ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਮਾਰਕਫੈੱਡ ਵਿੱਚ ਨਵੇਂ ਭਰਤੀ ਨੌਜਵਾਨ ਲੜਕੇ ਲੜਕੀਆਂ ਨੂੰ ਨਿਯੁਕਤੀ ਪੱਤਰ ਵੰਡੇ ਹਨ। ਇਸ ਦੌਰਾਨ ਸੀਐਮ ਭਗਵੰਤ ਮਾਨ ਨੇ ਮਾਰਕਫੈੱਡ ਦੇ ਉਤਪਾਦਾਂ ਦੀ ਸਿਫਤ ਕਰਦੇ ਹੋਏ ਕਿਹਾ ਕਿ ਇਹ ਪ੍ਰੋਡਕਟ ਪੂਰੀ ਦੁਨੀਆ ਵਿੱਚ ਜਾ ਸਕਦੇ ਹਨ।
ਇਸ ਦੌਰਾਨ ਉਨ੍ਹਾਂ ਕਿਹਾ ਕਿ ਲੀਚੀ, ਕਿਨੂੰ ਤੇ ਗੁੜ, ਟਮਾਟਰ, ਅੰਬ ਨੂੰ ਪ੍ਰੋਸੈੱਸ ਕਰਕੇ ਦੁਨੀਆ ਦੇ ਕੋਨੇ-ਕੋਨੇ ਵਿੱਚ ਪਹੁੰਚਾਇਆ ਜਾ ਸਕਦਾ ਹੈ।
ਦੱਸਣਯੋਗ ਹੈ ਕਿ ਬੀਤੇ ਦਿਨ ਪੰਜਾਬ ਦੇ ਨੌਜਵਾਨਾਂ ਨੂੰ ਰੁਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪ੍ਰਦਾਨ ਕਰਨ ਦੀ ਆਪਣੀ ਵਚਨਬੱਧਤਾ ਤਹਿਤ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਨੇ ਇੱਕ ਹੋਰ ਮਾਅਰਕਾ ਮਾਰਦਿਆਂ ਪਿਛਲੀ ਸਰਕਾਰ ਵੱਲੋਂ ਪਸ਼ੂ ਪਾਲਣ ਵਿਭਾਗ ਵਿੱਚ ਵੈਟਰਨਰੀ ਅਫ਼ਸਰਾਂ ਦੀਆਂ ਘਟਾਈਆਂ ਆਸਾਮੀਆਂ ਨੂੰ ਦੁੱਗਣਾ ਕਰਕੇ 418 ਕਰ ਦਿੱਤਾ ਹੈ। ਇਨ੍ਹਾਂ ਆਸਾਮੀਆਂ 'ਤੇ ਭਰਤੀ ਪ੍ਰਕਿਰਿਆ ਮੁਕੰਮਲ ਕਰ ਲਈ ਗਈ ਹੈ ਅਤੇ ਛੇਤੀ ਹੀ ਯੋਗ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਦੇ ਦਿੱਤੇ ਜਾਣ ਦਾ ਭਰੋਸਾ ਦਿੱਤਾ ਸੀ।
ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕਹੀ ਸੀ ਇਹ ਗੱਲ
ਵਿਸਥਾਰ ਸਹਿਤ ਵੇਰਵੇ ਦਿੰਦਿਆਂ ਪਸ਼ੂ ਪਾਲਣ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਪਸ਼ੂ ਪਾਲਣ ਵਿਭਾਗ ਵਿੱਚ ਵੈਟਰਨਰੀ ਅਫ਼ਸਰਾਂ ਦੀਆਂ 353 ਆਸਾਮੀਆਂ ਨੂੰ ਪਿਛਲੀ ਕਾਂਗਰਸ ਸਰਕਾਰ ਨੇ ਘਟਾ ਕੇ 200 ਕਰ ਦਿੱਤਾ ਸੀ ਜਿਸ ਕਾਰਨ ਵਿਭਾਗ ਦਾ ਕੰਮ ਪ੍ਰਭਾਵਤ ਹੋਣਾ ਲਾਜ਼ਮੀ ਸੀ। ਉਨ੍ਹਾਂ ਦੱਸਿਆ ਕਿ ਮਾਨ ਸਰਕਾਰ ਨੇ ਸੂਬੇ ਵਿੱਚ ਸੱਤਾ ਸੰਭਾਲਦਿਆਂ ਹੀ ਇਨ੍ਹਾਂ ਆਸਾਮੀਆਂ ਸਬੰਧੀ ਕੇਸ ਨੂੰ ਵਿਚਾਰਿਆ ਅਤੇ ਇਨ੍ਹਾਂ ਆਸਾਮੀਆਂ ਨੂੰ 200 ਤੋਂ ਵਧਾ ਕੇ 418 ਕੀਤਾ ਗਿਆ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ