CM Bhagwant Mann Wedding : ਰਾਘਵ ਚੱਢਾ ਪੁੱਜੇ ਸੀਐਮ ਹਾਊਸ; ਮੇਰੇ ਵੀਰ ਦਾ ਵਿਆਹ ਸਾਨੂੰ ਗੋਡੇ-ਗੋਡੇ ਚਾਅ
ਮੈਂ ਸੀਐਮ ਮਾਨ ਤੇ ਗੁਰਪ੍ਰੀਤ ਕੌਰ ਨੂੰ ਵਧਾਈ ਦਿੰਦਾ ਹਾਂ। ਇਸ ਦੌਰਾਨ ਉਨ੍ਹਾਂ ਸੀਐਮ ਮਾਨ ਤੇ ਉਨ੍ਹਾਂ ਦੀ ਮਾਤਾ ਨੂੰ ਵਧਾਈ ਦਿੱਤੀ। ਇਸ ਦੇ ਨਾਲ ਹੀ ਕਿਹਾ ਕਿ.....ਮੇਰੇ ਵੀਰ ਦਾ ਵਿਆਹ ਸਾਨੂੰ ਗੋਡੇ-ਗੋਡੇ ਚਾਅ....।
ਰਵਨੀਤ ਕੌਰ ਦੀ ਰਿਪੋਰਟ
ਚੰਡੀਗੜ੍ਹ: ਰਾਜ ਸਭਾ ਮੈਂਬਰ ਰਾਘਵ ਚੱਢਾ ਸੀਐਮ ਹਾਊਸ ਪਹੁੰਚ ਗਏ ਹਨ। ਇਸ ਦੌਰਾਨ ਉਨ੍ਹਾਂ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਮੇਰੇ ਵੱਡੇ ਭਰਾ ਅੱਜ ਜ਼ਿੰਦਗੀ ਦਾ ਨਵਾਂ ਚੈਪਟਰ ਸ਼ੁਰੂ ਕਰਨ ਜਾ ਰਹੇ ਹਨ। ਮੈਂ ਸੀਐਮ ਮਾਨ ਤੇ ਗੁਰਪ੍ਰੀਤ ਕੌਰ ਨੂੰ ਵਧਾਈ ਦਿੰਦਾ ਹਾਂ। ਇਸ ਦੌਰਾਨ ਉਨ੍ਹਾਂ ਸੀਐਮ ਮਾਨ ਤੇ ਉਨ੍ਹਾਂ ਦੀ ਮਾਤਾ ਨੂੰ ਵਧਾਈ ਦਿੱਤੀ। ਇਸ ਦੇ ਨਾਲ ਹੀ ਕਿਹਾ ਕਿ.....ਮੇਰੇ ਵੀਰ ਦਾ ਵਿਆਹ ਸਾਨੂੰ ਗੋਡੇ-ਗੋਡੇ ਚਾਅ....।
Saade veer da vyah
— Raghav Chadha (@raghav_chadha) July 7, 2022
Saanu gode gode chah pic.twitter.com/0c09v6YG4N
ਇਸ ਦੌਰਾਨ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਵੀ ਦਿੱਲੀ ਤੋਂ ਪੁੱਜ ਚੁੱਕੇ ਹਨ ਤੇ ਉਨ੍ਹਾਂ ਨੇ ਸੀਐਮ ਮਾਨ ਨੂੰ ਵਿਆਹ ਨੂੰ ਵਧਾਈ ਦਿੱਤੀ ਹੈ। ਮਿਲੀ ਜਾਣਕਾਰੀ ਮੁਤਾਬਕ ਮਹਿਮਾਨਾਂ ਦੀ ਲਿਸਟ 'ਚ ਲਗਪਗ 80 ਲੋਕਾਂ ਨੂੰ ਹੀ ਬੁਲਾਇਆ ਗਿਆ ਹੈ। ਵਿਆਹ ਬਹੁਤ ਹੀ ਸਾਦੇ ਢੰਗ ਨਾਲ ਕੀਤਾ ਜਾ ਰਿਹਾ ਹੈ।
ਜ਼ਿਕਰਯੋਗ ਹੈ ਕਿ ਸੀਐਮ ਭਗਵੰਤ ਮਾਨ ਦੇ ਵਿਆਹ ਦੀ ਖਬਰ ਦੁਪਹਿਰ ਨੂੰ ਮਿਲੀ ਜਿਸ ਤੋਂ ਬਾਅਦ ਕਈ ਦਿੱਗਜ਼ਾਂ ਨੇ ਵਧਾਈਆਂ ਦੀ ਝੜੀ ਲਾ ਦਿੱਤੀ ਹੈ। ਦੱਸ ਦੇਈਏ ਕਿ ਉਨ੍ਹਾਂ ਦੀ ਹੋਣ ਵਾਲੀ ਪਤਨੀ ਹਰਿਆਣਾ ਤੋਂ ਇਕ ਕਿਸਾਨ ਪਰਿਵਾਰ ਨਾਲ ਸਬੰਧ ਰੱਖਦੀ ਹੈ।
ਦੱਸ ਦੇਈਏ ਕਿ ਭਗਵੰਤ ਮਾਨ ਦੀ ਪਤਨੀ ਗੁਰਪ੍ਰੀਤ ਕੌਰ ਉਨ੍ਹਾਂ ਦੇ ਪਰਿਵਾਰ ਨਾਲ ਕਾਫੀ ਕਰੀਬੀ ਹੈ। ਇਹ ਲੋਕ ਪਹਿਲਾਂ ਹੀ ਇੱਕ ਦੂਜੇ ਨੂੰ ਜਾਣਦੇ ਹਨ। ਭਗਵੰਤ ਮਾਨ ਦੀ ਮਾਂ ਵੀ ਗੁਰਪ੍ਰੀਤ ਕੌਰ ਨੂੰ ਪਸੰਦ ਕਰਦੀ ਹੈ। ਜੇਕਰ ਗੁਰਪ੍ਰੀਤ ਕੌਰ ਦੀ ਗੱਲ ਕਰੀਏ ਤਾਂ ਉਹ ਆਪਣੇ ਪਰਿਵਾਰ ਵਿੱਚ ਸਭ ਤੋਂ ਛੋਟੀ ਹੈ। ਉਸਦੀ ਇੱਕ ਭੈਣ ਆਸਟ੍ਰੇਲੀਆ ਵਿੱਚ ਰਹਿੰਦੀ ਹੈ ਅਤੇ ਦੂਜੀ ਭੈਣ ਅਮਰੀਕਾ ਵਿੱਚ ਰਹਿੰਦੀ ਹੈ। ਗੁਰਪ੍ਰੀਤ ਨੇ ਡਾਕਟਰੀ ਦੀ ਪੜ੍ਹਾਈ ਕੀਤੀ ਹੈ।
ਇਹ ਵੀ ਪੜ੍ਹੋ: Goat Price: ਮੌਲਵੀ ਨੇ ਕਹੀ ਐਸੀ ਗੱਲ ਕਿ ਰਾਤੋ-ਰਾਤ ਬੱਕਰੇ ਦੀ ਕੀਮਤ 16 ਹਜ਼ਾਰ ਤੋਂ 25 ਲੱਖ ਰੁਪਏ ਹੋਈ, ਜਾਣੋ ਪੂਰਾ ਮਾਮਲਾ
ਇਹ ਵੀ ਪੜ੍ਹੋ: ਹੈਰਾਨੀਜਨਕ! ਇਸ ਦੇਸ਼ ਦੀ ਧਰਤੀ ਹਮੇਸ਼ਾ ਚਲਦੀ ਰਹਿੰਦੀ, 1500 ਕਿਲੋਮੀਟਰ ਹੋਰ ਅੱਗੇ ਵਧੇਗੀ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :