Punjab News: ਅੱਜ ਪੂਰੇ ਦੇਸ਼ ਵਿੱਚ ਦਸ਼ਹਿਰਾ ਮਨਾਇਆ ਜਾ ਰਿਹਾ ਹੈ, ਉੱਥੇ ਹੀ ਨਾਲ ਹੀ ਅੱਜ ਗਾਂਧੀ ਜਯੰਤੀ ਵੀ ਹੈ। ਇਸ ਮੌਕੇ 'ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਾਰੇ ਦੇਸ਼ਵਾਸੀਆਂ ਨੂੰ ਵਧਾਈਆਂ ਦਿੱਤੀਆਂ ਹਨ। ਉਨ੍ਹਾਂ ਨੇ ਆਪਣੇ ਐਕਸ 'ਤੇ ਪੋਸਟ ਪਾ ਕੇ ਇੱਕ ਪਾਸੇ ਜਿੱਥੇ ਲੋਕਾਂ ਨੂੰ ਦੁਸ਼ਹਿਰੇ ਦੀਆਂ ਮੁਬਾਰਕਾਂ ਦਿੱਤੀਆਂ ਤਾਂ ਉੱਥੇ ਹੀ ਦੂਜੇ ਪਾਸੇ ਮਹਾਤਮਾ ਗਾਂਧੀ ਨੂੰ ਸ਼ਰਧਾਂਜਲੀ ਭੇਟ ਕੀਤੀ।
ਸੀਐਮ ਮਾਨ ਨੇ ਕਿਹਾ, "ਬੁਰਾਈ 'ਤੇ ਚੰਗਿਆਈ ਦੀ ਜਿੱਤ ਦੇ ਪ੍ਰਤੀਕ ਤਿਉਹਾਰ ਦੁਸਹਿਰੇ ਦੀਆਂ ਆਪ ਸਭ ਨੂੰ ਲੱਖ ਲੱਖ ਵਧਾਈਆਂ। ਆਓ ਇਸ ਤਿਉਹਾਰ ਮੌਕੇ ਆਪਣੇ ਅੰਦਰੋਂ ਬੁਰਾਈਆਂ ਅਤੇ ਬੁਰੀਆਂ ਆਦਤਾਂ ਨੂੰ ਖ਼ਤਮ ਕਰਨ ਦਾ ਪ੍ਰਣ ਕਰਕੇ ਨੇਕ ਵਿਚਾਰਾਂ ਨੂੰ ਉਜਾਗਰ ਕਰੀਏ।"
ਰਾਸ਼ਟਰ ਪਿਤਾ ਮਹਾਤਮਾ ਗਾਂਧੀ ਜੀ ਨੂੰ ਉਹਨਾਂ ਦੀ ਜਯੰਤੀ ਮੌਕੇ ਸਤਿਕਾਰ ਸਹਿਤ ਪ੍ਰਣਾਮ ਕਰਦੇ ਹਾਂ। ਸੱਚ ਅਤੇ ਅਹਿੰਸਾ ਵਿੱਚ ਉਹਨਾਂ ਦੇ ਵਿਸ਼ਵਾਸ ਨੇ ਕਈ ਲੋਕਾਂ ਨੂੰ ਪ੍ਰੇਰਿਤ ਕੀਤਾ। ਉਹਨਾਂ ਦੀਆਂ ਸਿੱਖਿਆਵਾਂ ਇਸੇ ਤਰ੍ਹਾਂ ਸਾਡਾ ਮਾਰਗ ਦਰਸ਼ਨ ਕਰਦੀਆਂ ਰਹਿਣਗੀਆਂ।