕੀਤਾ ਕਿ ਜਿਨ੍ਹਾਂ ਲੋਕਾਂ ਨੇ ਕੋਰੋਨਾ ਕਾਲ ਦੌਰਾਨ ਆਪਣੀ ਜਾਨ ਨਾਲ ਖੇਡ ਕੇ ਸਿਹਤ ਵਿਭਾਗ ਵਿੱਚ ਕੰਮ ਕੀਤਾ। ਉਨ੍ਹਾਂ ਨੂੰ ਸਰਕਾਰ ਹਰ ਕੀਮਤ 'ਤੇ ਰੈਗੂਲਰ ਕਰੇਗੀ। ਪਿਛਲੀ ਸਰਕਾਰ ਦੌਰਾਨ ਉਨ੍ਹਾਂ ਨੂੰ ਗੁੰਮਰਾਹ ਕੀਤਾ ਗਿਆ ਸੀ। ਰਾਜ ਵਿੱਚ ਡਾਕਟਰਾਂ, ਨਰਸਾਂ ਅਤੇ ਹੋਰ ਸਟਾਫ ਦੀ ਬਹੁਤ ਲੋੜ ਹੈ। ਸਰਕਾਰ ਕੋਰੋਨਾ ਯੋਧਿਆਂ ਨੂੰ ਪੱਕਾ ਕਰੇਗੀ।


ਆਜ਼ਾਦੀ ਦਾ ਇਹ ਸਾਲ, ਨਸ਼ਿਆਂ ਦਾ ਖਿਲਾਫ


ਮੁੱਖ ਮੰਤਰੀ ਮਾਨ ਨੇ ਕਿਹਾ ਕਿ ਆਜ਼ਾਦੀ ਦਾ ਇਹ ਸਾਲ ਵਿਸ਼ੇਸ਼ ਤੌਰ 'ਤੇ ਨਸ਼ਿਆਂ ਵਿਰੁੱਧ ਹੋਵੇਗਾ। ਪੰਜਾਬ ਨੂੰ ਚਿੱਟਾ ਮੁਕਤ ਬਣਾਉਣ ਲਈ ਨਵੀਂ ਰਣਨੀਤੀ ਤਿਆਰ ਕੀਤੀ ਗਈ ਹੈ। ਫਿਲਹਾਲ ਉਹ ਇਸ ਦਾ ਖੁਲਾਸਾ ਇਸ ਕਰਕੇ ਨਹੀਂ ਕਰ ਰਹੇ ਕਿਉਂਕਿ ਨਸ਼ਾ ਤਸਕਰ ਇਸ ਦਾ ਫਾਇਦਾ ਚੁੱਕ ਕੇ ਭੱਜ ਸਕਦੇ ਹਨ। ਇਹ ਨਿਸ਼ਚਿਤ ਹੈ ਕਿ ਨਸ਼ਿਆਂ ਦੇ ਆਦੀ ਲੋਕਾਂ ਦਾ ਮੁਫਤ ਇਲਾਜ ਕੀਤਾ ਜਾਵੇਗਾ। ਨਸ਼ਾ ਵੇਚਣ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ।


ਸ਼ਹੀਦਾਂ ਦੇ ਨਾਂਅ ‘ਤੇ ਜ਼ਿਲ੍ਹਾ ਬਣਾਉਣ ‘ਤੇ ਵਿਚਾਰ


ਖੰਨਾ ਦਾ ਨਾਮ ਸ਼ਹੀਦ ਕਰਨੈਲ ਸਿੰਘ ਦੇ ਨਾਂਅ ਤੇ ਰੱਖਣ ਅਤੇ ਇਸ ਨੂੰ ਜ਼ਿਲ੍ਹੇ ਦਾ ਦਰਜਾ ਦੇਣ ਦੀ ਮੰਗ ‘ਤੇ ਸਰਕਾਰ ਵਿਚਾਰ ਕਰੇਗੀ। ਸ਼ਹੀਦਾਂ ਨੂੰ ਪੂਰਾ ਸਨਮਾਨ ਦਿੱਤਾ ਜਾਵੇਗਾ। ਇਸ ਨੂੰ ਲੈ ਕੇ ਖੰਨਾ ਤੋਂ ਵਿਧਾਇਕ ਤਰੁਣਪ੍ਰੀਤ ਸਿੰਘ ਸੌਂਧ ਨੇ ਵੀ ਸੀਐਮ ਤੋਂ ਚਰਚਾ ਕੀਤੀ।


ਇਹ ਵੀ ਪੜ੍ਹੋ: Aam Aadmi Mohalla Clinics : ਤਰਨ ਤਾਰਨ ਨੂੰ ਮਿਲੇ 4 ਨਵੇਂ ਆਮ ਆਦਮੀ ਮੁਹੱਲਾ ਕਲੀਨਿਕ, ਮੰਤਰੀ ਲਾਲਜੀਤ ਭੁੱਲਰ ਦਾ ਆਇਆ ਵੱਡਾ ਬਿਆਨ