Sidhu Moosewala Death : ਗਾਇਕ ਸਿੱਧੂ ਮੂਸੇਵਾਲਾ ਦੀ ਮੌਤ ਤੇ ਸੀਐਮ ਮਾਨ ਦਾ ਵੱਡਾ ਬਿਆਨ, ਕਿਸੇ ਵੀ ਦੋਸ਼ੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ
Sidhu Moosewala Death : ਸਿੱਧੂ ਮੂਸੇਵਾਲਾ ਦੇ ਬੇਹੱਦ ਭਿਆਨਕ ਕਤਲ ਤੋਂ ਡੂੰਘੇ ਦੁੱਖ ਅਤੇ ਸਦਮੇ 'ਚ ਹਾਂ..ਕਿਸੇ ਵੀ ਦੋਸ਼ੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ..ਮੇਰੀ ਦਿਲੋਂ ਹਮਦਰਦੀ ਅਤੇ ਪ੍ਰਾਰਥਨਾਵਾਂ ਪਰਿਵਾਰ ਅਤੇ ਦੁਨੀਆ ਭਰ ‘ਚ ਵਸਦੇ
Sidhu Moosewala Death : ਮਸ਼ਹੂਰ ਗਾਇਕ ਸਿੱਧੂ ਮੂਸੇਵਾਲਾ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਜ਼ਿਕਰਯੋਗ ਹੈ ਕਿ ਅਣਪਛਾਤਿਆਂ ਨੇ ਗੋਲੀਆਂ ਮਾਰ ਕੇ ਇਸ ਘਟਨਾ ਨੂੰ ਅੰਜ਼ਾਮ ਦਿੱਤਾ ਗਿਆ ਹੈ। ਪਿੰਡ ਜਵਾਹਰਕੇ 'ਚ ਕਤਲ ਦੀ ਵਾਰਦਾਤ ਨੂੰ ਅੰਜਾਮ ਦਿੱਤੀ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ ਮੂਸੇਵਾਲਾ ਦੀ ਥਾਰ 'ਤੇ ਕਈ ਰਾਊਂਡ ਫਾਇਰ ਕੀਤੇ ਗਏ।
ਸਿੱਧੂ ਮੂਸੇਵਾਲਾ ਦੇ ਬੇਹੱਦ ਭਿਆਨਕ ਕਤਲ ਤੋਂ ਡੂੰਘੇ ਦੁੱਖ ਅਤੇ ਸਦਮੇ 'ਚ ਹਾਂ..ਕਿਸੇ ਵੀ ਦੋਸ਼ੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ..ਮੇਰੀ ਦਿਲੋਂ ਹਮਦਰਦੀ ਅਤੇ ਪ੍ਰਾਰਥਨਾਵਾਂ ਪਰਿਵਾਰ ਅਤੇ ਦੁਨੀਆ ਭਰ ‘ਚ ਵਸਦੇ ਉਸਦੇ ਪ੍ਰਸ਼ੰਸਕਾਂ ਦੇ ਨਾਲ ਹਨ..ਸਾਰਿਆਂ ਨੂੰ ਸ਼ਾਂਤ ਰਹਿਣ ਦੀ ਅਪੀਲ ਕਰਦਾ ਹਾਂ..
— Bhagwant Mann (@BhagwantMann) May 29, 2022
ਇਸ ਤੋਂ ਪਹਿਲਾਂ ਜਾਣਕਾਰੀ ਮਿਲ ਰਹੀ ਸੀ ਕਿ ਪੰਜਾਬ ਸਰਕਾਰ ਨੇ ਸ਼ਨਿੱਚਰਵਾਰ ਨੂੰ ਸੁਰੱਖਿਆ ‘ਚ ਕਟੌਤੀ ਕੀਤੀ ਸੀ। ਸਿੱਧੂ ਮੂਸੇਵਾਲਾ ਦਾ ਨਾਮ ਸ਼ੁਭਦੀਪ ਸਿੰਘ ਸਿੱਧੂ ਸੀ ਉਨ੍ਹਾਂ ਗੁਰੂ ਨਾਨਕ ਦੇਵ ਇੰਜੀਨੀਅਰਿੰਗ ਕਾਲਜ ਤੋਂ ਪੜਾਈ ਸੀ। 2017 ਵਿੱਚ ਸੰਗੀਤਕ ਕਰੀਅਰ ਦੀ ਸ਼ੁਰੂਆਤ ਕੀਤੀ ਤੇ ਗੀਤਾਂ ਕਰਕੇ ਨੌਜਵਾਨ ਪੀੜੀ 'ਚ ਮਕਬੂਲ ਹੋਏ। 3 ਦਸੰਬਰ 2021 'ਚ ਕਾਂਗਰਸ 'ਚ ਸ਼ਾਮਿਲ ਹੋਏ 2022 ਵਿਧਾਨ ਸਭਾ ਚੋਣਾਂ ਲੜੇ ਅਤੇ ਹਾਰੇ
ਮਾਨਸਾ ਤੋਂ ਵਿਜੇ ਸਿੰਗਲਾ ਨੇ ਮੂਸੇਵਾਲਾ ਨੂੰ ਦਿੱਤੀ ਮਾਤ ਸੀ।
ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਪੰਜਾਬ ਦੇ ਸਾਬਕਾ ਮੁੱਖ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਤੀਕਿਰਿਆ ਸਾਹਮਣੇ ਆਈ ਹੈ। ਉਨ੍ਹਾਂ ਟਵੀਟ ਕਰਦਿਆਂ ਕਿਹਾ ਕਿ ਸਿੱਧੂ ਮੂਸੇਵਾਲਾ ਦਾ ਬੇਰਹਿਮੀ ਨਾਲ ਕਤਲ ਹੈਰਾਨ ਕਰਨ ਵਾਲਾ ਹੈ। ਉਨ੍ਹਾਂ ਪਰਿਵਾਰ ਨਾਲ ਹਮਦਰਦੀ ਪ੍ਰਗਟਾਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਨਾਲ ਢਹਿ ਚੁੱਕੀ ਹੈ। ਅਪਰਾਧੀਆਂ ਨੂੰ ਕਾਨੂੰਨ ਦਾ ਕੋਈ ਡਰ ਨਹੀਂ ਹੈ। ਨਾਲ ਹੀ ਆਪ ਸਰਕਾਰ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਸਰਕਾਰ ਬੁਰੀ ਤਰ੍ਹਾਂ ਫੇਲ ਹੋ ਚੁੱਕੀ ਹੈ। ਪੰਜਾਬ ਵਿੱਚ ਕੋਈ ਵੀ ਸੁਰੱਖਿਅਤ ਨਹੀਂ!