(Source: ECI/ABP News/ABP Majha)
ਸੀਐਮ ਭਗਵੰਤ ਮਾਨ ਦਾ ਕਿਸਾਨਾਂ ਲਈ ਅਹਿਮ ਐਲਾਨ, ਪੰਜਾਬ 'ਚ ਨਵਾਂ ਖੇਤੀ ਮਾਡਲ ਸਥਾਪਤ ਹੋਏਗਾ
ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਕਿਸਾਨਾਂ ਨੂੰ ਕਰਜ਼ਾ ਮੁਕਤ ਬਣਾਉਣ ਲਈ ਕਦਮ ਚੁੱਕਣ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਹੈ ਕਿ ਕਰਜ਼ਾ ਮੁਆਫ਼ੀ ਨਾਲੋਂ ਕਰਜ਼ਾ ਮੁਕਤ ਬਣਾਉਣ ਲਈ ਕਦਮ ਜ਼ਿਆਦਾ ਮਹੱਤਵ ਰੱਖਦੇ ਹਨ।
ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਕਿਸਾਨਾਂ ਨੂੰ ਕਰਜ਼ਾ ਮੁਕਤ ਬਣਾਉਣ ਲਈ ਕਦਮ ਚੁੱਕਣ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਹੈ ਕਿ ਕਰਜ਼ਾ ਮੁਆਫ਼ੀ ਨਾਲੋਂ ਕਰਜ਼ਾ ਮੁਕਤ ਬਣਾਉਣ ਲਈ ਕਦਮ ਜ਼ਿਆਦਾ ਮਹੱਤਵ ਰੱਖਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੀ ‘ਆਪ’ ਸਰਕਾਰ ਕਿਸਾਨ ਹਿਤੈਸ਼ੀ ਫ਼ੈਸਲੇ ਲੈਂਦੀ ਰਹੇਗੀ ਤੇ ਇੱਥੇ ਨਵਾਂ ਖੇਤੀ ਮਾਡਲ ਸਥਾਪਤ ਕਰਾਂਗੇ।
ਉਨ੍ਹਾਂ ਟਵੀਟ ਕਰਕੇ ਕਿਹਾ ਕਿ ਕਿਸਾਨਾਂ ਦੇ ਸੰਘਰਸ਼ ਤੇ ਉਨ੍ਹਾਂ ਦੀ ਸ਼ਹਾਦਤ ਨੂੰ ਪ੍ਰਣਾਮ...ਮੈਂ ਆਪ ਇੱਕ ਕਿਸਾਨ ਦਾ ਪੁੱਤ ਹਾਂ, ਕਿਸਾਨਾਂ ਦਾ ਦਰਦ ਸਮਝਦਾ ਹਾਂ। ਸਾਡੀ ਸਰਕਾਰ ਦਾ ਵੀ ਮਿਸ਼ਨ ਕਿਸਾਨਾਂ ਦਾ ਕਰਜ਼ਾ ਮੁਆਫ ਕਰਨਾ ਨਹੀਂ ਉਨ੍ਹਾਂ ਨੂੰ ਕਰਜ਼ਾ ਮੁਕਤ ਬਣਾਉਣਾ ਹੈ, ਕਿਸਾਨੀ ਨੂੰ ਲਾਹੇਵੰਦ ਧੰਦਾ ਬਣਾਉਣਾ ਹੈ।
ਕਿਸਾਨਾਂ ਦੇ ਸੰਘਰਸ਼ ਅਤੇ ਉਹਨਾਂ ਦੀ ਸ਼ਹਾਦਤ ਨੂੰ ਪ੍ਰਣਾਮ...ਮੈਂ ਆਪ ਇੱਕ ਕਿਸਾਨ ਦਾ ਪੁੱਤ ਹਾਂ, ਕਿਸਾਨਾਂ ਦਾ ਦਰਦ ਸਮਝਦਾ ਹਾਂ। ਸਾਡੀ ਸਰਕਾਰ ਦਾ ਵੀ ਮਿਸ਼ਨ ਕਿਸਾਨਾਂ ਦਾ ਕਰਜ਼ਾ ਮੁਆਫ ਕਰਨਾ ਨਹੀਂ ਉਹਨਾਂ ਨੂੰ ਕਰਜ਼ਾ ਮੁਕਤ ਬਣਾਉਣਾ ਹੈ, ਕਿਸਾਨੀ ਨੂੰ ਲਾਹੇਵੰਦ ਧੰਦਾ ਬਣਾਉਣਾ ਹੈ https://t.co/IFZZtCyBWT
— Bhagwant Mann (@BhagwantMann) May 22, 2022
ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਖੇਤੀ ਨੂੰ ਲਾਹੇਵੰਦ ਧੰਦਾ ਬਣਾਇਆ ਜਾਵੇਗਾ ਤਾਂ ਜੋ ਕਿਸਾਨਾਂ ਦੀ ਅਗਲੀ ਪੀੜ੍ਹੀ ਆਪਣਾ ਪਿਤਾ ਪੁਰਖੀ ਧੰਦਾ ਅਪਣਾਉਣ ਵਿਚ ਮਾਣ ਮਹਿਸੂਸ ਕਰੇ। ਉਨ੍ਹਾਂ ਕਿਹਾ ਕਿ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ 1500 ਰੁਪਏ ਪ੍ਰਤੀ ਏਕੜ ਦੀ ਵਿੱਤੀ ਮਦਦ ਦਿੱਤੇ ਜਾਣ ਦਾ ਜ਼ਿਕਰ ਵੀ ਕੀਤਾ। ਉਨ੍ਹਾਂ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਖ਼ਿਲਾਫ਼ ਚੱਲਿਆ ਕਿਸਾਨ ਅੰਦੋਲਨ ਹੁਣ ਤੱਕ ਦਾ ਸਭ ਤੋਂ ਵੱਡਾ ਵਿਰੋਧ ਸੀ।