Punjab News: ਤਾਮਿਲਨਾਡੂ ਦੇ ਮੁੱਖ ਮੰਤਰੀ ਐਮ.ਕੇ. ਸਟਾਲਿਨ 26 ਅਗਸਤ ਨੂੰ 'ਮੁੱਖ ਮੰਤਰੀ ਨਾਸ਼ਤਾ ਯੋਜਨਾ' ਦੇ ਵਿਸਥਾਰ ਦੀ ਸ਼ੁਰੂਆਤ ਕਰਨਗੇ। ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਪ੍ਰੋਗਰਾਮ ਵਿਚ ਸ਼ਿਰਕਤ ਕਰਨਗੇ। ਉਹ ਮੁੱਖ ਮਹਿਮਾਨ ਦੇ ਤੌਰ 'ਤੇ ਜਾਣਗੇ।

ਸੰਸਦ ਮੈਂਬਰ ਪੁਸ਼ਪਨਾਥਨ ਵਿਲਸਨ ਨੇ ਮੁੱਖ ਮੰਤਰੀ ਨਿਵਾਸ ਪਹੁੰਚ ਕੇ ਤਾਮਿਲਨਾਡੂ ਦੇ ਮੁੱਖ ਮੰਤਰੀ ਐਮ.ਕੇ. ਸਟਾਲਿਨ ਵੱਲੋਂ ਸੱਦਾ ਦਿੱਤਾ ਹੈ। 'ਮੁੱਖ ਮੰਤਰੀ ਨਾਸ਼ਤਾ ਯੋਜਨਾ' 2022 ਵਿੱਚ ਤਾਮਿਲਨਾਡੂ ਵਿੱਚ ਸ਼ੁਰੂ ਕੀਤੀ ਗਈ ਸੀ। ਇਸ ਦੇ ਤਹਿਤ ਪ੍ਰਾਇਮਰੀ ਸਕੂਲ ਦੇ ਬੱਚਿਆਂ ਨੂੰ ਪੌਸ਼ਟਿਕ ਨਾਸ਼ਤਾ ਪ੍ਰਦਾਨ ਕੀਤਾ ਜਾਂਦਾ ਹੈ।