Punjab News : ਪੰਜਾਬ ਸਰਕਾਰ ਇੱਕ ਦਹਾਕੇ ਤੋਂ ਸਕੂਲ ਸਿੱਖਿਆ ਵਿਭਾਗ ਵਿੱਚ ਠੇਕੇ 'ਤੇ ਕੰਮ ਕਰ ਰਹੇ ਸਿੱਖਿਆ ਪ੍ਰੋਵਾਈਡਰ, ਆਈ. ਈ, ਈ.ਜੀ.ਐਸ, ਐਸ. ਟੀ. ਆਰ, ਏ.ਆਈ. ਈ, ਅਤੇ ਸਪੈਸ਼ਲ ਇਨਕਲੂਸਿਵ ਟੀਚਰਾਂ ਦੀਆਂ ਸੇਵਾਵਾਂ ਨੂੰ ਰੈਗੂਲਰ ਕਰਨ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਇਸ ਸਬੰਧੀ 28 ਜੁਲਾਈ ਨੂੰ ਚੰਡੀਗੜ੍ਹ ਵਿਖੇ ਵਿਸ਼ੇਸ਼ ਸਮਾਗਮ ਕਰਵਾਇਆ ਜਾਵੇਗਾ ਅਤੇ ਜਿਸ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕਰਨਗੇ। 

 

ਉਨ੍ਹਾਂ ਕਿਹਾ ਕਿ ਇਸ ਮੌਕੇ ਮੁੱਖ ਮੰਤਰੀ ਠੇਕੇ 'ਤੇ ਕੰਮ ਕਰ ਰਹੇ ਇਨ੍ਹਾਂ 12,500 ਅਧਿਆਪਕਾਂ ਨੂੰ ਸਰਵਿਸ ਰੈਗੂਲਰਾਈਜ਼ੇਸ਼ਨ ਲੈਟਰ ਸੌਂਪਣਗੇ ਅਤੇ ਇਹ ਸਮਾਗਮ ਸੂਬੇ ਭਰ ਦੇ ਸਕੂਲਾਂ ਵਿੱਚ ਵੀ ਇੱਕੋ ਸਮੇਂ ਕਰਵਾਏ ਜਾਣਗੇ। ਕੈਬਨਿਟ ਮੰਤਰੀ ਨੇ ਅੱਗੇ ਕਿਹਾ ਕਿ ਇਹਨਾਂ ਅਧਿਆਪਕਾਂ ਦੀਆਂ ਸੇਵਾਵਾਂ ਨੂੰ ਰੈਗੂਲਰ ਕਰਨ ਸਬੰਧੀ ਸਾਡੀ ਸਰਕਾਰ ਨੇ ਵਾਅਦਾ ਕੀਤਾ ਸੀ ,ਜਿਸ ਨੂੰ ਹੁਣ ਪੂਰਾ ਕੀਤਾ ਜਾ ਰਿਹਾ ਹੈ।

ਉਨ੍ਹਾਂ ਦੱਸਿਆ ਕਿ ਅਧਿਆਪਕਾਂ ਵੱਲੋਂ ਦਹਾਕਿਆਂ ਤੋਂ ਨਿਭਾਈਆਂ ਜਾ ਰਹੀਆਂ ਸੇਵਾਵਾਂ ਦੀ ਸ਼ਲਾਘਾ ਕਰਨ ਲਈ ਹਰੇਕ ਸਕੂਲ ਵਿੱਚ ਵਿਸ਼ੇਸ਼ ਪ੍ਰੋਗਰਾਮ ਕਰਵਾਏ ਜਾਣਗੇ, ਜਿਸ ਵਿੱਚ ਪ੍ਰਿੰਸੀਪਲ, ਸਕੂਲ ਕਮੇਟੀਆਂ ਦੇ ਮੈਂਬਰ, ਪੰਚਾਇਤਾਂ ਅਤੇ ਸ਼ਹਿਰੀ ਸੰਸਥਾਵਾਂ ਦੇ ਪ੍ਰਤੀਨਿਧਾਂ ਸਮੇਤ ਸਿੱਖਿਆ ਅਧਿਕਾਰੀਆਂ ਤੇ ਵਿਧਾਇਕ ਸ਼ਾਮਲ ਹੋਣਗੇ। ਹਰਜੋਤ ਸਿੰਘ ਬੈਂਸ ਨੇ ਪੱਕੇ ਹੋਣ ਵਾਲੇ ਸਾਰੇ ਅਧਿਆਪਕਾਂ ਨੂੰ ਵਧਾਈ ਦਿੰਦਿਆਂ ਕਿਹਾ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਦੇ ਲੋਕਾਂ ਨਾਲ ਕੀਤੇ ਗਏ ਹਰ ਵਾਅਦੇ ਨੂੰ ਨਿਭਾ ਰਹੀ ਹੈ।

 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।



 


 



 ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ


Iphone ਲਈ ਕਲਿਕ ਕਰੋ