Punjab News: ਅੱਜ ਮੁੰਡੇ ਕੁੜੀਆਂ ਨੂੰ ਮਿਲੇਗਾ ਰੋਜ਼ਗਾਰ, CM ਭਗਵੰਤ ਮਾਨ ਵੰਡਣ ਜਾ ਰਹੇ ਨੌਕਰੀਆਂ
CM Bhagwant Mann: ਮੁੱਖ ਮੰਤਰੀ ਦਾ ਦਾਅਵਾ ਹੈ ਕਿ ਪੰਜਾਬੀ ਨੌਜਵਾਨ ਵਿਦੇਸ਼ਾਂ ਨੂੰ ਜਾਣ ਦੀ ਬਜਾਏ, ਪੰਜਾਬ ’ਚ ਰਹਿ ਕੇ ਹੀ ਨੌਕਰੀ ਕਰਨ ਨੂੰ ਤਰਜੀਹ ਦੇ ਰਹੇ ਹਨ। ਕਿਉਂਕਿ ਆਮ ਆਦਮੀ ਪਾਰਟੀ ਦੀ ਸਰਕਾਰ ਦੌਰਾਨ ਬਿਨਾਂ ਕਿਸੇ ਰਿਸ਼ਵਤ
CM Bhagwant Mann: ਮੁੱਖ ਮੰਤਰੀ ਭਗਵੰਤ ਮਾਨ ਅੱਜ ਮਿਸ਼ਨ ਰੋਜ਼ਗਾਰ ਤਹਿਤ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਵੰਡਣ ਜਾ ਰਹੇ ਹਨ। ਅੱਜ ਰੱਖੇ ਗਏ ਸਮਾਗਮ ਵਿੱਚ ਨਵ ਨਿਯੁਕਤ 293 ਨੌਜਵਾਨਾਂ ਨੂੰ ਜੁਆਇਨਿੰਗ ਲੈਟਰ ਦਿੱਤੇ ਜਾਣ।
ਵੱਖ-ਵੱਖ ਵਿਭਾਗਾਂ ਦੇ ਨਵ ਨਿਯੁਕਤ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਮਿਲਣਗੇ। ਨਿਯੁਕਤੀ ਪੱਤਰ ਵੰਡ ਸਮਾਗਮ ਚੰਡੀਗੜ੍ਹ ਦੇ ਮਿਊਂਸਪਲ ਭਵਨ ਵਿਖੇ ਦੁਪਹਿਰ 12 ਵਜੇ ਹੋਵੇਗਾ।
ਪੰਜਾਬ ਸਰਕਾਰ ਦਾਅਵਾ ਕਰ ਚੁੱਕੀ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਹੁਣ ਤੱਕ 44,667 ਸਰਕਾਰੀ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ। ਪੰਜਾਬ ਵਿੱਚ ਨੌਕਰੀਆਂ ਮਿਲਣ ਕਾਰਨ ਸੂਬੇ ਦੇ ਨੌਜਵਾਨਾਂ ਦਾ ਵਿਦੇਸ਼ ਜਾਣ ਵਾਲਾ ਭੂਤ ਵੀ ਨਿਕਲ ਗਿਆ ਹੈ।
ਮੁੱਖ ਮੰਤਰੀ ਦਾ ਦਾਅਵਾ ਹੈ ਕਿ ਪੰਜਾਬੀ ਨੌਜਵਾਨ ਵਿਦੇਸ਼ਾਂ ਨੂੰ ਜਾਣ ਦੀ ਬਜਾਏ, ਪੰਜਾਬ ’ਚ ਰਹਿ ਕੇ ਹੀ ਨੌਕਰੀ ਕਰਨ ਨੂੰ ਤਰਜੀਹ ਦੇ ਰਹੇ ਹਨ। ਕਿਉਂਕਿ ਆਮ ਆਦਮੀ ਪਾਰਟੀ ਦੀ ਸਰਕਾਰ ਦੌਰਾਨ ਬਿਨਾਂ ਕਿਸੇ ਰਿਸ਼ਵਤ ਅਤੇ ਸਿਫਾਰਸ਼ ਦੇ ਆਮ ਘਰਾਂ ਦੇ ਬੱਚਿਆਂ ਨੂੰ ਨੌਕਰੀਆਂ ਦਿੱਤੀਆਂ ਜਾ ਰਹੀਆਂ ਹਨ।
ਉਨ੍ਹਾਂ ਦਾ ਮੰਨਣਾ ਹੈ ਕਿ ਕੋਈ ਵੀ ਨੌਜਵਾਨ ਆਪਣੇ ਪੁਰਖਿਆਂ ਦੀ ਧਰਤੀ ਤੋਂ ਦੂਰ ਨਹੀਂ ਜਾਣਾ ਚਾਹੁੰਦਾ। ਦਰਅਸਲ ਨੌਜਵਾਨ ਪੀੜ੍ਹੀ ਪਹਿਲੀਆਂ ਸਰਕਾਰਾਂ ਤੋਂ ਦੁਖੀ ਹੋ ਰੋਜ਼ਗਾਰ ਦੀ ਭਾਲ਼ ’ਚ ਆਪਣਾ ਘਰ-ਬਾਰ ਛੱਡ ਰਹੇ ਸਨ। ਹੁਣ ਮਾਨ ਸਰਕਾਰ ਦੀ ਅਗਵਾਈ ’ਚ ਲਗਾਤਾਰ ਅਸਾਮੀਆਂ ਕੱਢੀਆਂ ਜਾ ਰਹੀਆਂ ਹਨ ਅਤੇ ਭਰਤੀਆਂ ਕੀਤੀਆਂ ਜਾ ਰਹੀਆਂ ਹਨ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ -
https://whatsapp.com/channel/0029Va7Nrx00VycFFzHrt01l.
Join Our Official Telegram Channel: https://t.me/abpsanjhaofficial
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ