Z+ security to Bhagwant Mann: ਮੁੱਖ ਮੰਤਰੀ ਭਗਵੰਤ ਮਾਨ ਦੇ ਦੁਆਲੇ ਸੀਆਰਪੀਐਫ ਦੇ 55 ਜਵਾਨਾਂ ਦਾ ਪਹਿਰਾ ਰਹੇਗਾ। ਸੂਤਰਾਂ ਮੁਤਾਬਕ ਸੀਆਰਪੀਐਫ ਜਲਦੀ ਹੀ ਭਗਵੰਤ ਮਾਨ ਦੀ ਸੁਰੱਖਿਆ ਦਾ ਜ਼ਿੰਮਾ ਸੰਭਾਲੇਗੀ। ਇਸ ਲਈ 55 ਹਥਿਆਰਬੰਦ ਜਵਾਨਾਂ ਦੀ ਟੀਮ ਭੇਜੀ ਗਈ ਹੈ।
ਸੂਤਰਾਂ ਨੇ ਦੱਸਿਆ ਕਿ ਪੰਜਾਬ ਪੁਲਿਸ ਦੀ ਸੁਰੱਖਿਆ ਤੋਂ ਇਲਾਵਾ ਦਿੱਤੀ ਗਈ ‘ਜ਼ੈੱਡ ਪਲੱਸ’ ਸੁਰੱਖਿਆ ਮੁੱਖ ਮੰਤਰੀ ਦੀ ਰਿਹਾਇਸ਼ ਤੇ ਉਨ੍ਹਾਂ ਦੇ ਪਰਿਵਾਰ ਦੇ ਨੇੜਲੇ ਮੈਂਬਰਾਂ ਨੂੰ ਦਿੱਤੀ ਜਾਵੇਗੀ। ਦੱਸ ਦਈਏ ਕਿ ਕੇਂਦਰ ਸਰਕਾਰ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਦੇਸ਼ ਤੇ ਵਿਦੇਸ਼ ਤੋਂ ਸੰਭਾਵੀ ਖਤਰੇ ਨੂੰ ਦੇਖਦਿਆਂ ਉਨ੍ਹਾਂ ਨੂੰ ‘ਜ਼ੈੱਡ ਪਲੱਸ’ ਸੁਰੱਖਿਆ ਦਿੱਤੀ ਹੈ।
ਸੂਤਰਾਂ ਮੁਤਾਬਕ ਭਗਵੰਤ ਮਾਨ ਨੂੰ ਕੇਂਦਰੀ ਰਿਜ਼ਰਵ ਪੁਲਿਸ ਫੋਰਸ (ਸੀਆਰਪੀਐਫ) ਦੇ ਵੀਆਈਪੀ ਸੁਰੱਖਿਆ ਦਸਤੇ ਵੱਲੋਂ ਸੁਰੱਖਿਆ ਮੁਹੱਈਆ ਕਰਵਾਈ ਜਾਵੇਗੀ। ਸੂਤਰਾਂ ਨੇ ਦੱਸਿਆ ਕਿ ਭਗਵੰਤ ਮਾਨ ਨੂੰ ਪੂਰੇ ਭਾਰਤ ’ਚ ਸਿਖਰਲੀ ਸ਼੍ਰੇਣੀ ਦੀ ‘ਜ਼ੈੱਡ ਪਲੱਸ ਸੁਰੱਖਿਆ ਦਿੱਤੀ ਜਾਵੇਗੀ ਤੇ ਗ੍ਰਹਿ ਮੰਤਰਾਲੇ ਨੇ ਹਾਲ ਹੀ ਵਿੱਚ ਇਸ ਦੀ ਮਨਜ਼ੂਰੀ ਦਿੱਤੀ ਹੈ।’
ਉਨ੍ਹਾਂ ਦੱਸਿਆ ਕਿ ਸਰਹੱਦੀ ਸੂਬੇ ’ਚ ਖਾਲਿਸਤਾਨੀ ਗਤੀਵਿਧੀਆਂ ਕਾਰਨ ਮੁੱਖ ਮੰਤਰੀ ਨੂੰ ਖਤਰੇ ਦੇ ਖਦਸ਼ੇ ਨੂੰ ਦੇਖਦਿਆਂ ਕੇਂਦਰੀ ਏਜੰਸੀਆਂ ਤੇ ਸੁਰੱਖਿਆ ਏਜੰਸੀਆਂ ਨੇ ਭਗਵੰਤ ਮਾਨ ਨੂੰ ‘ਜ਼ੈੱਡ ਪਲੱਸ’ ਸੁਰੱਖਿਆ ਦੇਣ ਦੀ ਸਿਫਾਰਸ਼ ਕੀਤੀ ਹੈ।
ਹੋਰ ਪੜ੍ਹੋ : PSEB Class 10 Results 2023: 10ਵੀਂ ਜਮਾਤ ਦੇ ਨਤੀਜੇ ਦਾ ਐਲਾਨ, ਇੰਝ ਕਰੋ ਆਨਲਾਈਨ ਚੈੱਕ
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।