Punjab news: ਪੰਜਾਬ ਸਰਕਾਰ ਨੇ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਦੇ ਸਬੰਧ ਵਿਚ 27 ਦਸੰਬਰ ਨੂੰ ਮਾਤਮੀ ਬਿਗਲ ਵਜਾਉਣ ਦੇ ਫੈਸਲੇ ਨੂੰ ਵਾਪਸ ਲੈ ਲਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਸਬੰਧੀ ਟਵੀਟ ਕਰਕੇ ਜਾਣਕਾਰੀ ਦਿੱਤੀ ਹੈ।

Continues below advertisement


ਇਹ ਵੀ ਪੜ੍ਹੋ: Sangrur: ਇਤਿਹਾਸਿਕ ਗੁਰਦੁਆਰਾ ਸਾਹਿਬ ਦੇ ਕਰੋ ਦਰਸ਼ਨ, ਇੱਥੇ ਸੁਸ਼ੋਭਿਤ ਨੇ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀਆਂ ਅਸਥੀਆਂ


ਉਨ੍ਹਾਂ ਨੇ ਇਸ ਸਬੰਧੀ ਟਵੀਟ ਕਰਕੇ ਲਿਖਿਆ ਹੈ-‘ਮੈਂ ਇਹ ਬਿਲਕੁਲ ਵੀ ਨਹੀਂ ਚਾਹੁੰਦਾ ਕਿ ਇਹਨਾਂ ਸ਼ਹਾਦਤ ਵਾਲੇ ਦਿਨਾਂ ਵਿੱਚ ਸਮੁੱਚੀਆਂ ਸੰਗਤਾਂ ਸਹਿਬਜ਼ਾਦਿਆਂ ਦੀਆਂ ਕੁਰਬਾਨੀਆਂ ਨੂੰ ਨਮਨ ਕਰਨ ਤੋਂ ਇਲਾਵਾ ਕਿਸੇ ਹੋਰ ਵਾਦ-ਵਿਵਾਦ ਵਿੱਚ ਪੈਣ .. ਇਸ ਲਈ ਭਾਵਨਾਵਾਂ ਦੀ ਕਦਰ ਕਰਦੇ ਹੋਏ ਪੰਜਾਬ ਸਰਕਾਰ ਵੱਲੋਂ 27 ਦਸੰਬਰ ਨੂੰ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਬਿਗਲ ਵਜਾਉਣ ਵਾਲਾ ਫੈਸਲਾ ਵਾਪਸ ਲਿਆ ਜਾਂਦਾ ਹੈ..