Punjab News : ਮੁੱਖ ਮੰਤਰੀ ਭਗਵੰਤ ਮਾਨ ਸਰਕਾਰੀ ਸਕੂਲਾਂ ਦੇ 72 ਪ੍ਰਿੰਸੀਪਲਾਂ ਦੇ ਤੀਜੇ ਅਤੇ ਚੌਥੇ ਬੈਚ ਨੂੰ ਸਿੰਘਾਪੁਰ ਦੇ ਪਿ੍ਰੰਸੀਪਲਜ਼ ਅਕੈਡਮੀ ਵਿਖੇ ਟਰੇਨਿੰਗ ਹਾਸਲ ਕਰਨ ਲਈ 22 ਜੁਲਾਈ 2023 ਨੂੰ ਰਵਾਨਾ ਕਰਨਗੇ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸੂਬੇ ਦੇ 66 ਪ੍ਰਿੰਸੀਪਲ ਪਹਿਲਾਂ ਹੀ 2 ਬੈਚਾਂ ਵਿੱਚ ਇਹ ਟਰੇਨਿੰਗ ਹਾਸਲ ਕਰ ਚੁੱਕੇ ਹਨ ਅਤੇ ਹੁਣ ਤੀਸਰੇ ਅਤੇ ਚੌਥੇ ਬੈਚ ਦੇ 72 ਪ੍ਰਿੰਸੀਪਲਾਂ ਨੂੰ ਸਿੰਘਾਪੁਰ ਵਿਖੇ ਟਰੇਨਿੰਗ ਹਾਸਲ ਕਰਨ ਲਈ ਭੇਜਿਆ ਜਾ ਰਿਹਾ ਹੈ।

 ਬੈਂਸ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲ ਸਿੱਖਿਆ ਨੂੰ ਮਜ਼ਬੂਤ ਬਣਾਉਣ ਦੀ ਦਿਸ਼ਾ ਵਿੱਚ ਕਈ ਉਪਰਾਲੇ ਕੀਤੇ ਜਾ ਰਹੇ ਹਨ ਜਿੰਨ੍ਹਾਂ ਵਿੱਚੋਂ ਇੱਕ ਪ੍ਰਿੰਸੀਪਲਾਂ ਨੂੰ ਦੁਨੀਆਂ ਦੀ ਨਾਮੀ ਸੰਸਥਾ ਤੋਂ ਟਰੇਨਿੰਗ ਦਿਵਾਉਣ ਵੀ ਹੈ। ਉਹਨਾਂ ਦੱਸਿਆ ਕਿ ਇਸ ਤੋਂ ਪਹਿਲਾਂ ਦੋ ਬੈਚ ਸਿੰਘਾਪੁਰ ਜਾ ਚੁੱਕੇ ਹਨ ਅਤੇ ਭਵਿੱਖ ਵਿੱਚ ਦੋ ਬੈਚ ਹੋਰ ਭੇਜਣ ਦੀ ਵੀ ਤਜਵੀਜ਼ ਹੈ।


ਦੱਸ ਦੇਈਏ ਕਿ ਇਸ ਤੋਂ ਪਹਿਲਾਂ  ਪੰਜਾਬ ਸਰਕਾਰ ਵੱਲੋਂ 4 ਮਾਰਚ ਨੂੰ ਪੰਜਾਬ ਦੇ ਸਰਕਾਰੀ ਸਕੂਲਾਂ ਦੇ 30 ਪ੍ਰਿੰਸੀਪਲ ਸਿੰਗਾਪੁਰ ਟਰੇਨਿੰਗ ਲਈ ਭੇਜੇ ਗਏ ਸੀ , ਜਦਕਿ ਉਸ ਤੋਂ ਵੀ ਪਹਿਲਾਂ 36 ਪ੍ਰਿੰਸੀਪਲ ਟ੍ਰੇਨਿੰਗ ਲਈ ਸਿੰਗਾਪੁਰ ਭੇਜੇ ਗਏ ਸਨ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ 36 ਪ੍ਰਿੰਸੀਪਲਾਂ ਨੂੰ ਸਿੰਗਾਪਰ ਟ੍ਰੇਨਿੰਗ ਲਈ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਸੀ। ਰਵਾਨਗੀ ਤੋਂ ਪਹਿਲਾਂ ਮੁੱਖ ਮੰਤਰੀ ਵੱਲੋਂ ਸਾਰੇ ਪਿੰਸੀਪਲਾਂ ਨਾਲ ਇਕੱਲੇ-ਕੱਲੇ ਪ੍ਰਿੰਸੀਪਲ ਨਾਲ ਜਾਣ ਪਛਾਣ ਕੀਤੀ ਗਈ ਸੀ। 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।



 


 



 ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ


Iphone ਲਈ ਕਲਿਕ ਕਰੋ