ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਕਿਸਾਨਾਂ ਨੂੰ ਕਰਜ਼ਾ ਮੁਕਤ ਬਣਾਉਣ ਲਈ ਕਦਮ ਚੁੱਕਣ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਹੈ ਕਿ ਕਰਜ਼ਾ ਮੁਆਫ਼ੀ ਨਾਲੋਂ ਕਰਜ਼ਾ ਮੁਕਤ ਬਣਾਉਣ ਲਈ ਕਦਮ ਜ਼ਿਆਦਾ ਮਹੱਤਵ ਰੱਖਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੀ ‘ਆਪ’ ਸਰਕਾਰ ਕਿਸਾਨ ਹਿਤੈਸ਼ੀ ਫ਼ੈਸਲੇ ਲੈਂਦੀ ਰਹੇਗੀ ਤੇ ਇੱਥੇ ਨਵਾਂ ਖੇਤੀ ਮਾਡਲ ਸਥਾਪਤ ਕਰਾਂਗੇ।

ਉਨ੍ਹਾਂ ਟਵੀਟ ਕਰਕੇ ਕਿਹਾ ਕਿ ਕਿਸਾਨਾਂ ਦੇ ਸੰਘਰਸ਼ ਤੇ ਉਨ੍ਹਾਂ ਦੀ ਸ਼ਹਾਦਤ ਨੂੰ ਪ੍ਰਣਾਮ...ਮੈਂ ਆਪ ਇੱਕ ਕਿਸਾਨ ਦਾ ਪੁੱਤ ਹਾਂ, ਕਿਸਾਨਾਂ ਦਾ ਦਰਦ ਸਮਝਦਾ ਹਾਂ। ਸਾਡੀ ਸਰਕਾਰ ਦਾ ਵੀ ਮਿਸ਼ਨ ਕਿਸਾਨਾਂ ਦਾ ਕਰਜ਼ਾ ਮੁਆਫ ਕਰਨਾ ਨਹੀਂ ਉਨ੍ਹਾਂ ਨੂੰ ਕਰਜ਼ਾ ਮੁਕਤ ਬਣਾਉਣਾ ਹੈ, ਕਿਸਾਨੀ ਨੂੰ ਲਾਹੇਵੰਦ ਧੰਦਾ ਬਣਾਉਣਾ ਹੈ।





ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਖੇਤੀ ਨੂੰ ਲਾਹੇਵੰਦ ਧੰਦਾ ਬਣਾਇਆ ਜਾਵੇਗਾ ਤਾਂ ਜੋ ਕਿਸਾਨਾਂ ਦੀ ਅਗਲੀ ਪੀੜ੍ਹੀ ਆਪਣਾ ਪਿਤਾ ਪੁਰਖੀ ਧੰਦਾ ਅਪਣਾਉਣ ਵਿਚ ਮਾਣ ਮਹਿਸੂਸ ਕਰੇ। ਉਨ੍ਹਾਂ ਕਿਹਾ ਕਿ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ 1500 ਰੁਪਏ ਪ੍ਰਤੀ ਏਕੜ ਦੀ ਵਿੱਤੀ ਮਦਦ ਦਿੱਤੇ ਜਾਣ ਦਾ ਜ਼ਿਕਰ ਵੀ ਕੀਤਾ। ਉਨ੍ਹਾਂ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਖ਼ਿਲਾਫ਼ ਚੱਲਿਆ ਕਿਸਾਨ ਅੰਦੋਲਨ ਹੁਣ ਤੱਕ ਦਾ ਸਭ ਤੋਂ ਵੱਡਾ ਵਿਰੋਧ ਸੀ।


ਹੁਣ ਕਿਸਾਨ ਕਰਨਗੇ ਦੇਸ਼ ਦੀ ਸਿਆਸਤ ਤੈਅ? ਕਿਸਾਨ ਚਾਹੁਣ ਤਾਂ ਹਾਕਮਾਂ ਦੇ ਤਖ਼ਤ ਪਲਟ ਸਕਦੇ, ਅਗਲੀਆਂ ਚੋਣਾਂ 'ਚ ਫ਼ਸਲਾਂ ਦਾ ਸਹੀ ਮੁੱਲ ਦੇਣ ਵਾਲਿਆਂ ਨੂੰ ਵੋਟ ਪਾਉਣ ਦਾ ਸੱਦਾ