Punjab News: ਮੁੱਖ ਮੰਤਰੀ ਭਗਵੰਤ ਮਾਨ ਨੇ ਬਰਨਾਲਾ ਵਿੱਚ ਮਾਰੇ ਗਏ ਹੈੱਡ ਕਾਂਸਟੇਬਲ ਦਰਸ਼ਨ ਸਿੰਘ ਦੇ ਵਾਰਿਸਾਂ ਨੂੰ ਇੱਕ ਕਰੋੜ ਰੁਪਏ ਦੀ ਰਾਸ਼ੀ ਦੇਣ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਐਚਡੀਐਫਸੀ ਬੈਂਕ ਵੱਲੋਂ ਵੀ ਇੱਕ ਕਰੋੜ ਰੁਪਏ ਸਹਾਇਤਾ ਰਾਸ਼ੀ ਅਲੱਗ ਤੋਂ ਦਿੱਤੀ ਜਾਵੇਗੀ। ਉਨ੍ਹਾਂ ਨੇ ਹੈੱਡ ਕਾਂਸਟੇਬਲ ਦਰਸ਼ਨ ਸਿੰਘ ਦੀ ਮੌਤ ਲਈ ਜ਼ਿੰਮੇਵਾਰ ਲੋਕਾਂ ਨੂੰ ਸਖਤ ਸਜ਼ਾ ਦੇਣ ਦਾ ਵੀ ਭਰੋਸਾ ਦਿੱਤਾ।


ਸੀਐਮ ਭਗਵੰਤ ਮਾਨ ਨੇ ਟਵੀਟ ਕਰਕੇ ਕਿਹਾ...ਬਰਨਾਲਾ ‘ਚ ਬੀਤੀ ਸ਼ਾਮ ਬਹੁਤ ਹੀ ਮੰਦਭਾਗੀ ਘਟਨਾ ਵਾਪਰੀ…ਜਿਸ ਵਿੱਚ ਪੰਜਾਬ ਪੁਲਿਸ ਦੇ ਹੈੱਡ ਕਾਂਸਟੇਬਲ ਦਰਸ਼ਨ ਸਿੰਘ ਜੀ ਦੀ ਮੌਤ ਹੋ ਗਈ...ਪ੍ਰਸ਼ਾਸਨ ਤੇ ਪੁਲਿਸ ਪੂਰੀ ਮੁਸਤੈਦੀ ਨਾਲ ਕੰਮ ਕਰ ਰਹੀ ਹੈ…ਦੋਸ਼ੀਆਂ ਨੂੰ ਜਲਦ ਫੜ੍ਹ ਕੇ ਸਖ਼ਤ ਸਜ਼ਾ ਦਿੱਤੀ ਜਾਵੇਗੀ…ਦਰਸ਼ਨ ਸਿੰਘ ਜੀ ਦੇ ਪਰਿਵਾਰ ਵਾਲਿਆਂ ਨਾਲ ਦਿਲੋਂ ਹਮਦਰਦੀ…ਸਰਕਾਰ ਵੱਲੋਂ ਸਹਾਇਤਾ ਰਾਸ਼ੀ ਵਜੋਂ 1 ਕਰੋੜ ਰੁਪਏ ਪਰਿਵਾਰ ਨੂੰ ਦੇਵਾਂਗੇ ਤੇ ਨਾਲ ਹੀ HDFC ਬੈਂਕ ਵੱਲੋਂ ਵੀ 1 ਕਰੋੜ ਰੁਪਏ ਸਹਾਇਤਾ ਰਾਸ਼ੀ ਅਲੱਗ ਤੋਂ ਦਿੱਤੀ ਜਾਵੇਗੀ…ਬਹਾਦਰ ਪੁਲਸ ਕਰਮੀ ਦੇ ਜਜ਼ਬੇ ਨੂੰ ਦਿਲੋਂ ਸਲਾਮ…






ਦੱਸ ਦਈਏ ਕਿ ਬਰਨਾਲਾ ਸ਼ਹਿਰ ਵਿੱਚ ਐਤਵਾਰ ਦੇਰ ਰਾਤ ਪੁਲਿਸ ਮੁਲਾਜ਼ਮ ਦਾ ਕਤਲ ਕਰ ਦਿੱਤਾ ਗਿਆ। ਇਹ ਘਟਨਾ ਸ਼ਹਿਰ ਦੇ 25 ਏਕੜ ਏਰੀਏ ਦੀ ਹੈ, ਜਿੱਥੇ ਰੈਸਟੋਰੈਂਟ ਵਿੱਚ ਕਬੱਡੀ ਖਿਡਾਰੀਆਂ ਤੇ ਰੈਸਟੋਰੈਂਟ ਦੇ ਵਰਕਰਾਂ ਵਿੱਚ ਝਗੜਾ ਹੋ ਗਿਆ। ਇਸ ਤੋਂ ਬਾਅਦ ਸਿਟੀ ਵਨ ਦੀ ਪੁਲਿਸ ਮੌਕੇ ’ਤੇ ਪੁੱਜੀ ਤਾਂ ਰੈਸਟੋਰੈਂਟ ‘ਚ ਕਥਿਤ ਲੜਾਈ ਕਰਨ ਵਾਲੇ ਕਬੱਡੀ ਖਿਡਾਰੀਆਂ ਨੂੰ ਕਾਰ ‘ਚ ਬੈਠਣ ਲਈ ਕਿਹਾ ਗਿਆ ਤੇ ਪੁਲਿਸ ਮੁਲਾਜ਼ਮਾਂ ਨਾਲ ਉਨ੍ਹਾਂ ਦੀ ਬਹਿਸ ਵੀ ਹੋਈ। 


ਇਹ ਵੀ ਪੜ੍ਹੋ: Amritsar News: ਵਿਆਹ ਸਮਾਗਮ 'ਚ ਜੰਮ ਕੇ ਹੰਗਾਮਾ, ਖਾਣੇ 'ਚੋਂ ਸੁੰਡੀਆਂ ਨਿਕਲਣ ਮਗਰੋਂ ਰੁੱਸੇ ਬਾਰਾਤੀ


ਮੁਲਜ਼ਮਾਂ ਨੇ ਹੌਲਦਾਰ ਦਰਸ਼ਨ ਸਿੰਘ ਦੀ ਕੁੱਟਮਾਰ ਕਰਕੇ ਉਸ ਨੂੰ ਗੰਭੀਰ ਜ਼ਖ਼ਮੀ ਕਰ ਦਿੱਤਾ, ਜਿਸ ਨੂੰ ਸਿਵਲ ਹਸਪਤਾਲ ਬਰਨਾਲਾ ਵਿਖੇ ਦਾਖ਼ਲ ਕਰਵਾਇਆ ਗਿਆ, ਜਿਥੇ ਉਸ ਦੀ ਮੌਤ ਹੋ ਗਈ। ਘਟਨਾ ਦੇ ਚਸ਼ਮਦੀਦਾਂ ਅਨੁਸਾਰ ਮੁਲਜ਼ਮ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਸਨ। ਪੁਲਿਸ ਮੁਲਾਜ਼ਮ ਨਾਲ ਕੁੱਟਮਾਰ ਕਰਨ ਤੋਂ ਬਾਅਦ ਮੁਲਜ਼ਮਾਂ ਨੇ ਰੈਸਟੋਰੈਂਟ ਦੀ ਭੰਨਤੋੜ ਵੀ ਕੀਤੀ। ਘਟਨਾ ਤੋਂ ਬਾਅਦ ਮੁਲਜ਼ਮ ਫ਼ਰਾਰ ਹੋ ਗਏ। ਦਰਸ਼ਨ ਸਿੰਘ ਕਾਫੀ ਸਮੇਂ ਤੋਂ ਥਾਣਾ ਸਿਟੀ ਇਕ ਵਿੱਚ ਹੌਲਦਾਰ ਵਜੋਂ ਤਾਇਨਾਤ।


ਇਹ ਵੀ ਪੜ੍ਹੋ: Trending News: ਇੱਕ ਕਰੋੜ ਦੀ BMW ਕਾਰ 'ਚੋਂ 58 ਸੈਕਿੰਡ 'ਚ 14 ਲੱਖ ਰੁਪਏ ਚੋਰੀ, ਚੋਰੀ ਦਾ ਅੰਦਾਜ਼ ਵੇਖ ਹੋ ਜਾਓਗੇ ਹੈਰਾਨ