ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਅੱਜ ਕੇਂਦਰੀ ਜਲ ਸ਼ਕਤੀ ਮੰਤਰੀ ਗਜੇਂਦਰ ਸ਼ੇਖ਼ਾਵਤ ਨਾਲ ਮੀਟਿੰਗ ਕਰਨਗੇ। ਇਸ ਮੀਟਿੰਗ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਦੇ ਪ੍ਰਦੂਸ਼ਿਤ ਪਾਣੀਆਂ ਨੂੰ ਸ਼ੁੱਧ ਕਰਨ ਬਾਰੇ ਚਰਚਾ ਕਰਕੇ ਪੰਜਾਬ ਦਾ ਪੱਖ ਰੱਖਣਗੇ। ਇਹ ਜਾਣਕਾਰੀ ਸੀਐਮ ਭਗਵੰਤ ਮਾਨ ਨੇ ਖੁਦ ਟਵੀਟ ਕਰਕੇ ਦਿੱਤੀ ਹੈ।

ਸੀਐਮ ਭਗਵੰਤ ਮਾਨ ਨੇ ਵਟੀਟ ਕਰਦਿਆਂ ਲਿਖਿਆ, ਅੱਜ ਦਿੱਲੀ ਵਿਖੇ ਮਾਣਯੋਗ ਜਲ ਸ਼ਕਤੀ ਮੰਤਰੀ ਸ੍ਰੀ ਗਜੇਂਦਰ ਸ਼ੇਖ਼ਾਵਤ ਜੀ ਨਾਲ ਮੀਟਿੰਗ..ਪੰਜਾਬ ਦੇ ਪ੍ਰਦੂਸ਼ਿਤ ਪਾਣੀਆਂ ਨੂੰ ਸ਼ੁੱਧ ਕਰਨ ਬਾਰੇ ਵਿਸਥਾਰ ਵਿੱਚ ਚਰਚਾ ਕਰਕੇ ਪੰਜਾਬ ਦਾ ਪੱਖ ਰੱਖਾਂਗੇ।