ਮਾਤਾ ਨੈਣਾ ਦੇਵੀ ਦੇ ਦਰਬਾਰ ਪਹੁੰਚੇ CM ਮਾਨ ਅਤੇ ਡਾ. ਗੁਰਪ੍ਰੀਤ ਕੌਰ, ਸੂਬੇ ਦੀ ਖੁਸ਼ਹਾਲੀ ਲਈ ਕੀਤੀ ਅਰਦਾਸ
CM Bhagwant Mann: ਮੁੱਖ ਮੰਤਰੀ ਭਗਵੰਤ ਮਾਨ ਅੱਜ ਸ਼ੁੱਕਰਵਾਰ ਨੂੰ ਹਿਮਾਚਲ ਪ੍ਰਦੇਸ਼ ਦੇ ਬਿਲਾਸਪੁਰ ਜ਼ਿਲ੍ਹੇ ਵਿੱਚ ਮਾਤਾ ਨੈਨਾ ਦੇਵੀ ਦੇ ਦਰਬਾਰ ਵਿੱਚ ਪਹੁੰਚੇ। ਇਸ ਦੌਰਾਨ ਉਨ੍ਹਾਂ ਦੀ ਪਤਨੀ ਡਾ. ਗੁਰਪ੍ਰੀਤ ਕੌਰ ਵੀ ਉਨ੍ਹਾਂ ਦੇ ਨਾਲ ਮੌਜੂਦ ਸਨ।

CM Bhagwant Mann: ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਅੱਜ ਸ਼ੁੱਕਰਵਾਰ ਨੂੰ ਹਿਮਾਚਲ ਪ੍ਰਦੇਸ਼ (Himachal Pradesh) ਦੇ ਬਿਲਾਸਪੁਰ ਜ਼ਿਲ੍ਹੇ ਵਿੱਚ ਮਾਤਾ ਨੈਨਾ ਦੇਵੀ (Mata Naina DEvi) ਦੇ ਦਰਬਾਰ ਵਿੱਚ ਪਹੁੰਚੇ। ਇਸ ਦੌਰਾਨ ਉਨ੍ਹਾਂ ਦੀ ਪਤਨੀ ਡਾ. ਗੁਰਪ੍ਰੀਤ ਕੌਰ (Dr. Gurpreet Kaur) ਵੀ ਉਨ੍ਹਾਂ ਦੇ ਨਾਲ ਮੌਜੂਦ ਸਨ। ਉੱਥੇ ਹੀ ਮੁੱਖ ਮੰਤਰੀ (CM Bhagwant Mann) ਨੇ ਮੰਦਿਰ ਵਿੱਚ ਹਵਨ ਕੀਤਾ ਅਤੇ ਮਾਤਾ ਦੀ ਪੂਜਾ ਕੀਤੀ। CM ਮਾਨ ਨੇ ਸੂਬੇ ਦੀ ਖੁਸ਼ਹਾਲੀ ਲਈ ਅਰਦਾਸ-ਬੇਨਤੀ ਕੀਤੀ, ਇੰਨੀਂ ਦਿਨੀਂ ਨਰਾਤੇ ਚੱਲ ਰਹੇ ਹਨ, ਇਸ ਤੋਂ ਪਹਿਲਾਂ ਉਨ੍ਹਾਂ ਦੀ ਪਤਨੀ ਲੁਧਿਆਣਾ ਦੇ ਇੱਕ ਮੰਦਿਰ ਵਿੱਚ ਹਵਨ ਵਿੱਚ ਸ਼ਾਮਲ ਹੋਈ ਸੀ।
ਸੁਰੱਖਿਆ ਦੇ ਕੀਤੇ ਗਏ ਪੁਖ਼ਤਾ ਪ੍ਰਬੰਧ
ਪ੍ਰਸ਼ਾਸਨ ਨੇ ਇਹ ਯਕੀਨੀ ਬਣਾਉਣ ਦਾ ਵਿਸ਼ੇਸ਼ ਧਿਆਨ ਰੱਖਿਆ ਕਿ ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਦੇ ਮੰਦਿਰ ਦੇ ਦੌਰੇ ਦੌਰਾਨ ਆਮ ਸ਼ਰਧਾਲੂਆਂ ਨੂੰ ਕੋਈ ਮੁਸ਼ਕਲ ਨਾ ਆਵੇ ਅਤੇ ਸੁਰੱਖਿਆ ਪ੍ਰਬੰਧ ਬਰਕਰਾਰ ਰੱਖੇ ਜਾਣ।
ਸੱਤਵੇਂ ਨਰਾਤੇ ਵਾਲੇ ਦਿਨ ਸੀਐਮ ਭਗਵੰਤ ਮਾਨ ਪਤਨੀ ਨਾਲ ਪਹੁੰਚੇ ਮਾਤਾ ਨੈਣਾ ਦੇਵੀ ਦੇ ਦਰਬਾਰ
ਅੱਜ ਸੱਤਵਾਂ ਨਰਾਤਾ ਹੈ। ਇਸ ਦੌਰਾਨ, ਕਾਲਰਾਤਰੀ ਦੇ ਸੱਤਵੇਂ ਰੂਪ ਦੀ ਪੂਜਾ ਕੀਤੀ ਜਾਂਦੀ ਹੈ। ਨਾਲ ਹੀ ਦੁਸ਼ਮਣਾਂ ਅਤੇ ਵਿਰੋਧੀਆਂ ਨੂੰ ਕਾਬੂ ਕਰਨ ਲਈ ਪੂਜਾ ਸ਼ੁਭ ਹੁੰਦੀ ਹੈ। ਇਨ੍ਹਾਂ ਦੀ ਪੂਜਾ ਕਰਨ ਨਾਲ ਡਰ, ਦੁਰਘਟਨਾਵਾਂ ਅਤੇ ਬਿਮਾਰੀਆਂ ਦਾ ਨਾਸ਼ ਹੁੰਦਾ ਹੈ।
ਅੱਜ ਹਿਮਾਚਲ ਪ੍ਰਦੇਸ਼ ਵਿਖੇ ਸਥਿਤ ਮਾਤਾ ਸ਼੍ਰੀ ਨੈਣਾ ਦੇਵੀ ਮੰਦਰ ਦੇ ਇੱਕ ਨਿਮਾਣੇ ਸ਼ਰਧਾਲੂ ਦੇ ਤੌਰ 'ਤੇ ਪਰਿਵਾਰ ਸਮੇਤ ਦਰਸ਼ਨ ਕੀਤੇ ਤੇ ਨਤਮਸਤਕ ਹੋਏ। ਬਹੁਤ ਹੀ ਸ਼ਾਂਤੀ ਤੇ ਸਕੂਨ ਮਿਲਿਆ।
— Bhagwant Mann (@BhagwantMann) April 4, 2025
ਦੇਸ਼ 'ਚ ਸੁੱਖ-ਸ਼ਾਂਤੀ, ਸਮਾਜਿਕ ਭਾਈਚਾਰਾ ਅਤੇ ਆਪਸੀ ਸਾਂਝਾਂ ਹਮੇਸ਼ਾ ਬਣੀਆਂ ਰਹਿਣ ਦੀ ਪ੍ਰਾਰਥਨਾ ਕੀਤੀ। ਮਾਤਾ ਰਾਣੀ ਸਭਨਾਂ 'ਤੇ ਆਪਣੀ ਕਿਰਪਾ… pic.twitter.com/xz7ynh3ue5
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।






















