ਪੜਚੋਲ ਕਰੋ

ਕੈਬਨਿਟ ਮੰਤਰੀ ਸਰਾਰੀ ਨੇ ਵਧਾਈ 'ਆਪ' ਦੀ ਮੁਸ਼ਕਲ! ਹਿਮਾਚਲ-ਗੁਜਰਾਤ ਚੋਣਾਂ ਤੋਂ ਪਹਿਲਾਂ ਸੀਐਮ ਭਗਵੰਤ ਮਾਨ ਕਰਨਗੇ ਵੱਡਾ ਐਕਸ਼ਨ

Punjab News: ਪੰਜਾਬ ਦੇ ਫੂਡ ਪ੍ਰੋਸੈਸਿੰਗ ਤੇ ਬਾਗ਼ਬਾਨੀ ਮੰਤਰੀ ਫੌਜਾ ਸਿੰਘ ਸਰਾਰੀ ਦੀ ਵਇਰਲ ਹੋਈ ‘ਆਡੀਓ ਕਲਿੱਪ’ ਆਮ ਆਦਮੀ ਪਾਰਟੀ ਲਈ ਸਿਰਦਰਦੀ ਬਣੀ ਹੋਈ ਹੈ। ਵਿਰੋਧੀ ਧਿਰਾਂ ਪੰਜਾਬ ਸਰਕਾਰ ਨੂੰ ਘੇਰਨ ਦਾ ਕੋਈ ਵੀ ਮੌਕਾ ਹੱਥੋਂ ਨਹੀਂ...

Punjab News: ਪੰਜਾਬ ਦੇ ਫੂਡ ਪ੍ਰੋਸੈਸਿੰਗ ਤੇ ਬਾਗ਼ਬਾਨੀ ਮੰਤਰੀ ਫੌਜਾ ਸਿੰਘ ਸਰਾਰੀ ਦੀ ਵਇਰਲ ਹੋਈ ‘ਆਡੀਓ ਕਲਿੱਪ’ ਆਮ ਆਦਮੀ ਪਾਰਟੀ ਲਈ ਸਿਰਦਰਦੀ ਬਣੀ ਹੋਈ ਹੈ। ਵਿਰੋਧੀ ਧਿਰਾਂ ਪੰਜਾਬ ਸਰਕਾਰ ਨੂੰ ਘੇਰਨ ਦਾ ਕੋਈ ਵੀ ਮੌਕਾ ਹੱਥੋਂ ਨਹੀਂ ਜਾਣ ਦੇ ਰਹੀਆਂ। ਹੁਣ ਗੁਜਰਾਤ ਤੇ ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਚੋਣਾਂ ਕਰਕੇ ਸੀਐਮ ਭਗਵੰਤ ਮਾਨ ਇਸ ਬਾਰੇ ਕੋਈ ਵੱਡਾ ਫੈਸਲਾ ਲੈ ਸਕਦੇ ਹਨ। 


ਬੇਸ਼ੱਕ ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਵਾਇਰਲ ਆਡੀਓ ਕਲਿੱਪ ਨੂੰ ਫਰਜ਼ੀ ਦੱਸ ਚੁੱਕੇ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਇਸ ਆਡੀਓ ਕਲਿੱਪ ਨਾਲ ਉਨ੍ਹਾਂ ਦਾ ਕੋਈ ਲੈਣਾ-ਦੇਣਾ ਨਹੀਂ ਪਰ ਦੂਜੇ ਪਾਸੇ ਸੂਤਰਾਂ ਦਾ ਕਹਿਣਾ ਹੈ ਕਿ ਮੰਤਰੀ ਨੇ ਆਮ ਆਦਮੀ ਪਾਰਟੀ ਵੱਲੋਂ ਜਾਰੀ ‘ਕਾਰਨ ਦੱਸੋ’ ਨੋਟਿਸ ਦਾ ਕੋਈ ਜਵਾਬ ਨਹੀਂ ਦਿੱਤਾ। ਇਸ ਕਰਕੇ ਪਾਰਟੀ ਲਈ ਵੀ ਹਾਲਤ ਔਖੀ ਬਣ ਗਈ ਹੈ।


ਦੱਸ ਦਈਏ ਕਿ ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਦਾ ਸਤੰਬਰ 2022 ਵਿੱਚ ‘ਆਡੀਓ ਕਲਿੱਪ’ ਵਾਇਰਲ ਹੋਇਆ ਸੀ। ਇਸ ਕਰਕੇ ਆਮ ਆਦਮੀ ਪਾਰਟੀ (ਆਪ) ਨੂੰ ਵਿਧਾਨ ਸਭਾ ਸੈਸ਼ਨ ਵਿੱਚ ਤੇ ਉਸ ਤੋਂ ਬਾਅਦ ਵਿਰੋਧੀਆਂ ਵੱਲੋਂ ਘੇਰੇ ਜਾਣ ਕਰਕੇ ਨਮੋਸ਼ੀ ਦਾ ਸਾਹਮਣਾ ਕਰਨਾ ਪਿਆ ਸੀ। ਇਸ ਤੋਂ ਬਾਅਦ ਪਾਰਟੀ ਨੇ ਕੈਬਨਿਟ ਮੰਤਰੀ ਸਰਾਰੀ ਨੂੰ ਕਾਰਨ ਦੱਸੋ ਨੋਟਿਸ ਜਾਰੀ ਕਰ ਦਿੱਤਾ, ਜਿਸ ਨੂੰ ਮਹੀਨੇ ਦਾ ਸਮਾਂ ਹੋਣ ਵਾਲਾ ਹੈ। 

ਇਹ ਵੀ ਅਹਿਮ ਹੈ ਕਿ ਸਰਾਰੀ ਦੇ ਮਾਮਲੇ ਨੂੰ ‘ਆਪ’ ਦੇ ਸੂਬਾ ਪ੍ਰਧਾਨ ਤੇ ਮੁੱਖ ਮੰਤਰੀ ਭਗਵੰਤ ਮਾਨ ਸਿੱਧੇ ਤੌਰ ’ਤੇ ਖ਼ੁਦ ਦੇਖ ਰਹੇ ਹਨ। ਇਸ ਲਈ ਸਰਾਰੀ ਦੇ ਮਾਮਲੇ ’ਚ ਫ਼ੈਸਲਾ ਵੀ ਮੁੱਖ ਮੰਤਰੀ ਹੀ ਲੈਣਗੇ। ਕੁਝ ਦਿਨ ਪਹਿਲਾਂ ਉਨ੍ਹਾਂ ਕਿਹਾ ਸੀ ਕਿ ਸਰਾਰੀ ਨੂੰ ਦੀਵਾਲੀ ਮਨਾ ਲੈਣ ਦਿਓ। ਹੁਣ ਦੀਵਾਲੀ ਲੰਘ ਗਈ ਹੈ। ਇਸ ਲਈ ਕੋਈ ਅਹਿਮ ਫੈਸਲਾ ਹੋ ਸਕਦਾ ਹੈ।


ਇਹ ਵੀ ਖਾਸ ਹੈ ਕਿ ‘ਆਪ’ ਵੱਲੋਂ ਵਿਧਾਨ ਸਭਾ ਚੋਣਾਂ ਵਿੱਚ ਪੰਜਾਬੀਆਂ ਨੂੰ ਭ੍ਰਿਸ਼ਟਾਚਾਰ ਮੁਕਤ ਸਰਕਾਰ ਦੇਣ ਦਾ ਵਾਅਦਾ ਕੀਤਾ ਗਿਆ ਸੀ। ‘ਆਪ’ ਨੇ ਪਹਿਲਾਂ ਵੀ ਸਿਹਤ ਮੰਤਰੀ ਵਿਜੈ ਸਿੰਗਲਾ ਖ਼ਿਲਾਫ਼ ਕਾਰਵਾਈ ਕਰਦਿਆਂ ਉਨ੍ਹਾਂ ਨੂੰ ਕੈਬਨਿਟ ਵਿੱਚੋਂ ਬਾਹਰ ਕਰ ਦਿੱਤਾ ਸੀ। ਹੁਣ ਸਵਾਲ ਉੱਠ ਰਹੇ ਹਨ ਕਿ ਸਰਾਰੀ ਦੇ ਮਾਮਲੇ ਉੱਪਰ ਆਮ ਆਦਮੀ ਪਾਰਟੀ ਚੁੱਪ ਕਿਉਂ ਹੈ।

ਟਾਪ ਹੈਡਲਾਈਨ

Punjab Weather Update : ਪੰਜਾਬ 'ਚ ਕੱਲ੍ਹ ਕਿਹੋ ਜਿਹਾ ਰਹੇਗਾ ਮੌਸਮ? IMD ਨੇ ਦਿੱਤਾ ਵੱਡਾ ਅਪਡੇਟ
Punjab Weather Update : ਪੰਜਾਬ 'ਚ ਕੱਲ੍ਹ ਕਿਹੋ ਜਿਹਾ ਰਹੇਗਾ ਮੌਸਮ? IMD ਨੇ ਦਿੱਤਾ ਵੱਡਾ ਅਪਡੇਟ
Punjab BJP : ਪੰਜਾਬ ਚੋਣਾਂ ਤੋਂ ਪਹਿਲਾਂ ਭਾਜਪਾ ਨੇ ਬਣਾਈ ਨਵੀਂ ਕਮੇਟੀ, ਦਲ-ਬਦਲੀਆਂ ਨੂੰ ਲੈ ਕੇ ਲਿਆ ਅਹਿਮ ਫ਼ੈਸਲਾ
Punjab BJP : ਪੰਜਾਬ ਚੋਣਾਂ ਤੋਂ ਪਹਿਲਾਂ ਭਾਜਪਾ ਨੇ ਬਣਾਈ ਨਵੀਂ ਕਮੇਟੀ, ਦਲ-ਬਦਲੀਆਂ ਨੂੰ ਲੈ ਕੇ ਲਿਆ ਅਹਿਮ ਫ਼ੈਸਲਾ
ਪੰਜਾਬ 'ਚ ਮੰਗਲਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਦਫਤਰ ਰਹਿਣਗੇ ਬੰਦ
ਪੰਜਾਬ 'ਚ ਮੰਗਲਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਦਫਤਰ ਰਹਿਣਗੇ ਬੰਦ
BJP OBC ਮੋਰਚਾ ਦੀ ਨਵੀਂ ਰਾਸ਼ਟਰੀ ਟੀਮ ਦਾ ਐਲਾਨ, ਪੰਜਾਬ ਤੋਂ ਦੋ ਆਗੂਆਂ ਨੂੰ ਮਿਲੀ ਆਹ ਜ਼ਿੰਮੇਵਾਰੀ
BJP OBC ਮੋਰਚਾ ਦੀ ਨਵੀਂ ਰਾਸ਼ਟਰੀ ਟੀਮ ਦਾ ਐਲਾਨ, ਪੰਜਾਬ ਤੋਂ ਦੋ ਆਗੂਆਂ ਨੂੰ ਮਿਲੀ ਆਹ ਜ਼ਿੰਮੇਵਾਰੀ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Weather Update : ਪੰਜਾਬ 'ਚ ਕੱਲ੍ਹ ਕਿਹੋ ਜਿਹਾ ਰਹੇਗਾ ਮੌਸਮ? IMD ਨੇ ਦਿੱਤਾ ਵੱਡਾ ਅਪਡੇਟ
Punjab Weather Update : ਪੰਜਾਬ 'ਚ ਕੱਲ੍ਹ ਕਿਹੋ ਜਿਹਾ ਰਹੇਗਾ ਮੌਸਮ? IMD ਨੇ ਦਿੱਤਾ ਵੱਡਾ ਅਪਡੇਟ
Gold-Silver Price Crash: ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਵੱਡੀ ਗਿਰਾਵਟ, 10 ਲੱਖ ਲਗਾਉਣ ਵਾਲਿਆਂ ਨੂੰ ਕਿੰਨਾ ਨੁਕਸਾਨ?
Gold-Silver Price Crash: ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਵੱਡੀ ਗਿਰਾਵਟ, 10 ਲੱਖ ਲਗਾਉਣ ਵਾਲਿਆਂ ਨੂੰ ਕਿੰਨਾ ਨੁਕਸਾਨ?
KBC Controversy :  ਸੰਗਰੂਰ ਦੇ ਵਕੀਲ ਨੇ ਅਮਿਤਾਭ ਬੱਚਨ ਨੂੰ ਭੇਜਿਆ ਲੀਗਲ ਨੋਟਿਸ, KBC ਦੇ ਸਵਾਲ 'ਤੇ ਇਤਰਾਜ਼
KBC Controversy :  ਸੰਗਰੂਰ ਦੇ ਵਕੀਲ ਨੇ ਅਮਿਤਾਭ ਬੱਚਨ ਨੂੰ ਭੇਜਿਆ ਲੀਗਲ ਨੋਟਿਸ, KBC ਦੇ ਸਵਾਲ 'ਤੇ ਇਤਰਾਜ਼
Punjab BJP : ਪੰਜਾਬ ਚੋਣਾਂ ਤੋਂ ਪਹਿਲਾਂ ਭਾਜਪਾ ਨੇ ਬਣਾਈ ਨਵੀਂ ਕਮੇਟੀ, ਦਲ-ਬਦਲੀਆਂ ਨੂੰ ਲੈ ਕੇ ਲਿਆ ਅਹਿਮ ਫ਼ੈਸਲਾ
Punjab BJP : ਪੰਜਾਬ ਚੋਣਾਂ ਤੋਂ ਪਹਿਲਾਂ ਭਾਜਪਾ ਨੇ ਬਣਾਈ ਨਵੀਂ ਕਮੇਟੀ, ਦਲ-ਬਦਲੀਆਂ ਨੂੰ ਲੈ ਕੇ ਲਿਆ ਅਹਿਮ ਫ਼ੈਸਲਾ
Gujarat -Rajasthan 'ਚ ਭਿਆਨਕ ਸੜਕ ਹਾਦਸੇ, 16 ਲੋਕਾਂ ਦੀ ਮੌਤ; PM ਮੋਦੀ ਵੱਲੋਂ ਮੁਆਵਜ਼ੇ ਦਾ ਐਲਾਨ
Gujarat -Rajasthan 'ਚ ਭਿਆਨਕ ਸੜਕ ਹਾਦਸੇ, 16 ਲੋਕਾਂ ਦੀ ਮੌਤ; PM ਮੋਦੀ ਵੱਲੋਂ ਮੁਆਵਜ਼ੇ ਦਾ ਐਲਾਨ
Gratuity News : ਰਿਟਾਇਰ ਮੁਲਾਜ਼ਮਾਂ ਦੀ ਵੱਡੀ ਜਿੱਤ! ਮਿਲੇਗੀ 33.95 ਲੱਖ ਰੁਪਏ ਦੀ ਗ੍ਰੈਚੁਟੀ, ਸੁਪਰੀਮ ਕੋਰਟ ਨੇ ਸੁਣਾਇਆ ਵੱਡਾ ਫੈਸਲਾ
Gratuity News : ਰਿਟਾਇਰ ਮੁਲਾਜ਼ਮਾਂ ਦੀ ਵੱਡੀ ਜਿੱਤ! ਮਿਲੇਗੀ 33.95 ਲੱਖ ਰੁਪਏ ਦੀ ਗ੍ਰੈਚੁਟੀ, ਸੁਪਰੀਮ ਕੋਰਟ ਨੇ ਸੁਣਾਇਆ ਵੱਡਾ ਫੈਸਲਾ
Old Gold Selling :  ਪੁਰਾਣਾ ਸੋਨਾ ਵੇਚਣ ਤੋਂ ਪਹਿਲਾਂ ਨਾ ਕਰੋ ਇਹ 5 ਗਲਤੀਆਂ, ਨਹੀਂ ਤਾਂ ਹਜ਼ਾਰਾਂ ਰੁਪਏ ਦਾ ਹੋ ਸਕਦੈ ਨੁਕਸਾਨ!
 Old Gold Selling :  ਪੁਰਾਣਾ ਸੋਨਾ ਵੇਚਣ ਤੋਂ ਪਹਿਲਾਂ ਨਾ ਕਰੋ ਇਹ 5 ਗਲਤੀਆਂ, ਨਹੀਂ ਤਾਂ ਹਜ਼ਾਰਾਂ ਰੁਪਏ ਦਾ ਹੋ ਸਕਦੈ ਨੁਕਸਾਨ!
Health Tips : ਸਰਦੀਆਂ 'ਚ ਸਵੇਰੇ ਉੱਠਦੇ ਹੀ ਨਾ ਕਰੋ ਇਹ 5 ਗਲਤੀਆਂ! ਸਿਹਤ 'ਤੇ ਪੈ ਸਕਦਾ ਹੈ ਬੁਰਾ ਅਸਰ
Health Tips : ਸਰਦੀਆਂ 'ਚ ਸਵੇਰੇ ਉੱਠਦੇ ਹੀ ਨਾ ਕਰੋ ਇਹ 5 ਗਲਤੀਆਂ! ਸਿਹਤ 'ਤੇ ਪੈ ਸਕਦਾ ਹੈ ਬੁਰਾ ਅਸਰ
Embed widget