Cm Bhagwant Mann: ਅੱਜ ਦੇਸ਼ ਭਰ ਵਿੱਚ ਰਾਮਨਵਮੀ ਦਾ ਤਿਉਹਾਰ ਮਨਾਇਆ ਜਾ ਰਿਹਾ ਹੈ, ਜਿਸ ਨੂੰ ਲੈਕੇ ਅੱਜ ਪੂਰੇ ਪੰਜਾਬ ਵਿੱਚ ਛੁੱਟੀ ਵੀ ਉਲੀਕੀ ਗਈ ਹੈ। ਉੱਥੇ ਹੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਸਾਰਿਆਂ ਨੂੰ ਰਾਮਨਵਮੀ ਦੀਆਂ ਵਧਾਈਆਂ ਦਿੱਤੀਆਂ ਹਨ।


ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ 'ਤੇ ਟਵੀਟ ਕਰਕੇ ਲਿਖਿਆ, "ਰਾਮ ਨੌਮੀ ਦੇ ਪਵਿੱਤਰ ਤਿਓਹਾਰ ਦੀਆਂ ਆਪ ਸਭ ਨੂੰ ਵਧਾਈਆਂ... ਕਾਮਨਾ ਕਰਦੇ ਹਾਂ ਕਿ ਭਗਵਾਨ ਰਾਮ ਜੀ ਦਾ ਆਸ਼ੀਰਵਾਦ ਆਪ ਸਭ 'ਤੇ ਬਣਿਆ ਰਹੇ..."






ਦੱਸ ਦਈਏ ਕਿ ਅੱਜ ਚੇਤ ਨਰਾਤਿਆਂ ਦਾ ਨੌਵਾਂ ਦਿਨ ਹੈ ਅਤੇ ਅੱਜ ਦੇ ਦਿਨ ਜਿਨ੍ਹਾਂ ਨੇ ਵਰਤ ਰੱਖਿਆ ਹੁੰਦਾ ਹੈ, ਉਹ ਆਪਣੇ ਵਰਤ ਖੋਲ੍ਹ ਕੇ ਕੰਜਕਾਂ ਬਿਠਾਉਂਦੇ ਹਨ ਅਤੇ ਮਾਤਾ ਦਾ ਆਸ਼ੀਰਵਾਦ ਲੈਂਦੇ ਹਨ। ਉੱਥੇ ਹੀ ਅੱਜ ਪੂਰੇ ਪੰਜਾਬ ਵਿੱਚ ਛੁੱਟੀ ਹੈ ਅਤੇ ਅੱਜ ਸ਼ੇਅਰ ਬਜ਼ਾਰ ਵੀ ਬੰਦ ਰਹੇਗਾ, ਕੋਈ ਕਾਰੋਬਾਰ ਨਹੀਂ ਹੋਵੇਗਾ। 


ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।