CM ਮਾਨ ਨੇ ਨਾਇਬ ਸੈਣੀ ਨੂੰ ਲਿਖਿਆ ਪੱਤਰ, ਕਿਹਾ-ਹਰਿਆਣਾ ਨੂੰ ਦੇਣ ਲਈ ਹੋਰ ਪਾਣੀ ਨਹੀਂ, ਜਾਣੋ ਪੂਰਾ ਮਾਮਲਾ
Punjab News: ਹਰਿਆਣਾ ਅਤੇ ਪੰਜਾਬ ਵਿਚਾਲੇ ਚੱਲ ਰਹੇ ਪਾਣੀ ਵਿਵਾਦ ਵਿੱਚ ਹੁਣ ਇੱਕ ਨਵਾਂ ਮੋੜ ਆ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਨੇ ਹੁਣ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਨੂੰ ਇੱਕ ਪੱਤਰ ਲਿਖਿਆ ਹੈ।

Punjab News: ਹਰਿਆਣਾ ਅਤੇ ਪੰਜਾਬ ਵਿਚਾਲੇ ਚੱਲ ਰਹੇ ਪਾਣੀ ਵਿਵਾਦ ਵਿੱਚ ਹੁਣ ਇੱਕ ਨਵਾਂ ਮੋੜ ਆ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਨੇ ਹੁਣ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਨੂੰ ਇੱਕ ਪੱਤਰ ਲਿਖਿਆ ਹੈ। ਉਨ੍ਹਾਂ ਨੇ ਪੱਤਰ ਵਿੱਚ ਲਿਖਿਆ ਹੈ ਕਿ ਉਨ੍ਹਾਂ ਦੇ ਕੋਲ ਹਰਿਆਣਾ ਨੂੰ ਦੇਣ ਲਈ ਵਾਧੂ ਪਾਣੀ ਨਹੀਂ ਹੈ। ਭਾਜਪਾ ਪੰਜਾਬ ਨਾਲ ਬੇਇਨਸਾਫ਼ੀ ਕਰ ਰਹੀ ਹੈ। ਨਾਲ ਹੀ ਇਹ ਪੰਜਾਬੀਆਂ ਵਿਰੁੱਧ ਸਾਜ਼ਿਸ਼ ਰਚ ਰਹੀ ਹੈ। ਭਾਜਪਾ ਪੰਜਾਬ ਦੇ ਪਾਣੀ 'ਤੇ ਡਾਕਾ ਮਾਰਨਾ ਚਾਹੁੰਦੀ ਹੈ। "ਮੈਂ ਕਿਸੇ ਵੀ ਹਾਲਤ ਵਿੱਚ ਪੰਜਾਬ ਦੇ ਲੋਕਾਂ ਨਾਲ ਬੇਇਨਸਾਫ਼ੀ ਨਹੀਂ ਹੋਣ ਦਿਆਂਗਾ।"
ਸਾਡੇ ਪਾਣੀ 'ਚ ਕਟੌਤੀ ਕੀਤੀ - ਹਰਿਆਣਾ
ਪਿਛਲੇ ਦੋ ਦਿਨਾਂ ਤੋਂ ਪੰਜਾਬ ਅਤੇ ਹਰਿਆਣਾ ਵਿਚਾਲੇ ਪਾਣੀ ਦਾ ਮੁੱਦਾ ਭੱਖ ਗਿਆ ਹੈ। ਪੰਜਾਬ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਹਰਿਆਣਾ ਨੇ ਆਪਣੇ ਹਿੱਸੇ ਦੇ ਪਾਣੀ ਦੀ ਵਰਤੋਂ ਕਰ ਲਈ ਹੈ ਅਤੇ ਹੁਣ ਇਹ ਹੋਰ ਪਾਣੀ ਦੀ ਮੰਗ ਕਰ ਰਿਹਾ ਹੈ। ਮਾਨਵਾਤ ਦੇ ਆਧਾਰ 'ਤੇ ਉਸ ਨੂੰ ਹਾਲੇ ਵੀ ਪਾਣੀ ਦਿੱਤਾ ਜਾ ਰਿਹਾ ਹੈ। ਜਦੋਂ ਕਿ ਹਰਿਆਣਾ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਨੇ ਹਰਿਆਣਾ ਨੂੰ ਮਿਲਣ ਵਾਲੇ ਪਾਣੀ ਵਿੱਚ ਕਟੌਤੀ ਕਰ ਦਿੱਤੀ ਹੈ। ਪਹਿਲਾਂ ਰੋਜ਼ਾਨਾ ਸਾਢੇ ਅੱਠ ਹਜ਼ਾਰ ਕਿਊਸਿਕ ਪਾਣੀ ਮਿਲਦਾ ਸੀ, ਜਦੋਂ ਕਿ ਹੁਣ ਸਿਰਫ਼ ਚਾਰ ਹਜ਼ਾਰ ਕਿਊਸਿਕ ਪਾਣੀ ਹੀ ਦਿੱਤਾ ਜਾ ਰਿਹਾ ਹੈ।
ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਐਕਸ 'ਤੇ ਪੋਸਟ ਪਾ ਕੇ ਕਿਹਾ ਕਿ ਭਾਜਪਾ ਪੰਜਾਬ 'ਤੇ ਦਬਾਅ ਬਣਾ ਰਹੀ ਕਿ ਹਰਿਆਣਾ ਨੂੰ ਹੋਰ ਪਾਣੀ ਦਿੱਤਾ ਜਾਵੇ। ਸੀਐਮ ਨੇ ਕਿਹਾ ਕਿ ਭਾਜਪਾ ਪੰਜਾਬ ਖ਼ਿਲਾਫ ਚੱਲ ਰਹੀ ਕੋਝੀ ਚਾਲ ਵਿੱਚ ਸਫਲ ਨਹੀਂ ਹੋ ਸਕੇਗੀ। ਉੱਥੇ ਹੀ ਹੁਣ ਹਰਿਆਣਾ ਨੇ ਪੰਜਾਬ 'ਤੇ ਪਾਣੀ ਵਿੱਚ ਕਟੌਤੀ ਕਰਨ ਦਾ ਦੋਸ਼ ਲਾਇਆ ਹੈ, ਉਨ੍ਹਾਂ ਦਾ ਕਹਿਣਾ ਹੈ ਕਿ ਪੰਜਾਬ ਪਹਿਲਾਂ ਸਾਢੇ ਅੱਠ ਹਜ਼ਾਰ ਕਿਊਸਿਕ ਪਾਣੀ ਦਿੰਦਾ ਸੀ, ਹੁਣ ਉਸ ਦਾ ਵੀ ਅੱਧਾ ਦੇ ਰਿਹਾ ਹੈ, ਹੁਣ ਦੇਖਣਾ ਹੋਵੇਗਾ ਕਿ ਆਖਿਰ ਇਸ ਨੂੰ ਲੈਕੇ ਕੀ ਫੈਸਲਾ ਹੁੰਦਾ ਹੈ, ਉੱਥੇ ਹੀ ਇਸ ਮਾਮਲੇ 'ਤੇ ਸਿਆਸਤ ਭੱਖਦੀ ਜਾ ਰਹੀ ਹੈ।
ਬੀਜੇਪੀ ਦੀ ਕੇਂਦਰ ਸਰਕਾਰ ਵੱਲੋਂ ਪੰਜਾਬ ਦੇ ਪਾਣੀਆਂ ਨੂੰ ਲੈ ਕੇ ਇੱਕ ਹੋਰ ਕੋਝੀ ਚਾਲ ਚੱਲੀ ਜਾ ਰਹੀ ਹੈ, ਅਸੀਂ ਕਿਸੇ ਕੀਮਤ 'ਤੇ ਇਸਨੂੰ ਕਾਮਯਾਬ ਨਹੀਂ ਹੋਣ ਦੇਵਾਂਗੇ।
— Bhagwant Mann (@BhagwantMann) April 29, 2025
.....
भाजपा की केंद्र सरकार की तरफ से पंजाब के पानी को लेकर एक और गंदी चाल चली जा रही है, हम इसे किसी भी कीमत पर सफल नहीं होने देंगे। pic.twitter.com/Kffw8ZQEoK






















