ਪੜਚੋਲ ਕਰੋ

Punjab Cabinet Reshuffle: ਸੀਐਮ ਭਗਵੰਤ ਮਾਨ ਕਰਨਗੇ ਕੈਬਨਿਟ 'ਚ ਫੇਰਬਦਲ? ਹੁਣ ਇਨ੍ਹਾਂ ਦਾ ਲੱਗ ਸਕਦੈ ਦਾਅ

Punjab Cabinet Reshuffle:ਪੰਜਾਬ ਦੇ ਮੰਤਰੀ ਮੰਡਲ ਵਿੱਚ ਫੇਰਬਦਲ ਦਾ ਮਾਮਲਾ ਕਾਫੀ ਸਮੇਂ ਤੋਂ ਲਟਕਦਾ ਆ ਰਿਹਾ ਹੈ। ਇਸ ਦੀ ਕਈ ਵਾਰ ਚਰਚਾ ਹੋਈ ਪਰ ਦਿੱਲੀ ਨਗਰ ਨਿਗਮ ਤੇ ਹਿਮਾਚਲ ਪ੍ਰਦੇਸ਼-ਗੁਜਰਾਤ ਦੀਆਂ ਵਿਧਾਨ ਸਭਾ ਚੋਣਾਂ ਕਰਕੇ ...

Punjab Cabinet Reshuffle: ਦਿੱਲੀ ਨਗਰ ਨਿਗਮ ਤੇ ਹਿਮਾਚਲ ਪ੍ਰਦੇਸ਼-ਗੁਜਰਾਤ ਦੀਆਂ ਵਿਧਾਨ ਸਭਾ ਚੋਣਾਂ ਦਾ ਕੰਮ ਮੁਕਾ ਕੇ ਹੁਣ ਆਮ ਆਦਮੀ ਪਾਰਟੀ ਦੀ ਹਾਈਕਮਾਨ ਪੰਜਾਬ ਦੇ ਮੰਤਰੀ ਮੰਡਲ ਵਿੱਚ ਫੇਰਬਦਲ ਦੀ ਪਲਾਨਿੰਗ ਕਰਨ ਲੱਗੀ ਹੈ। ਪੰਜਾਬ ਦੇ ਮੰਤਰੀ ਮੰਡਲ ਵਿੱਚ ਫੇਰਬਦਲ ਦਾ ਮਾਮਲਾ ਕਾਫੀ ਸਮੇਂ ਤੋਂ ਲਟਕਦਾ ਆ ਰਿਹਾ ਹੈ। ਇਸ ਦੀ ਕਈ ਵਾਰ ਚਰਚਾ ਹੋਈ ਪਰ ਦਿੱਲੀ ਨਗਰ ਨਿਗਮ ਤੇ ਹਿਮਾਚਲ ਪ੍ਰਦੇਸ਼-ਗੁਜਰਾਤ ਦੀਆਂ ਵਿਧਾਨ ਸਭਾ ਚੋਣਾਂ ਕਰਕੇ ਇਹ ਮਸਲਾ ਟਲਦਾ ਰਿਹਾ। 

ਹੁਣ ਫਿਰ ਮੀਡੀਆ ਵਿੱਚ ਚਰਚਾ ਹੈ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ (ਆਪ) ਵੱਲੋਂ ਸਾਢੇ 8 ਮਹੀਨੇ ਬਾਅਦ ਮੰਤਰੀ ਮੰਡਲ ਵਿੱਚ ਫੇਰਬਦਲ ਦੀ ਤਿਆਰੀ ਕੀਤੀ ਜਾ ਰਹੀ ਹੈ। ਸੂਤਰਾਂ ਦਾ ਕਹਿਣਾ ਹੈ ਕਿ ਇਸ ਵਿੱਚ ਕੈਬਨਿਟ ਮੰਤਰ ਫੌਜਾ ਸਿੰਘ ਸਰਾਰੀ ਸਣੇ ਕਈ ਹੋਰ ਵਜ਼ੀਰਾਂ ਦੀ ਛੁੱਟੀ ਹੋ ਸਕਦੀ ਹੈ। ਮੰਤਰੀ ਮੰਡਲ ਵਿੱਚ ਇਹ ਬਦਲਾਅ ਦਸੰਬਰ ਦੇ ਅਖੀਰ ਤੱਕ ਹੋ ਸਕਦਾ ਹੈ। ਉਂਝ ਆਮ ਆਦਮੀ ਪਾਰਟੀ ਜਾਂ ਸਰਕਾਰ ਦੇ ਕਿਸੇ ਨੁਮਾਇੰਦੇ ਨੇ ਇਸ ਦੀ ਕੋਈ ਪੁਸ਼ਟੀ ਨਹੀਂ ਕੀਤੀ।

ਸੂਤਰਾਂ ਮੁਤਾਬਕ ‘ਆਪ’ ਦੀ ਹਾਈਕਮਾਨ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਮੰਤਰੀ ਮੰਡਲ ਦੇ ਨਵੇਂ ਚਿਹਰਿਆਂ ਲਈ ਆਪਣੇ ਸਹਾਲਕਾਰਾਂ ਨਾਲ ਗੱਲਬਾਤ ਕੀਤੀ ਜਾ ਰਹੀ ਹੈ। ਇਸ ਵਾਰ ਵਿਧਾਨ ਸਭਾ ਚੋਣਾਂ ਵਿੱਚ ਸੂਬੇ ਦੇ ਵੱਡੇ ਥੰਮ੍ਹ ਡੇਗਣ ਵਾਲੇ ਜਾਂ ਗੁਜਰਾਤ ਚੋਣਾਂ ਵਿੱਚ ਪਾਰਟੀ ਲਈ ਵਧੀਆ ਕੰਮ ਕਰਨ ਵਾਲੇ ਵਿਧਾਇਕਾਂ ਨੂੰ ਕੈਬਨਿਟ ਵਿੱਚ ਥਾਂ ਮਿਲ ਸਕਦੀ ਹੈ। 

ਪੰਜਾਬ ਵਿੱਚ ਗੁਰਮੀਤ ਸਿੰਘ ਖੁੱਡੀਆਂ ਨੇ 5 ਵਾਰ ਮੁੱਖ ਮੰਤਰੀ ਰਹੇ ਪ੍ਰਕਾਸ਼ ਸਿੰਘ ਬਾਦਲ ਨੂੰ ਹਰਾਇਆ ਸੀ। ਇਸੇ ਤਰ੍ਹਾਂ ਅਜੀਤ ਪਾਲ ਸਿੰਘ ਕੋਹਲੀ ਨੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਜਦਕਿ ਲਾਭ ਸਿੰਘ ਉਗੋਕੇ ਤੇ ਡਾ. ਚਰਨਜੀਤ ਸਿੰਘ ਨੇ ਤਤਕਾਲੀ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਕ੍ਰਮਵਾਰ ਭਦੌੜ ਅਤੇ ਚਮਕੌਰ ਸਾਹਿਬ ਹਲਕਿਆਂ ਤੋਂ ਹਰਾਇਆ ਸੀ। 

ਇਨ੍ਹਾਂ ਤੋਂ ਇਲਾਵਾ ਡਾ. ਜੀਵਨ ਜੋਤ ਕੌਰ ਨੇ ਅੰਮ੍ਰਿਤਸਰ (ਪੂਰਬੀ) ਤੋਂ ਨਵਜੋਤ ਸਿੰਘ ਸਿੱਧੂ ਤੇ ਬਿਕਰਮ ਸਿੰਘ ਮਜੀਠੀਆ ਨੂੰ, ਜਗਦੀਪ ਸਿੰਘ ਗੋਲਡੀ ਕੰਬੋਜ ਹਲਕਾ ਜਲਾਲਾਬਾਦ ਤੋਂ ਸੁਖਬੀਰ ਸਿੰਘ ਬਾਦਲ ਨੂੰ ਹਰਾਇਆ ਸੀ। ‘ਆਪ’ ਸਰਕਾਰ ਨੇ ਭ੍ਰਿਸ਼ਟਾਚਾਰ ਦੇ ਦੋਸ਼ਾਂ ਵਿੱਚ ਘਿਰੇ ਤਤਕਾਲੀ ਸਿਹਤ ਮੰਤਰੀ ਵਿਜੈ ਸਿੰਗਲਾ ਨੂੰ ਕੈਬਨਿਟ ਵਿੱਚੋਂ ਬਾਹਰ ਕਰ ਦਿੱਤਾ ਸੀ ਜਦਕਿ ਪੰਜਾਬ ਦੇ ਫੂਡ ਪ੍ਰੋਸੈਸਿੰਗ ਅਤੇ ਬਾਗਬਾਨੀ ਮੰਤਰੀ ਫੌਜਾ ਸਿੰਘ ਸਰਾਰੀ ਦੇ ਆਡੀਓ ਕਲਿੱਪ ਵਾਇਰਲ ਹੋਣ ਤੋਂ ਬਾਅਦ ਸ਼ੁਰੂ ਹੋਈ ਮੁਸ਼ਕਲਾਂ ਘਟਣ ਦਾ ਨਾਮ ਨਹੀਂ ਲੈ ਰਹੀਆਂ। 

ਵਿਰੋਧੀ ਧਿਰ ਵੱਲੋਂ ਸਰਾਰੀ ਦੀ ਨਿਯੁਕਤੀ ਬਾਰੇ ਲਗਾਤਾਰ ਸਵਾਲ ਚੁੱਕੇ ਜਾ ਰਹੇ ਹਨ। ਇਸੇ ਕਰਕੇ ‘ਆਪ’ ਨੇ ਕੈਬਨਿਟ ਮੰਤਰੀ ਸਰਾਰੀ ਨੂੰ ਸਤੰਬਰ ਮਹੀਨੇ ਦੇ ਅਖੀਰ ਵਿੱਚ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਸੀ, ਪਰ ਹਾਲੇ ਤੱਕ ਉਸ ਦਾ ਕੋਈ ਜਵਾਬ ਨਹੀਂ ਦਿੱਤਾ। ਕੈਬਨਿਟ ਮੰਤਰੀ ਦੇ ਅਜਿਹੇ ਰਵੱਈਏ ਨੂੰ ਵੇਖਦਿਆਂ ਪਾਰਟੀ ਜਲਦ ਕਾਰਵਾਈ ਕਰਨ ਦੀ ਤਿਆਰੀ ਕਰ ਰਹੀ ਹੈ।

ਟਾਪ ਹੈਡਲਾਈਨ

Parvinder Jhota Case : ਮਾਨਸਾ ਧਰਨੇ ’ਚ ਪਹੁੰਚੇ ਗਾਇਕ ਬੱਬੂ ਮਾਨ ,ਪਰਿਵਾਰ ਨਾਲ ਕੀਤਾ ਦੁੱਖ ਦਾ ਪ੍ਰਗਟਾਵਾ
Parvinder Jhota Case : ਮਾਨਸਾ ਧਰਨੇ ’ਚ ਪਹੁੰਚੇ ਗਾਇਕ ਬੱਬੂ ਮਾਨ ,ਪਰਿਵਾਰ ਨਾਲ ਕੀਤਾ ਦੁੱਖ ਦਾ ਪ੍ਰਗਟਾਵਾ
School Holiday : ਇਸ ਜਗ੍ਹਾ 3 ਦਿਨ ਸਕੂਲ-ਕਾਲਜ ਰਹਿਣਗੇ ਬੰਦ, ਸਰਕਾਰੀ ਦਫ਼ਤਰਾਂ ਦੀ ਛੁੱਟੀ ਬਾਰੇ ਵੀ ਵੱਡਾ ਐਲਾਨ
School Holiday : ਇਸ ਜਗ੍ਹਾ 3 ਦਿਨ ਸਕੂਲ-ਕਾਲਜ ਰਹਿਣਗੇ ਬੰਦ, ਸਰਕਾਰੀ ਦਫ਼ਤਰਾਂ ਦੀ ਛੁੱਟੀ ਬਾਰੇ ਵੀ ਵੱਡਾ ਐਲਾਨ
Punjab Police ਦੇ ਹੈੱਡ ਕਾਂਸਟੇਬਲ ਕੋਲੋਂ 25 ਕਿਲੋ ਹੈਰੋਇਨ ਬਰਾਮਦ,  ਮਾਮਲੇ ’ਚ ਨਵਾਂ ਖੁਲਾਸਾ!
Punjab Police ਦੇ ਹੈੱਡ ਕਾਂਸਟੇਬਲ ਕੋਲੋਂ 25 ਕਿਲੋ ਹੈਰੋਇਨ ਬਰਾਮਦ,  ਮਾਮਲੇ ’ਚ ਨਵਾਂ ਖੁਲਾਸਾ!
Punjab Congress: ਪੰਜਾਬ ਕਾਂਗਰਸ ਨੇ ਚੋਣਾਂ ਦੀ ਖਿੱਚੀ ਤਿਆਰੀ, ਹੁਣ 6 ਨਵੇਂ ਆਬਜ਼ਰਵਰਾਂ ਦਾ ਕੀਤਾ ਐਲਾਨ...
Punjab Congress: ਪੰਜਾਬ ਕਾਂਗਰਸ ਨੇ ਚੋਣਾਂ ਦੀ ਖਿੱਚੀ ਤਿਆਰੀ, ਹੁਣ 6 ਨਵੇਂ ਆਬਜ਼ਰਵਰਾਂ ਦਾ ਕੀਤਾ ਐਲਾਨ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sangrur 'ਚ ਵੱਡਾ ਸੜਕ ਹਾਦਸਾ, ਤੇਜ਼ ਰਫ਼ਤਾਰ ਕਾਰ ਨੇ ਮਨਰੇਗਾ ਮਜ਼ਦੂਰਾਂ ਨੂੰ ਦਰੜਿਆ, 8 ਲੋਕਾਂ ਦੀ ਮੌਤ 
Sangrur 'ਚ ਵੱਡਾ ਸੜਕ ਹਾਦਸਾ, ਤੇਜ਼ ਰਫ਼ਤਾਰ ਕਾਰ ਨੇ ਮਨਰੇਗਾ ਮਜ਼ਦੂਰਾਂ ਨੂੰ ਦਰੜਿਆ, 8 ਲੋਕਾਂ ਦੀ ਮੌਤ 
Viral Video : ਪਤਨੀ ਨੂੰ ਪ੍ਰੇਮੀ ਨਾਲ ਰੰਗੇ ਹੱਥੀਂ ਫੜਿਆ ਤਾਂ ਪਤੀ ਦਾ ਚੜ੍ਹਿਆ ਪਾਰਾ, ਦੋਵਾਂ ਨਾਲ ਕੀਤੀ ਕੁੱਟਮਾਰ, ਵੀਡੀਓ ਵਾਇਰਲ
Viral Video : ਪਤਨੀ ਨੂੰ ਪ੍ਰੇਮੀ ਨਾਲ ਰੰਗੇ ਹੱਥੀਂ ਫੜਿਆ ਤਾਂ ਪਤੀ ਦਾ ਚੜ੍ਹਿਆ ਪਾਰਾ, ਦੋਵਾਂ ਨਾਲ ਕੀਤੀ ਕੁੱਟਮਾਰ, ਵੀਡੀਓ ਵਾਇਰਲ
 Job Offer : ਰੀਲਾਂ ਬਣਾਉਣ ਦੇ ਮਿਲਣਗੇ 95 ਲੱਖ ਰੁਪਏ ! ਦੁਨੀਆ ਘੁੰਮਣ ਦਾ ਵੀ ਮਿਲੇਗਾ ਮੌਕਾ, ਜਾਣੋ ਕਿਵੇਂ ਮਿਲੇਗੀ ਇਹ ਨੌਕਰੀ
 Job Offer : ਰੀਲਾਂ ਬਣਾਉਣ ਦੇ ਮਿਲਣਗੇ 95 ਲੱਖ ਰੁਪਏ ! ਦੁਨੀਆ ਘੁੰਮਣ ਦਾ ਵੀ ਮਿਲੇਗਾ ਮੌਕਾ, ਜਾਣੋ ਕਿਵੇਂ ਮਿਲੇਗੀ ਇਹ ਨੌਕਰੀ
Bank Holiday : ਕੱਲ੍ਹ ਬੈਂਕ ਜਾਣ ਦਾ ਹੈ ਪਲਾਨ? ਪਹਿਲਾਂ ਜਾਣ ਲਓ ਸੋਮਵਾਰ ਨੂੰ ਬੈਂਕ ਖੁੱਲ੍ਹਣਗੇ ਜਾਂ ਰਹਿਣਗੇ ਬੰਦ
Bank Holiday : ਕੱਲ੍ਹ ਬੈਂਕ ਜਾਣ ਦਾ ਹੈ ਪਲਾਨ? ਪਹਿਲਾਂ ਜਾਣ ਲਓ ਸੋਮਵਾਰ ਨੂੰ ਬੈਂਕ ਖੁੱਲ੍ਹਣਗੇ ਜਾਂ ਰਹਿਣਗੇ ਬੰਦ
Sangrur News : ਬੇਰੁਜ਼ਗਾਰਾਂ ਦਾ ਅਨੋਖਾ ਦਸਹਿਰਾ ! ਮੁੱਖ ਮੰਤਰੀ ਦੀ ਕੋਠੀ ਅੱਗੇ ਫੂਕਿਆ ਪੰਜਾਬ ਸਰਕਾਰ ਦਾ ਪੁਤਲਾ
Sangrur News : ਬੇਰੁਜ਼ਗਾਰਾਂ ਦਾ ਅਨੋਖਾ ਦਸਹਿਰਾ ! ਮੁੱਖ ਮੰਤਰੀ ਦੀ ਕੋਠੀ ਅੱਗੇ ਫੂਕਿਆ ਪੰਜਾਬ ਸਰਕਾਰ ਦਾ ਪੁਤਲਾ
DA Hike 2026 : ਕੀ ਦੁਸਹਿਰੇ ਤੋਂ ਬਾਅਦ ਮਿਲੇਗਾ DA ?  21 ਅਕਤੂਬਰ ਨੂੰ ਹੋ ਸਕਦਾ ਹੈ ਅਹਿਮ ਫ਼ੈਸਲਾ!
DA Hike 2026 : ਕੀ ਦੁਸਹਿਰੇ ਤੋਂ ਬਾਅਦ ਮਿਲੇਗਾ DA ?  21 ਅਕਤੂਬਰ ਨੂੰ ਹੋ ਸਕਦਾ ਹੈ ਅਹਿਮ ਫ਼ੈਸਲਾ!
Punjab Police ਦੇ ਹੈੱਡ ਕਾਂਸਟੇਬਲ ਕੋਲੋਂ 25 ਕਿਲੋ ਹੈਰੋਇਨ ਬਰਾਮਦ,  ਮਾਮਲੇ ’ਚ ਨਵਾਂ ਖੁਲਾਸਾ!
Punjab Police ਦੇ ਹੈੱਡ ਕਾਂਸਟੇਬਲ ਕੋਲੋਂ 25 ਕਿਲੋ ਹੈਰੋਇਨ ਬਰਾਮਦ,  ਮਾਮਲੇ ’ਚ ਨਵਾਂ ਖੁਲਾਸਾ!
Parvinder Jhotta ਮਾਮਲਾ : ਨੀਰੂ ਬਾਜਵਾ ਨੇ ਆਪਣੀ ਫ਼ਿਲਮ ਰੋਕੀ, ਇਨਸਾਫ਼ ਮਿਲਣ ਤੱਕ ਕਾਲੀ ਪੱਗ ਬੰਨ੍ਹਣਗੇ ਭਾਜਪਾ ਪ੍ਰਧਾਨ
Parvinder Jhotta ਮਾਮਲਾ : ਨੀਰੂ ਬਾਜਵਾ ਨੇ ਆਪਣੀ ਫ਼ਿਲਮ ਰੋਕੀ, ਇਨਸਾਫ਼ ਮਿਲਣ ਤੱਕ ਕਾਲੀ ਪੱਗ ਬੰਨ੍ਹਣਗੇ ਭਾਜਪਾ ਪ੍ਰਧਾਨ
Embed widget