Eid 2024: ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਵਾਸੀਆਂ ਨੂੰ ਦਿੱਤੀਆਂ ਈਦ ਦੀਆਂ ਮੁਬਾਰਕਾਂ
Eid 2024: ਮੁੱਖ ਮੰਤਰੀ ਭਗਵੰਤ ਮਾਨ ਨੇ ਈਦ ਦੇ ਮੌਕੇ 'ਤੇ ਟਵੀਟ ਕਰਕੇ ਸਾਰਿਆਂ ਨੂੰ ਵਧਾਈਆਂ ਦਿੱਤੀਆਂ ਹਨ।
Eid 2024: ਅੱਜ ਪੂਰੇ ਦੇਸ਼ ਵਿੱਚ ਈਦ ਦਾ ਤਿਉਹਾਰ ਮਨਾਇਆ ਜਾ ਰਿਹਾ ਹੈ ਜਿਸ ਨੂੰ ਲੈਕੇ ਹਰ ਪਾਸੇ ਰੌਣਕਾਂ ਲੱਗੀਆਂ ਹੋਈਆਂ ਹਨ। ਉੱਥੇ ਹੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਸਾਰਿਆਂ ਨੂੰ ਵਧਾਈਆਂ ਦਿੱਤੀਆਂ ਹਨ। ਉਨ੍ਹਾਂ ਨੇ ਟਵੀਟ ਕਰਕੇ ਕਿਹਾ, "ਈਦ-ਉਲ-ਫ਼ਿਤਰ ਦੇ ਪਵਿੱਤਰ ਦਿਹਾੜੇ ਦੀਆਂ ਆਪ ਸਭ ਨੂੰ ਬਹੁਤ-ਬਹੁਤ ਮੁਬਾਰਕਾਂ... ਦੁਆ ਕਰਦੇ ਹਾਂ ਕਿ ਸਾਡੇ ਦੇਸ਼ 'ਚ ਆਪਸੀ ਭਾਈਚਾਰਾ ਅਤੇ ਸਾਂਝੀਵਾਲਤਾ ਹਮੇਸ਼ਾ ਬਣੇ ਰਹਿਣ..."
ਈਦ-ਉਲ-ਫ਼ਿਤਰ ਦੇ ਪਵਿੱਤਰ ਦਿਹਾੜੇ ਦੀਆਂ ਆਪ ਸਭ ਨੂੰ ਬਹੁਤ-ਬਹੁਤ ਮੁਬਾਰਕਾਂ... ਦੁਆ ਕਰਦੇ ਹਾਂ ਕਿ ਸਾਡੇ ਦੇਸ਼ 'ਚ ਆਪਸੀ ਭਾਈਚਾਰਾ ਅਤੇ ਸਾਂਝੀਵਾਲਤਾ ਹਮੇਸ਼ਾ ਬਣੇ ਰਹਿਣ... pic.twitter.com/dHAPEFkGiI
— Bhagwant Mann (@BhagwantMann) April 11, 2024
ਇਹ ਵੀ ਪੜ੍ਹੋ: Punjab Weather: ਮੌਸਮ ਵਿਭਾਗ ਨੇ ਵਧਾਈ ਕਿਸਾਨਾਂ ਦੀ ਚਿੰਤਾ, ਫ਼ਸਲੀ ਸੀਜ਼ਨ ਦੇ ਮੱਦੇਨਜ਼ਰ ਦਿੱਤੀ ਇਹ ਸਲਾਹ
ਦੱਸ ਦਈਏ ਕਿ ਪਹਿਲਾਂ ਕਿਹਾ ਜਾ ਰਿਹਾ ਸੀ ਈਦ ਦਾ ਤਿਉਹਾਰ 10 ਅਪਰੈਲ ਨੂੰ ਮਨਾਇਆ ਜਾਵੇਗਾ ਪਰ 9 ਤਰੀਕ ਨੂੰ ਚੰਦ ਨਜ਼ਰ ਆਇਆ ਜਿਸ ਕਰਕੇ ਅੱਜ 11 ਅਪਰੈਲ ਨੂੰ ਈਦ ਦਾ ਤਿਉਹਾਰ ਮਨਾਇਆ ਜਾ ਰਿਹਾ ਹੈ। ਹਾਲਾਂਕਿ ਕੁਝ ਥਾਵਾਂ 'ਤੇ ਈਦ ਦਾ ਤਿਉਹਾਰ 10 ਅਪਰੈਲ ਨੂੰ ਮਨਾਇਆ ਜਾ ਚੁੱਕਿਆ ਹੈ ਪਰ ਸਾਰੇ ਪਾਸੇ ਅੱਜ ਈਦ ਦੀਆਂ ਰੌਣਕਾਂ ਲੱਗੀਆਂ ਹੋਈਆਂ ਹਨ। ਪੀਐਮ ਮੋਦੀ ਨੇ ਵੀ ਈਦ ਦੇ ਮੌਕੇ 'ਤੇ ਦੇਸ਼ਵਾਸੀਆਂ ਨੂੰ ਟਵੀਟ ਕਰਕੇ ਵਧਾਈਆਂ ਦਿੱਤੀਆਂ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
ਇਹ ਵੀ ਪੜ੍ਹੋ: IAS Officer Resigns: ਪੰਜਾਬ ਦੇ ਇਕ ਹੋਰ IAS ਅਧਿਕਾਰੀ ਦਾ ਅਸਤੀਫ਼ਾ