ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਨੇ ਐਲਾਨ ਕੀਤਾ ਹੈ ਕਿ ਪਹਿਲੀ ਅਕਤੂਬਰ ਤੋਂ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਕਰਨ ਜਾ ਰਹੇ ਹਾਂ। ਇਸ ਬਾਰੇ ਅੱਜ ਮੰਡੀ ਬੋਰਡ ਦੇ ਅਫ਼ਸਰਾਂ ਨਾਲ ਮੀਟਿੰਗ ਕੀਤੀ ਹੈ। ਇਸ ਦੌਰਾਨ ਖ਼ਰੀਦ ਪ੍ਰਬੰਧਾਂ ਤੇ ਤਿਆਰੀਆਂ ਦਾ ਜਾਇਜ਼ਾ ਲਿਆ ਹੈ।


 


ਉਨ੍ਹਾਂ ਕਿਹਾ ਕਿ ਇਸ ਵਾਰ ਲਗਪਗ 191 ਲੱਖ ਮੀਟ੍ਰਿਕ ਟਨ ਝੋਨਾ ਆਉਣ ਦੀ ਸੰਭਾਵਨਾ ਹੈ। ਫ਼ਸਲ ਦਾ ਇੱਕ-ਇੱਕ ਦਾਣਾ ਚੁੱਕਣ ਲਈ ਸਰਕਾਰ ਵਚਨਬੱਧ ਹੈ। ਅੰਨਦਾਤੇ ਨੂੰ ਮੰਡੀਆਂ ‘ਚ ਰੁਲਣ ਨਹੀਂ ਦੇਵਾਂਗੇ।








ਇਹ ਵੀ ਪੜ੍ਹੋ: ਪੰਜਾਬ ਦੀ ਵਿੱਤੀ ਹਾਲਤ ਸੁਧਾਰਨ ਲਈ ਵਿਸ਼ਵ ਬੈਂਕ ਨੇ ਪੰਜਾਬ ਨੂੰ 150 ਮਿਲੀਅਨ ਡਾਲਰ ਦੇ ਕਰਜ਼ੇ ਨੂੰ ਦਿੱਤੀ ਮਨਜ਼ੂਰੀ


ਦੱਸ ਦਈਏ ਕਿ ਪੰਜਾਬ ਸਰਕਾਰ ਨੇ ਝੋਨੇ ਦੀ ਖਰੀਦ ਦਾ ਐਲਾਨ ਕਰ ਦਿੱਤਾ ਹੈ। ਇਸ ਸਾਲ ਝੋਨੇ ਦੀ ਖਰੀਦ ਦਾ ਸੀਜਨ 1 ਅਕਤੂਬਰ ਤੋਂ ਸ਼ੁਰੂ ਹੋਵੇਗਾ। ਝੋਨੇ ਦੀ ਖਰੀਦ ਨਵੀਂ ਪਾਲਿਸੀ ਅਧੀਨ ਹੋਵੇਗੀ। ਇਸ ਵਾਰ ਸਾਰੀ ਖਰੀਦ ਆਨਲਾਈਨ (online) ਤਰੀਕੇ ਨਾਲ ਕੀਤੀ ਜਾਵੇਗੀ। ਇਸ ਦੇ ਨਾਲ ਹੀ ਅਫਸਰਾਂ ਉੱਪਰ ਨਿਗ੍ਹਾ ਵੀ ਰੱਖੀ ਜਾਵੇਗੀ। ਜੇਕਰ ਜ਼ਿਆਦਾ ਝੋਨਾ ਮਿਲ ਵਿੱਚ ਹੋਵੇਗਾ ਤਾਂ ਪੁੱਛਗਿੱਛ ਹੋਵੇਗੀ।


ਖੰਨਾ 'ਚ ਬਾਸਮਤੀ ਦੀ ਆਮਦ ਤੇਜ਼ ,ਕਿਸਾਨ ਬੋਲੇ -ਵਾਜਿਬ ਰੇਟ ਨਹੀਂ ਮਿਲ ਰਿਹਾ 



ਏਸ਼ੀਆ ਦੀ ਸਭ ਤੋਂ ਵੱਡੀ ਦਾਣਾ ਮੰਡੀ ਖੰਨਾ 'ਚ ਬਾਸਮਤੀ ਦੀ ਆਮਦ ਤੇਜ਼ ਹੋ ਗਈ ਹੈ। ਕਿਸਾਨ ਬਾਸਮਤੀ ਲੈ ਕੇ ਮੰਡੀ 'ਚ ਪੁੱਜ ਰਹੇ ਹਨ। ਬਾਸਮਤੀ ਦੀ ਸਰਕਾਰੀ ਖਰੀਦ ਨਾ ਹੋਣ ਕਰਕੇ ਕਿਸਾਨਾਂ ਨੂੰ ਵਾਜਿਬ ਰੇਟ ਨਹੀਂ ਮਿਲਦਾ । ਹੁਣ ਤੱਕ ਮੰਡੀ ਚ ਬਾਸਮਤੀ ਦਾ ਵੱਧ ਤੋਂ ਵੱਧ ਰੇਟ 3550 ਰੁਪਏ ਪ੍ਰਤੀ ਕੁਇੰਟਲ ਲੱਗਾ ਹੈ।


ਮੰਡੀ 'ਚ ਫ਼ਸਲ ਲੈ ਕੇ ਆਏ ਕਿਸਾਨ ਰਾਜਿੰਦਰ ਸਿੰਘ ਨੇ ਕਿਹਾ ਕਿ ਪ੍ਰਾਈਵੇਟ ਵਪਾਰੀ ਆਪਣੀ ਮਰਜ਼ੀ ਦਾ ਰੇਟ ਲਾਉਂਦੇ ਹਨ। ਇੱਕ ਪਾਸੇ ਸਰਕਾਰ ਪਾਣੀ ਬਚਾਉਣ ਦੀ ਗੱਲ ਕਰਦੀ ਹੈ ,ਦੂਜੇ ਪਾਸੇ ਕਿਸਾਨਾਂ ਨੂੰ ਬਾਸਮਤੀ ਦਾ ਵਾਜਿਬ ਰੇਟ ਨਹੀਂ ਮਿਲਦਾ। ਬਾਸਮਤੀ ਦੀ ਸਰਕਾਰੀ ਖਰੀਦ ਹੋਣੀ ਚਾਹੀਦੀ ਹੈ। ਆੜ੍ਹਤੀ ਅਮਿਤ ਬਾਂਸਲ ਨੇ ਕਿਹਾ ਕਿ ਬਾਹਰੀ ਵਪਾਰੀ ਹੀ ਮੰਡੀ 'ਚ ਬਾਸਮਤੀ ਦੀ ਖਰੀਦ ਕਰਦੇ ਹਨ। ਇਸ ਵਾਰ ਤਾਂ ਪਿਛਲੇ ਸਾਲ ਨਾਲੋਂ ਵੱਧ ਰੇਟ ਮਿਲ ਰਿਹਾ ਹੈ। ਹਾਲੇ ਫ਼ਸਲ 'ਚ ਨਮੀ ਵੀ ਜਿਆਦਾ ਆ ਰਹੀ ਹੈ। ਬਾਸਮਤੀ ਦੀ ਸਰਕਾਰੀ ਖਰੀਦ ਤਾਂ ਹੀ ਸੰਭਵ ਹੈ ਜਦੋਂ ਕੇਂਦਰ ਸਰਕਾਰ ਇਸਦਾ ਰੇਟ ਫਿਕਸ ਕਰੇ।


 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।