ਪੜਚੋਲ ਕਰੋ

Gurbani Telecast: ਗੁਰਬਾਣੀ ਪ੍ਰਸਾਰਣ ਮਾਮਲੇ 'ਤੇ ਇੱਕ ਵਾਰ ਮੁੜ ਸਿਆਸੀ ਹਲਚਲ, ਸੀਐਮ ਭਗਵੰਤ ਮਾਨ ਨੇ ਲਿਖੀ ਚਿੱਠੀ

ਗੁਰਬਾਣੀ  ਪ੍ਰਸਾਰਣ ਮਾਮਲੇ 'ਤੇ ਇੱਕ ਵਾਰ ਮੁੜ ਪੰਜਾਬ ਵਿੱਚ ਸਿਆਸੀ ਹਲਚਲ ਤੇਜ਼ ਹੋ ਸਕਦੀ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਰਾਜਪਾਲ ਨੁੰ ਚਿੱਠੀ ਲਿਖੀ ਹੈ ਜਿਸ ਵਿੱਚ ਕਈ ਮੁੱਦਿਆਂ 'ਤੇ ਚਰਚਾ ਕੀਤੀ ਹੈ।

ਗੁਰਬਾਣੀ  ਪ੍ਰਸਾਰਣ ਮਾਮਲੇ 'ਤੇ ਇੱਕ ਵਾਰ ਮੁੜ ਪੰਜਾਬ ਵਿੱਚ ਸਿਆਸੀ ਹਲਚਲ ਤੇਜ਼ ਹੋ ਸਕਦੀ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਰਾਜਪਾਲ ਨੁੰ ਚਿੱਠੀ ਲਿਖੀ ਹੈ ਜਿਸ ਵਿੱਚ ਕਈ ਮੁੱਦਿਆਂ 'ਤੇ ਚਰਚਾ ਕੀਤੀ ਹੈ। ਇਸ ਚਿੱਠੀ ਰਾਹੀਂ ਭਗਵੰਤ ਮਾਨ ਨੇ ਰਾਜਪਾਲ ਨੂੰ ਬੇਨਤੀ ਕੀਤੀ ਹੈ ਕਿ ਵਿਧਾਨ ਸਭਾ ਵੱਲੋਂ ਪਾਸ ਕੀਤੇ ਗਏ ਸਿੱਖ ਗੁਰਦੁਆਰਾ ਸੋਧ ਬਿੱਲ 2023 ਨੂੰ ਜਲਦ ਤੋਂ ਜਲਦ ਮਨਜ਼ੂਰੀ ਦਿੱਤੀ ਜਾਵੇ।

ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਇਸ ਪੱਤਰ ਵਿੱਚ 5 ਤੱਥਾਂ 'ਤੇ ਗੱਲ ਕੀਤੀ ਹੈ। ਭਗਵੰਤ ਮਾਨ ਵੱਲੋਂ ਭੇਜੇ ਗਏ ਲੈਟਰ 'ਚ ਪੜ੍ਹੋ ਕੀ ਲਿਖਿਆ - 

1. ਜਿਵੇਂ ਕਿ ਤੁਸੀਂ ਜਾਣਦੇ ਹੋ, ਇੱਕ ਰਾਜਨੀਤਿਕ ਪਰਿਵਾਰ ਦੀ ਮਲਕੀਅਤ ਵਾਲੇ ਇੱਕ ਵਿਸ਼ੇਸ਼ ਚੈਨਲ ਨੇ ਸ੍ਰੀ ਹਰਿਮੰਦਰ ਸਾਹਿਬ ਤੋਂ ਸਰਬ ਸਾਂਝੀ ਗੁਰਬਾਣੀ ਦੇ ਪ੍ਰਸਾਰਣ ਦਾ ਏਕਾਧਿਕਾਰ ਕੀਤਾ ਹੋਇਆ ਹੈ ਅਤੇ ਇਸ ਤੋਂ ਮੁਨਾਫਾ ਕਮਾ ਰਿਹਾ ਹੈ।

2. ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਦੇ ਪ੍ਰਚਾਰ ਤੇ ਪ੍ਰਸਾਰ ਲਈ ਅਤੇ ਸ੍ਰੀ ਹਰਿਮੰਦਰ ਸਾਹਿਬ ਤੋਂ ਸਰਬ ਸਾਂਝੀ ਗੁਰਬਾਣੀ ਦਾ ਪ੍ਰਸਾਰਣ ਸਾਰਿਆਂ ਲਈ ਮੁਫ਼ਤ ਵਿੱਚ ਉਪਲਬਧ ਕਰਵਾਉਣ ਲਈ ਸਿੱਖ ਗੁਰਦੁਆਰਾ ਐਕਟ 1925 ਵਿੱਚ ਸੋਧ ਕਰਕੇ ਧਾਰਾ 125-ਏ ਨੂੰ ਸ਼ਾਮਲ ਕੀਤਾ ਗਿਆ ਜਿਸ 'ਤੇ  ਵਿਧਾਨ ਸਭਾ 'ਚ  ਇਸ ਬਿੱਲ 'ਤੇ ਵਿਚਾਰ ਕੀਤਾ ਅਤੇ ਇਸ ਨੂੰ ਭਾਰੀ ਬਹੁਮਤ ਨਾਲ ਪਾਸ ਕਰ ਦਿੱਤਾ।

3. ਇਹ ਬਿੱਲ ਤੁਹਾਨੂੰ ਮਿਤੀ 26-6-2023 ਨੂੰ ਮਨਜ਼ੂਰ ਕਰਕੇ ਦਸਤਖਤਾਂ ਲਈ ਭੇਜਿਆ ਗਿਆ ਸੀ। ਹਾਲਾਂਕਿ, ਇਹ ਅਫਸੋਸ ਹੈ ਕਿ ਬਿੱਲ 'ਤੇ ਅੱਜ ਤੱਕ ਦਸਤਖਤ ਨਹੀਂ ਹੋਏ ਹਨ। ਇਹ ਪੰਜਾਬ ਦੇ ਲੋਕਾਂ ਦੀ ਜਮਹੂਰੀ ਇੱਛਾ ਨੂੰ ਦਬਾਉਣ ਦੇ ਬਰਾਬਰ ਹੈ।

4. ਮੈਂ ਤੁਹਾਡੇ ਧਿਆਨ ਵਿੱਚ ਇਹ ਵੀ ਲਿਆਉਣਾ ਚਾਹਾਂਗਾ ਕਿ ਸਾਡੀ ਜਾਣਕਾਰੀ ਅਨੁਸਾਰ, ਉਕਤ ਚੈਨਲ ਨਾਲ SGPC ਦਾ ਸਮਝੌਤਾ 23 ਜੁਲਾਈ, 2023 ਨੂੰ ਖਤਮ ਹੋ ਰਿਹਾ ਹੈ। ਜੇਕਰ ਤੁਸੀਂ ਇਸ ਬਿੱਲ 'ਤੇ ਤੁਰੰਤ ਦਸਤਖਤ ਨਹੀਂ ਕਰਦੇ, ਤਾਂ ਇਹ ਅਜਿਹੀ ਸਥਿਤੀ ਪੈਦਾ ਕਰ ਸਕਦਾ ਹੈ ਜਿੱਥੇ ਲੱਖਾਂ ਸ਼ਰਧਾਲੂ ਸ੍ਰੀ ਹਰਿਮੰਦਰ ਸਾਹਿਬ ਤੋਂ ਪਵਿੱਤਰ ਗੁਰਬਾਣੀ ਦਾ ਸਿੱਧਾ ਪ੍ਰਸਾਰਣ ਦੇਖਣ ਤੋਂ ਵਾਂਝੇ ਰਹਿਣਗੇ। ਇਸ ਨਾਲ ਉਨ੍ਹਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਗੰਭੀਰ ਠੇਸ ਪਹੁੰਚੇਗੀ।

5. ਇਸ ਲਈ, ਮੈਂ ਤੁਹਾਨੂੰ ਇਸ ਬਿੱਲ 'ਤੇ ਜਲਦੀ ਤੋਂ ਜਲਦੀ ਦਸਤਖਤ ਕਰਨ ਦੀ ਬੇਨਤੀ ਕਰਦਾ ਹਾਂ, ਤਾਂ ਜੋ ਸ੍ਰੀ ਹਰਿਮੰਦਰ ਸਾਹਿਬ ਤੋਂ ਸਰਬ ਸੰਝੀ ਗੁਰਬਾਣੀ ਦਾ ਪ੍ਰਸਾਰਣ ਵੱਖ-ਵੱਖ ਚੈਨਲਾਂ ਅਤੇ ਮੀਡੀਆ ਰਾਹੀਂ ਸਾਰਿਆਂ ਲਈ ਮੁਫਤ ਉਪਲਬਧ ਕਰਵਾਇਆ ਜਾ ਸਕੇ।

ਮੁੱਖ ਮੰਤਰੀ ਭਗਵੰਤ ਮਾਨ ਨੇ ਇਹ ਜਾਣਕਾਰੀ ਟਵੀਟ ਕਰਕੇ ਸਾਂਝੀ ਕੀਤੀ ਹੈ। 

ਟਾਪ ਹੈਡਲਾਈਨ

Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
Punjab News: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਵੱਡਾ ਐਲਾਨ, 18 ਜ਼ਿਲ੍ਹਿਆਂ 'ਚ ਸੀਨੀਅਰ ਆਗੂਆਂ ਨੂੰ ਸੌਂਪੀ ਅਹਿਮ ਜ਼ਿੰਮੇਵਾਰੀ...
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਵੱਡਾ ਐਲਾਨ, 18 ਜ਼ਿਲ੍ਹਿਆਂ 'ਚ ਸੀਨੀਅਰ ਆਗੂਆਂ ਨੂੰ ਸੌਂਪੀ ਅਹਿਮ ਜ਼ਿੰਮੇਵਾਰੀ...
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ
ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ
Canada Student Protest: ਵਿਦਿਆਰਥੀਆਂ ਦੇ ਧਰਨੇ ਵਾਲੀ ਥਾਂ ’ਤੇ CBSA ਦੀ ਰੇਡ
Canada Student Protest: ਵਿਦਿਆਰਥੀਆਂ ਦੇ ਧਰਨੇ ਵਾਲੀ ਥਾਂ ’ਤੇ CBSA ਦੀ ਰੇਡ
Zodiac Sign: ਇਨ੍ਹਾਂ 4 ਰਾਸ਼ੀ ਵਾਲਿਆਂ ਦੇ ਖੁੱਲ੍ਹਣਗੇ ਭਾਗ! ਕਾਰੋਬਾਰ 'ਚ ਵਾਧਾ ਅਤੇ ਨੌਕਰੀ 'ਚ ਮਿਲੇਗੀ ਤਰੱਕੀ, ਵਿਆਹੁਤਾ ਜੋੜਿਆਂ ਦਾ ਖੁਸ਼ੀਆਂ ਨਾਲ ਭਰੇਗਾ ਜੀਵਨ; ਜਾਣੋ ਕੌਣ ਖੁਸ਼ਕਿਸਮਤ...
ਇਨ੍ਹਾਂ 4 ਰਾਸ਼ੀ ਵਾਲਿਆਂ ਦੇ ਖੁੱਲ੍ਹਣਗੇ ਭਾਗ! ਕਾਰੋਬਾਰ 'ਚ ਵਾਧਾ ਅਤੇ ਨੌਕਰੀ 'ਚ ਮਿਲੇਗੀ ਤਰੱਕੀ, ਵਿਆਹੁਤਾ ਜੋੜਿਆਂ ਦਾ ਖੁਸ਼ੀਆਂ ਨਾਲ ਭਰੇਗਾ ਜੀਵਨ; ਜਾਣੋ ਕੌਣ ਖੁਸ਼ਕਿਸਮਤ...
Embed widget