Punjab News: ਸੀਐਮ ਭਗਵੰਤ ਮਾਨ ਵੱਲੋਂ 'ਹੋਲਾ ਮਹੱਲਾ' ਦੀਆਂ ਤਿਆਰੀਆਂ ਬਾਰੇ ਅਫਸਰਾਂ ਦੀ ਹਦਾਇਤਾਂ
ਅਗਲੇ ਮਹੀਨੇ ਖਾਲਸੇ ਦੇ ਜਨਮ ਅਸਥਾਨ ਪਵਿੱਤਰ ਧਰਤੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਣ ਵਾਲੇ "ਹੋਲਾ ਮਹੱਲਾ" ਦੀਆਂ ਤਿਆਰੀਆਂ ਨੂੰ ਲੈ ਕੇ ਅਧਿਕਾਰੀਆਂ ਨਾਲ ਅਹਿਮ ਮੀਟਿੰਗ ਕੀਤੀ ਤੇ ਸਮੇਂ 'ਤੇ ਸਾਰੀ ਤਿਆਰੀਆਂ ਮੁਕੰਮਲ ਕਰਨ ਨੂੰ ਕਿਹਾ
Punjab News: ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ 'ਹੋਲਾ ਮਹੱਲਾ' ਦੀਆਂ ਤਿਆਰੀਆਂ ਸਬੰਧੀ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਉਨ੍ਹਾਂ ਨੇ ਅਧਿਕਾਰੀਆਂ ਨੂੰ ਸਮੇਂ 'ਤੇ ਸਾਰੀਆਂ ਤਿਆਰੀਆਂ ਮੁਕੰਮਲ ਕਰਨ ਦੀ ਹਦਾਇਤ ਕੀਤੀ। ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਇਸ ਤਰ੍ਹਾਂ ਦੇ ਪ੍ਰਬੰਧ ਕਰੇਗੀ ਕਿ ਸੰਗਤਾਂ ਨੂੰ ਕਿਸੇ ਤਰ੍ਹਾਂ ਦੀ ਕੋਈ ਦਿੱਕਤ ਨਾ ਹੋਵੇ।
ਮੀਟਿੰਗ ਮਗਰੋਂ ਸੀਐਮ ਭਗਵੰਤ ਮਾਨ ਨੇ ਟਵੀਟ ਕਰਕੇ ਕਿਹਾ ਕਿ ਅਗਲੇ ਮਹੀਨੇ ਖਾਲਸੇ ਦੇ ਜਨਮ ਅਸਥਾਨ ਪਵਿੱਤਰ ਧਰਤੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਣ ਵਾਲੇ "ਹੋਲਾ ਮਹੱਲਾ" ਦੀਆਂ ਤਿਆਰੀਆਂ ਨੂੰ ਲੈ ਕੇ ਅਧਿਕਾਰੀਆਂ ਨਾਲ ਅਹਿਮ ਮੀਟਿੰਗ ਕੀਤੀ ਤੇ ਸਮੇਂ 'ਤੇ ਸਾਰੀ ਤਿਆਰੀਆਂ ਮੁਕੰਮਲ ਕਰਨ ਨੂੰ ਕਿਹਾ...ਸਾਡੀ ਸਰਕਾਰ ਇਸ ਤਰ੍ਹਾਂ ਦੇ ਪ੍ਰਬੰਧ ਕਰੇਗੀ ਕਿ ਸੰਗਤਾਂ ਨੂੰ ਕਿਸੇ ਤਰ੍ਹਾਂ ਦੀ ਕੋਈ ਦਿੱਕਤ ਨਾ ਹੋਵੇ...।
ਅਗਲੇ ਮਹੀਨੇ ਖਾਲਸੇ ਦੇ ਜਨਮ ਅਸਥਾਨ ਪਵਿੱਤਰ ਧਰਤੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਣ ਵਾਲੇ "ਹੋਲਾ ਮਹੱਲਾ" ਦੀਆਂ ਤਿਆਰੀਆਂ ਨੂੰ ਲੈਕੇ ਅਧਿਕਾਰੀਆਂ ਨਾਲ ਅਹਿਮ ਮੀਟਿੰਗ ਕੀਤੀ ਤੇ ਸਮੇਂ 'ਤੇ ਸਾਰੀ ਤਿਆਰੀਆਂ ਮੁਕੰਮਲ ਕਰਨ ਨੂੰ ਕਿਹਾ...
ਸਾਡੀ ਸਰਕਾਰ ਇਸ ਤਰ੍ਹਾਂ ਦੇ ਪ੍ਰਬੰਧ ਕਰੇਗੀ ਕਿ ਸੰਗਤਾਂ ਨੂੰ ਕਿਸੇ ਤਰ੍ਹਾਂ ਦੀ ਕੋਈ ਦਿੱਕਤ ਨਾ ਹੋਵੇ... pic.twitter.com/5OmABWClgK— Bhagwant Mann (@BhagwantMann) February 13, 2023ਹੋਲੇ ਮਹੱਲੇ ਦੀਆਂ ਰੌਣਕਾਂ
ਹਰ ਸਾਲ ਦੇਸ਼-ਵਿਦੇਸ਼ ਤੋਂ ਵੱਡੀ ਗਿਣਤੀ ਵਿਚ ਲੋਕ ਹੋਲੀ ਮੁਹੱਲੇ ਦੇ ਤਿਉਹਾਰ ਵਿੱਚ ਸ਼ਾਮਲ ਹੋਣ ਲਈ ਆਨੰਦਪੁਰ ਸਾਹਿਬ ਪਹੁੰਚਦੇ ਹਨ। ਇਸ ਪਵਿੱਤਰ ਤਿਉਹਾਰ ਦੀ ਸ਼ੁਰੂਆਤ ਵਿਸ਼ੇਸ਼ ਦੀਵਾਨ ਵਿੱਚ ਗੁਰਬਾਣੀ ਦੇ ਗਾਇਨ ਨਾਲ ਹੋਵੇਗੀ। ਹੋਲੇ ਮੁਹੱਲੇ ਵਾਲੇ ਦਿਨ ਪੰਜ ਪਿਆਰੇ ਹੋਲਾ ਮੁਹੱਲਾ ਸ੍ਰੀਕੇਸਗੜ੍ਹ ਸਾਹਿਬ ਵਿਖੇ ਮੱਥਾ ਟੇਕਦੇ ਹੋਏ ਆਨੰਦਪੁਰ ਸਾਹਿਬ ਪਹੁੰਚਦੇ ਹਨ। ਇਸ ਦਿਨ ਤੁਸੀਂ ਇੱਥੇ ਹਾਥੀਆਂ ਅਤੇ ਘੋੜਿਆਂ 'ਤੇ ਸਵਾਰ ਹੋ ਕੇ, ਹਰ ਤਰ੍ਹਾਂ ਦੇ ਪੁਰਾਤਨ ਅਤੇ ਆਧੁਨਿਕ ਹਥਿਆਰਾਂ ਨਾਲ ਲੈਸ ਹੋ ਕੇ ਇਕ-ਦੂਜੇ 'ਤੇ ਰੰਗ ਸੁੱਟਦੇ ਦੇਖੋਗੇ। ਇਸ ਦੌਰਾਨ ਤੁਹਾਨੂੰ ਹਰ ਤਰ੍ਹਾਂ ਦੀਆਂ ਖੇਡਾਂ ਜਿਵੇਂ ਘੋੜ ਸਵਾਰੀ, ਗਤਕਾ, ਨੇਜਾਬਾਜ਼ੀ, ਹਥਿਆਰ ਅਭਿਆਸ ਆਦਿ ਦੇਖਣ ਨੂੰ ਮਿਲਣਗੇ। ਆਨੰਦਪੁਰ ਸਾਹਿਬ ਦੇ ਹੋਲੇ ਮੁਹੱਲੇ 'ਚ ਤੁਹਾਨੂੰ ਨਾ ਸਿਰਫ ਬਹਾਦਰੀ ਦੇ ਰੰਗ ਦੇਖਣ ਨੂੰ ਮਿਲਣਗੇ, ਸਗੋਂ ਇੱਥੇ ਦੇ ਸਾਰੇ ਛੋਟੇ-ਵੱਡੇ ਲੰਗਰਾਂ 'ਚ ਤੁਹਾਨੂੰ ਸੁਆਦਲਾ ਪ੍ਰਸ਼ਾਦ ਵੀ ਖਾਣ ਨੂੰ ਮਿਲੇਗਾ। ਜਿਸ ਵਿੱਚ ਤੁਹਾਨੂੰ ਹਰ ਛੋਟਾ-ਵੱਡਾ ਵਿਅਕਤੀ ਲੋਕਾਂ ਦੀ ਸੇਵਾ ਕਰਦਾ ਨਜ਼ਰ ਆਵੇਗਾ।