ਪੜਚੋਲ ਕਰੋ

ਸੀਐਮ ਭਗਵੰਤ ਮਾਨ 29 ਸਤੰਬਰ ਨੂੰ ਕਰਨਗੇ ਬਠਿੰਡਾ ਦਿਹਾਤੀ ਓਲੰਪਿਕ ਖੇਡਾਂ ਦੀ ਸ਼ੁਰੂਆਤ

ਜ਼ਿਲ੍ਹਾ ਪ੍ਰਸਾਸ਼ਨ ਵੱਲੋਂ ਓਲੰਪਿਕ ਐਸੋਸ਼ੀਏਸ਼ਨ ਦੇ ਸਹਿਯੋਗ ਨਾਲ ਕਰਵਾਈਆਂ ਜਾ ਰਹੀਆਂ ਬਠਿੰਡਾ (ਦਿਹਾਤੀ) ਓਲੰਪਿਕ ਖੇਡਾਂ ਦੀ ਸ਼ੁਰੂਆਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 29 ਸਤੰਬਰ ਨੂੰ ਬਠਿੰਡਾ ਪਹੁੰਚ ਕੇ ਕੀਤੀ ਜਾਵੇਗੀ।

ਬਠਿੰਡਾ: ਜ਼ਿਲ੍ਹਾ ਪ੍ਰਸਾਸ਼ਨ ਵੱਲੋਂ ਓਲੰਪਿਕ ਐਸੋਸ਼ੀਏਸ਼ਨ ਦੇ ਸਹਿਯੋਗ ਨਾਲ ਕਰਵਾਈਆਂ ਜਾ ਰਹੀਆਂ ਬਠਿੰਡਾ (ਦਿਹਾਤੀ) ਓਲੰਪਿਕ ਖੇਡਾਂ ਦੀ ਸ਼ੁਰੂਆਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 29 ਸਤੰਬਰ ਨੂੰ ਬਠਿੰਡਾ ਪਹੁੰਚ ਕੇ ਕੀਤੀ ਜਾਵੇਗੀ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼ੋਕਤ ਅਹਿਮਦ ਪਰੇ ਨੇ ਬੈਠਕ ਦੀ ਪ੍ਰਧਾਨਗੀ ਕਰਦਿਆਂ ਸਾਂਝੀ ਕੀਤੀ। 

ਇਸ ਮੌਕੇ ਉਨ੍ਹਾਂ ਵੱਲੋਂ ਇਨ੍ਹਾਂ ਖੇਡਾਂ ਨੂੰ ਸੁਚਾਰੂ ਢੰਗ ਨਾਲ ਨੇਪਰੇ ਚੜ੍ਹਾਉਣ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਸੌਂਪੀਆਂ ਗਈਆਂ ਜਿੰਮੇਵਾਰੀਆਂ ਨੂੰ ਪੂਰੀ ਤਨਦੇਹੀ ਨਾਲ ਕਰਨ ਲਈ ਵੀ ਆਦੇਸ਼ ਦਿੱਤੇ ਗਏ। ਬੈਠਕ ਦੌਰਾਨ ਡਿਪਟੀ ਕਮਿਸ਼ਨਰ ਨੇ ਪ੍ਰਬੰਧਾਂ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਂਦਿਆਂ ਸਟੇਡੀਅਮ ਨੂੰ ਵੱਖ-ਵੱਖ ਬਲਾਕਾਂ ਵਿੱਚ ਵੰਡ ਕਰਨ, ਪੀਣ ਵਾਲੇ ਸਾਫ਼ ਪਾਣੀ, ਸਾਫ਼-ਸਫ਼ਾਈ, ਬੈਰੀਕੇਡਿੰਗ, ਖਿਡਾਰੀਆਂ ਅਤੇ ਪਬਲਿਕ ਦੇ ਬੈਠਣ ਲਈ ਢੁਕਵੇਂ ਪ੍ਰਬੰਧ ਕਰਨ, ਗੱਡੀਆਂ ਦੀ ਪਾਰਕਿੰਗ ਤੇ ਨਿਰਵਿਘਨ ਟਰੈਫ਼ਿਕ ਆਦਿ ਸਬੰਧੀ ਲੋੜੀਂਦੇ ਉਦੇਸ਼ ਵੀ ਦਿੱਤੇ।

ਇਸ ਮੌਕੇ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਦੱਸਿਆ ਕਿ ਬਠਿੰਡਾ (ਦਿਹਾਤੀ) ਓਲੰਪਿਕ ਖੇਡਾਂ ਦੇ ਪਿੰਡ ਅਤੇ ਬਲਾਕ ਪੱਧਰੀ ਮੁਕਾਬਲੇ ਪਹਿਲਾਂ ਹੀ ਕਰਵਾਏ ਜਾ ਚੁੱਕੇ ਹਨ।ਜਿਨ੍ਹਾਂ ਵਿੱਚੋਂ ਜੇਤੂ ਰਹੇ ਖਿਡਾਰੀਆਂ ਦੇ ਜ਼ਿਲ੍ਹਾ ਪੱਧਰੀ ਮੁਕਾਬਲੇ ਕਰਵਾਏ ਜਾਣਗੇ। ਇਹ ਮੁਕਾਬਲੇ 2 ਅਕਤੂਬਰ ਤੱਕ ਚੱਲਣਗੇ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਪੱਧਰ ਉੱਤੇ ਕਰਵਾਈਆਂ ਜਾਣ ਵਾਲੀਆਂ ਵੱਖ-ਵੱਖ ਤਰ੍ਹਾਂ ਦੀਆਂ ਖੇਡਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੰਦਿਆਂ ਦੱਸਿਆ ਕਿ ਏਜ਼ ਗਰੁੱਪ ਅੰਡਰ-19 ਅਤੇ ਸੀਨੀਅਰ ਗਰੁੱਪ 19 ਸਾਲ ਤੋਂ ਵੱਧ ਉਮਰ ਚ 100 ਮੀਟਰ, 200, 400 ਅਤੇ 1500 ਮੀਟਰ ਦੀ ਦੌੜ ਤੋਂ ਇਲਾਵਾ ਡਿਸਕਸ ਥ੍ਰੋ, ਗੋਲਾ ਸੁੱਟਣ ਤੇ ਬਾਲੀਬਾਲ ਦੀਆਂ ਖੇਡਾਂ ਸ਼ਾਮਲ ਹੋਣਗੀਆਂ। ਇਸੇ ਤਰ੍ਹਾਂ ਓਪਨ ਚ ਫੁੱਟਬਾਲ, ਹਾਕੀ, ਬਾਲੀਬਾਲ ਸੂਟਿੰਗ ਅਤੇ ਰੱਸਾ ਕੱਸੀ ਦੀਆਂ ਖੇਡਾਂ ਵੀ ਕਰਵਾਈਆਂ ਜਾਣਗੀਆਂ । ਇਨ੍ਹਾਂ ਖੇਡਾਂ ਚ ਜੇਤੂ ਰਹੇ ਖਿਡਾਰੀਆਂ ਅਤੇ ਟੀਮਾਂ ਨੂੰ 10 ਲੱਖ ਰੁਪਏ ਤੱਕ ਦੇ ਨਕਦ ਇਨਾਮ ਤੋਂ ਇਲਾਵਾ ਮੈਡਲ ਅਤੇ ਸਰਟੀਫ਼ਿਕੇਟ ਵੀ ਦਿੱਤੇ ਜਾਣਗੇ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਨ੍ਹਾਂ ਖੇਡਾਂ ਦੌਰਾਨ ਜ਼ਿਲ੍ਹਾ ਪੱਧਰ ਤੇ ਹਾਕੀ, ਫੁੱਟਬਾਲ ਅਤੇ ਵਾਲੀਵਾਲ 'ਚ ਪਹਿਲੇ ਅਤੇ ਦੂਸਰੇ ਸਥਾਨ ਤੇ ਰਹਿਣ ਵਾਲੀਆਂ ਟੀਮਾਂ ਨੂੰ ਕ੍ਰਮਵਾਰ 31000 ਅਤੇ 21000 ਰੁਪਏ ਨਕਦ ਇਨਾਮ ਤੋਂ ਇਲਾਵਾ ਟੀਮ ਖਿਡਾਰੀਆਂ ਨੂੰ ਮੈਡਲ ਅਤੇ ਸਰਟੀਫ਼ਿਕੇਟ ਦੇ ਕੇ ਸਨਮਾਨਿਤ ਕੀਤਾ ਜਾਵੇਗਾ। ਇਸੇ ਤਰ੍ਹਾਂ ਹੀ ਐਥਲੈਟਿਕਸ ਵਿੱਚ ਜੇਤੂ ਖਿਡਾਰੀਆਂ ਵਿੱਚ ਪਹਿਲੇ ਸਥਾਨ ਤੇ ਰਹਿਣ ਵਾਲੇ ਖਿਡਾਰੀ ਨੂੰ 5100 ਰੁਪਏ, ਦੂਜੇ ਸਥਾਨ ਵਾਲੇ ਨੂੰ 3100 ਰੁਪਏ ਅਤੇ ਤੀਜੇ ਸਥਾਨ ਵਾਲੇ ਖਿਡਾਰੀ ਨੂੰ 2100 ਰੁਪਏ ਨਕਦ ਇਨਾਮ ਤੋਂ ਇਲਾਵਾ ਮੈਡਲ ਅਤੇ ਸਰਟੀਫ਼ਿਕੇਟ ਦਿੱਤੇ ਜਾਣਗੇ।   

ਟਾਪ ਹੈਡਲਾਈਨ

Punjab News: ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...
ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਸੁਲਤਾਨਪੁਰ ਲੋਧੀ 'ਚ ਚੌਲਾਂ ਦੀ ਮਿੱਲ 'ਚ ਵਾਪਰਿਆ ਭਿਆਨਕ ਹਾਦਸਾ, 25 ਫੁੱਟ ਡੂੰਘੇ ਟੋਏ 'ਚ ਡਿੱਗੇ ਮਜ਼ਦੂਰ
ਸੁਲਤਾਨਪੁਰ ਲੋਧੀ 'ਚ ਚੌਲਾਂ ਦੀ ਮਿੱਲ 'ਚ ਵਾਪਰਿਆ ਭਿਆਨਕ ਹਾਦਸਾ, 25 ਫੁੱਟ ਡੂੰਘੇ ਟੋਏ 'ਚ ਡਿੱਗੇ ਮਜ਼ਦੂਰ
ਬਰਨਾਲਾ 'ਚ ਡਿਊਟੀ ਦੌਰਾਨ ਅਗਨੀਵੀਰ ਫੌਜੀ ਹੋਇਆ ਸ਼ਹੀਦ! ਪਰਿਵਾਰ 'ਚ ਸੋਗ ਦੀ ਲਹਿਰ; 3 ਸਾਲ ਪਹਿਲਾਂ ਹੋਇਆ ਸੀ ਭਰਤੀ
ਬਰਨਾਲਾ 'ਚ ਡਿਊਟੀ ਦੌਰਾਨ ਅਗਨੀਵੀਰ ਫੌਜੀ ਹੋਇਆ ਸ਼ਹੀਦ! ਪਰਿਵਾਰ 'ਚ ਸੋਗ ਦੀ ਲਹਿਰ; 3 ਸਾਲ ਪਹਿਲਾਂ ਹੋਇਆ ਸੀ ਭਰਤੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
Embed widget