Punjab news: CM ਮਾਨ ਨੇ ਪੰਜਾਬ ਵਾਸੀਆਂ ਨੂੰ ਸਾਹਿਬਜ਼ਾਦਾ ਜੂਝਾਰ ਸਿੰਘ ਦੇ ਜਨਮ ਦਿਹਾੜੇ ਦੀਆਂ ਦਿੱਤੀਆਂ ਵਧਾਈਆਂ
Punjab news: ਮੁੱਖ ਮੰਤਰੀ ਭਗਵੰਤ ਮਾਨ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦੇ ਬਾਬਾ ਜੁਝਾਰ ਸਿੰਘ ਜੀ ਦੇ ਜਨਮ ਦਿਹਾੜੇ ਅਤੇ ਨਰਾਤੇ ਦੀਆਂ ਵਧਾਈਆਂ ਦਿੱਤੀਆਂ ਹਨ।
Punjab news: ਅੱਜ ਦੇ ਦਿਨ ਦੀ ਸ਼ੁਰੂਆਤ ਤਿਉਹਾਰਾਂ ਦੇ ਨਾਲ ਹੋਈ ਹੈ। ਇੱਕ ਪਾਸੇ ਜਿੱਥੇ ਚੇਤ ਨਰਾਤਿਆਂ ਦੀ ਸ਼ੁਰੂਆਤ ਹੋਈ ਹੈ ਤਾਂ ਉੱਥੇ ਹੀ ਅੱਜ ਸਾਹਿਬ-ਏ-ਕਮਾਲ ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦੇ ਬਾਬਾ ਜੁਝਾਰ ਸਿੰਘ ਜੀ ਦਾ ਜਨਮ ਦਿਹਾੜਾ ਹੈ ਅਤੇ ਗੁਰੂ ਅਮਰਦਾਸ ਸਾਹਿਬ ਜੀ ਦਾ ਗੁਰਗੱਦੀ ਦਿਹਾੜਾ ਹੈ। ਅੱਜ ਦਾ ਦਿਨ ਭਗਤੀ ਨੂੰ ਲੈਕੇ ਬਹੁਤ ਖਾਸ ਹੈ।
ਉੱਥੇ ਹੀ ਸਿਆਸੀ ਆਗੂਆਂ ਨੇ ਇਨ੍ਹਾਂ ਤਿਉਹਾਰਾਂ 'ਤੇ ਵਧਾਈ ਦਿੱਤੀ ਹੈ। ਦੱਸ ਦਈਏ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਤਿੰਨੋਂ ਦਿਹਾੜਿਆਂ 'ਤੇ ਆਪਣੇ ਐਕਸ ਹੈਂਡਲ 'ਤੇ ਟਵੀਟ ਕਰਕੇ ਵਧਾਈ ਦਿੱਤੀ ਹੈ।
ਚੇਤ ਦੇ ਨਰਾਤਿਆਂ ਦੀਆਂ ਆਪ ਸਭ ਨੂੰ ਹਾਰਦਿਕ ਸ਼ੁੱਭਕਾਮਨਾਵਾਂ... ਕਾਮਨਾ ਕਰਦੇ ਹਾਂ ਕਿ ਇਹ ਨਰਾਤੇ ਸਾਰਿਆਂ ਦੇ ਘਰਾਂ 'ਚ ਤੰਦਰੁਸਤੀ, ਤਰੱਕੀ ਅਤੇ ਖੁਸ਼ਹਾਲੀ ਲੈ ਕੇ ਆਉਣ... pic.twitter.com/0v0FAPl0bd
— Bhagwant Mann (@BhagwantMann) April 9, 2024
ਸਾਹਿਬ-ਏ-ਕਮਾਲ ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦੇ ਬਾਬਾ ਜੁਝਾਰ ਸਿੰਘ ਜੀ ਦੇ ਜਨਮ ਦਿਹਾੜੇ ਦੀਆਂ ਸਮੂਹ ਸੰਗਤਾਂ ਨੂੰ ਲੱਖ-ਲੱਖ ਵਧਾਈਆਂ... pic.twitter.com/6imSHmzsdk
— Bhagwant Mann (@BhagwantMann) April 9, 2024
ਸੇਵਾ ਦੇ ਪੁੰਜ, ਨਿਮਰਤਾ ਦੇ ਧਾਰਨੀ ਤੀਜੇ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਅਮਰਦਾਸ ਜੀ ਦੇ ਗੁਰਗੱਦੀ ਦਿਵਸ ਦੀਆਂ ਸਮੂਹ ਸੰਗਤਾਂ ਨੂੰ ਵਧਾਈਆਂ... ਗੁਰੂ ਸਾਹਿਬ ਜੀ ਦਾ ਸਮੁੱਚੀ ਮਨੁੱਖਤਾ ਨੂੰ ਸਰਬ-ਸਾਂਝੀਵਾਲਤਾ ਦਾ ਪੈਗ਼ਾਮ ਅਤੇ ਸਮਾਜਿਕ ਬਰਾਬਰਤਾ ਲਈ ਦਿੱਤੀਆਂ ਸਿੱਖਿਆਵਾਂ ਸਦਾ ਸਾਡਾ ਮਾਰਗ ਦਰਸ਼ਕ ਕਰਦੀਆਂ ਰਹਿਣਗੀਆਂ... pic.twitter.com/7q7ON807PN
— Bhagwant Mann (@BhagwantMann) April 9, 2024
ਇਹ ਵੀ ਪੜ੍ਹੋ: Jammu and kashmir news: ਗੈਰ ਕਸ਼ਮੀਰੀ ਡਰਾਈਵਰ 'ਤੇ ਅੱਤਵਾਦੀਆਂ ਨੇ ਕੀਤਾ ਹਮਲਾ, ਇੰਝ ਵਾਪਰੀ ਵਾਰਦਾਤ
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।