Sidhu Moosewala Death : ਮਸ਼ਹੂਰ ਗਾਇਕ ਸਿੱਧੂ ਮੂਸੇਵਾਲਾ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ।  ਜ਼ਿਕਰਯੋਗ ਹੈ ਕਿ ਅਣਪਛਾਤਿਆਂ ਨੇ ਗੋਲੀਆਂ ਮਾਰ ਕੇ ਇਸ ਘਟਨਾ ਨੂੰ ਅੰਜ਼ਾਮ ਦਿੱਤਾ ਗਿਆ ਹੈ। ਪਿੰਡ ਜਵਾਹਰਕੇ 'ਚ ਕਤਲ ਦੀ ਵਾਰਦਾਤ ਨੂੰ ਅੰਜਾਮ ਦਿੱਤੀ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ  ਮੂਸੇਵਾਲਾ ਦੀ ਥਾਰ 'ਤੇ ਕਈ ਰਾਊਂਡ ਫਾਇਰ ਕੀਤੇ ਗਏ।


 



ਇਸ ਤੋਂ ਪਹਿਲਾਂ ਜਾਣਕਾਰੀ ਮਿਲ ਰਹੀ ਸੀ ਕਿ ਪੰਜਾਬ ਸਰਕਾਰ ਨੇ ਸ਼ਨਿੱਚਰਵਾਰ ਨੂੰ ਸੁਰੱਖਿਆ ‘ਚ ਕਟੌਤੀ ਕੀਤੀ ਸੀ।  ਸਿੱਧੂ ਮੂਸੇਵਾਲਾ ਦਾ ਨਾਮ ਸ਼ੁਭਦੀਪ ਸਿੰਘ ਸਿੱਧੂ ਸੀ ਉਨ੍ਹਾਂ ਗੁਰੂ ਨਾਨਕ ਦੇਵ ਇੰਜੀਨੀਅਰਿੰਗ ਕਾਲਜ ਤੋਂ ਪੜਾਈ ਸੀ। 2017 ਵਿੱਚ ਸੰਗੀਤਕ ਕਰੀਅਰ ਦੀ ਸ਼ੁਰੂਆਤ ਕੀਤੀ ਤੇ  ਗੀਤਾਂ ਕਰਕੇ ਨੌਜਵਾਨ ਪੀੜੀ 'ਚ ਮਕਬੂਲ ਹੋਏ। 3 ਦਸੰਬਰ 2021 'ਚ ਕਾਂਗਰਸ 'ਚ ਸ਼ਾਮਿਲ ਹੋਏ 2022 ਵਿਧਾਨ ਸਭਾ ਚੋਣਾਂ ਲੜੇ ਅਤੇ ਹਾਰੇ
ਮਾਨਸਾ ਤੋਂ ਵਿਜੇ ਸਿੰਗਲਾ ਨੇ ਮੂਸੇਵਾਲਾ ਨੂੰ ਦਿੱਤੀ ਮਾਤ ਸੀ।


 


ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਪੰਜਾਬ ਦੇ ਸਾਬਕਾ ਮੁੱਖ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਤੀਕਿਰਿਆ ਸਾਹਮਣੇ ਆਈ ਹੈ। ਉਨ੍ਹਾਂ ਟਵੀਟ ਕਰਦਿਆਂ ਕਿਹਾ ਕਿ ਸਿੱਧੂ ਮੂਸੇਵਾਲਾ ਦਾ ਬੇਰਹਿਮੀ ਨਾਲ ਕਤਲ ਹੈਰਾਨ ਕਰਨ ਵਾਲਾ ਹੈ। ਉਨ੍ਹਾਂ ਪਰਿਵਾਰ ਨਾਲ ਹਮਦਰਦੀ ਪ੍ਰਗਟਾਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਨਾਲ ਢਹਿ ਚੁੱਕੀ ਹੈ। ਅਪਰਾਧੀਆਂ ਨੂੰ ਕਾਨੂੰਨ ਦਾ ਕੋਈ ਡਰ ਨਹੀਂ ਹੈ। ਨਾਲ ਹੀ ਆਪ ਸਰਕਾਰ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਸਰਕਾਰ ਬੁਰੀ ਤਰ੍ਹਾਂ ਫੇਲ ਹੋ ਚੁੱਕੀ ਹੈ। ਪੰਜਾਬ ਵਿੱਚ ਕੋਈ ਵੀ ਸੁਰੱਖਿਅਤ ਨਹੀਂ!