ਭਲਕੇ CM ਮਾਨ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕਰਨਗੇ ਮੁਲਾਕਾਤ, ਅਜਨਾਲਾ ਕਾਂਡ ਸਬੰਧੀ ਹੋ ਸਕਦੀ ਚਰਚਾ
Bhagwant mann will meet with amit shah: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਭਲਕੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਨਗੇ।

Bhagwant mann will meet with amit shah: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਭਲਕੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਨਗੇ। ਸੀਐਮ ਮਾਨ ਭਲਕੇ ਦਿੱਲੀ ਵਿਖੇ ਗ੍ਰਹਿ ਮੰਤਰੀ ਨਾਲ ਮੁਲਾਕਾਤ ਕਰਨਗੇ।
ਦੱਸ ਦਈਏ ਕਿ ਤਿੰਨ ਮਾਰਚ ਨੂੰ ਪੰਜਾਬ ਦਾ ਬਜਟ ਇਜਲਾਸ ਸ਼ੁਰੂ ਹੋਣ ਜਾ ਰਿਹਾ ਹੈ, ਇਸ ਤੋਂ ਪਹਿਲਾਂ ਹੀ ਮੁੱਖ ਮੰਤਰੀ ਭਗਵੰਤ ਮਾਨ ਦੇਸ਼ ਦੇ ਗ੍ਰਹਿ ਮੰਤਰੀ ਨਾਲ ਅਹਿਮ ਮੀਟਿੰਗ ਕਰਨਗੇ।
ਉੱਥੇ ਹੀ ਸੂਤਰਾਂ ਤੋਂ ਜਾਣਕਾਰੀ ਮਿਲੀ ਹੈ ਕਿ ਭਲਕੇ ਹੋਣ ਵਾਲੀ ਮੁਲਾਕਾਤ ਵਿੱਚ ਅਜਨਾਲਾ ਕਾਂਡ ਸਬੰਧੀ ਵੀ ਗੱਲਬਾਤ ਹੋ ਸਕਦੀ ਹੈ। ਅਜਨਾਲਾ ਕਾਂਡ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਦੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਪਹਿਲੀ ਮੁਲਾਕਾਤ ਹੈ। ਇਸ ਦੇ ਨਾਲ ਹੀ ਕੇਂਦਰ ਵਲੋਂ ਪੰਜਾਬ ਦੇ ਸਾਰੇ ਘਟਨਾਕ੍ਰਮ‘ਤੇ ਨਜ਼ਰ ਰੱਖੀ ਜਾ ਰਹੀ ਹੈ।
ਇਹ ਵੀ ਪੜ੍ਹੋ: Punjab News : ਮੀਤ ਹੇਅਰ ਵੱਲੋਂ ਸੂਬੇ ਦੀਆਂ ਯੂਥ ਕਲੱਬਾਂ ਨੂੰ ਮੁੜ ਸੁਰਜੀਤ ਕਰਨ ਦਾ ਸੱਦਾ






















